ਹੁਣੇ-ਹੁਣੇ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਚੱਲੇਗੀ ਲੂ, ਪਾਕਿਸਤਾਨ ਤੋਂ ਆ ਰਹੀ ਹੈ ਗਰਮ ਹਵਾ

Heat wave forecast
ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ।

ਨਵੀਂ ਦਿੱਲੀ। ਹਰਿਆਣਾ, ਪੰਜਾਬ, ਰਾਜਸਥਾਨ, ਬਿਹਾਰ ਅਤੇ ਦੇਸ਼ ਦੇ ਹੋਰ ਰਾਜਾਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਵਾਧਾ (Heat wave forecast) ਦੇਖਣ ਨੂੰ ਮਿਲੇਗਾ। ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਤਾਪਮਾਨ 40 ਤੋਂ ਉੱਪਰ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਰਾਜਸਥਾਨ ਦੇ ਕੁਝ ਸਹਿਰਾਂ ਵਿੱਚ ਤਾਪਮਾਨ 44 ਡਿਗਰੀ ਤੱਕ ਪਹੁੰਚ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਹਰਿਆਣਾ, ਪੰਜਾਬ, ਰਾਜਸਥਾਨ ਸਮੇਤ ਦੇਸ ਦੇ ਵੱਖ-ਵੱਖ ਸੂਬਿਆਂ ’ਚ ਹੀਟਵੇਵ ਦਾ ਦੌਰ ਸ਼ੁਰੂ ਹੋਣ ਜਾ ਰਿਹਾ ਹੈ। ਦੱਸ ਦੇਈਏ ਕਿ ਪਾਕਿਸਤਾਨ ਦੇ ਬਲੋਚਿਸਤਾਨ ਖੇਤਰ ਤੋਂ ਗਰਮ ਹਵਾਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ।

ਇਸ ਕਾਰਨ ਗਰਮੀ ਵਧੇਗੀ, ਹੀਟ ਸਟ੍ਰੋਕ ਵੀ ਹੋਵੇਗਾ। ਮੌਸਮ ਵਿਭਾਗ ਦੇ ਕੇਂਦਰ ਜੈਪੁਰ ਤੋਂ ਜਾਰੀ ਪੂਰਵ ਅਨੁਮਾਨ ਅਨੁਸਾਰ ਅਗਲੇ 3-4 ਦਿਨਾਂ ਤੱਕ ਰਾਜ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ। ਤੇਜ ਧੁੱਪ ਹੋਵੇਗੀ। ਅਗਲੇ ਕੁਝ ਦਿਨਾਂ ਤੱਕ ਗਰਜ, ਬੱਦਲ, ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ ਹੁਣ ਉੱਤਰ-ਪੱਛਮੀ ਦਿਸਾ ਤੋਂ ਗਰਮ ਹਵਾਵਾਂ ਦਾ ਵਹਾਅ ਹੌਲੀ-ਹੌਲੀ ਵਧਣਾ ਸ਼ੁਰੂ ਹੋ ਗਿਆ ਹੈ। ਇਸ ਕਾਰਨ ਸੂਬੇ ਵਿੱਚ ਦਿਨ ਵੇਲੇ ਗਰਮ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ।

ਪੰਜਾਬ ’ਚ ਪੈ ਸਕਦੀ ਹੈ ਭਿਆਨਕ ਗਰਮੀ, 40 ਤੋਂ 42 ਡਿਗਰੀ ਤੱਕ ਜਾ ਸਕਦਾ ਹੈ ਪਾਰਾ | Heat wave forecast

ਇਸ ਵਾਰ ਪੰਜਾਬ ’ਚ ਬਹੁਤ ਗਰਮੀ ਹੋਵੇਗੀ। ਅਗਲੇ ਕੁਝ ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਨਾਲ ਪਾਰਾ ਵਧੇਗਾ ਅਤੇ ਗਰਮੀ ਵਧੇਗੀ। ਮੌਸਮ ਵਿਭਾਗ ਨੇ ਸੰਕੇਤ ਜਾਰੀ ਕੀਤੇ ਹਨ ਕਿ ਰਾਜ ਵਿੱਚ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਜਦਕਿ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਮੌਜ਼ੂਦਾ ਸਥਿਤੀ ਅਨੁਸਾਰ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੇ ਵਾਧੇ ਦੀ ਭਵਿੱਖਬਾਣੀ ਕੀਤੀ ਗਈ ਹੈ।
ਪੰਜਾਬ ਵਿੱਚ ਸਵੇਰ ਦੀ ਹਵਾ ਵਿੱਚ ਨਮੀ 55 ਤੋਂ 60 ਫੀਸਦੀ ਦਰਜ ਕੀਤੀ ਜਾ ਰਹੀ ਹੈ। ਇਸ ਕਾਰਨ ਸਵੇਰ ਵੇਲੇ ਗਰਮੀ ਦਾ ਕੋਈ ਅਹਿਸਾਸ ਨਹੀਂ ਹੁੰਦਾ ਪਰ ਹੁਣ 11 ਮਈ ਤੋਂ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 40 ਤੋਂ 42 ਡਿਗਰੀ ਤੱਕ ਰਿਕਾਰਡ ਕਰਨਾ ਸ਼ੁਰੂ ਹੋ ਜਾਵੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ’ਚ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਨੂੰ ਪਾਰ ਕਰ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਇਹ 33 ਤੋਂ 37 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 16 ਤੋਂ 19 ਡਿਗਰੀ ਤੱਕ ਦਰਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਅੱਜ, 9 ਵਜੇ ਤੱਕ ਹੋਈ 5.21 ਫ਼ੀਸਦੀ ਵੋਟਿੰਗ

ਦਰਅਸਲ, ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਮਈ ਮਹੀਨੇ ’ਚ ਵੀ ਗਰਮੀ ਦਾ ਕੋਈ ਅਹਿਸਾਸ ਨਹੀਂ ਹੋਇਆ। ਇਸ ਦਾ ਕਾਰਨ ਇਹ ਹੈ ਕਿ ਸੂਬੇ ਵਿੱਚ ਇਸ ਵਾਰ 120 ਫੀਸਦੀ ਜ਼ਿਆਦਾ ਮੀਂਹ ਪਿਆ ਹੈ। ਪੰਜਾਬ ਵਿੱਚ 1 ਮਾਰਚ ਤੋਂ 9 ਮਈ ਦਰਮਿਆਨ 91.5 ਮਿਲੀਮੀਟਰ ਮੀਂਹ ਪਿਆ। ਇਸ ਦੌਰਾਨ 41.5% ਮਿਲੀਮੀਟਰ ਬਾਰਿਸ ਹੋਈ ਹੈ। ਇਹ ਆਮ ਨਾਲੋਂ 120 ਫੀਸਦੀ ਵੱਧ ਹੈ। ਮਾਰਚ-ਅਪ੍ਰੈਲ ਦੇ ਮਹੀਨੇ ਮੀਂਹ ਪੈਣ ਕਾਰਨ ਇਸ ਵਾਰ ਜਮੀਨ ਦੀ ਸਤ੍ਹਾ ਸੁੱਕੀ ਨਹੀਂ ਹੈ।