ਜਸਟਿਸ ਬੋਬੜੇ ਨੇ 47 ਚੀਫ ਜਸਟਿਸ ਵਜੋਂ ਚੁੱਕੀ ਸਹੁੰ ਚੁੱਕੀ

Justice Bobde, Sworn, Chief Justice

ਜਸਟਿਸ ਰੰਜਨ ਗੋਗੋਈ ਦੇ ਸੇਵਾ ਮੁਕਤ ਹੋਣ ‘ਤੇ ਬਣੇ ਮੁੱਖ ਜਸਟਿਸ

ਨਵੀਂ ਦਿੱਲੀ। ਸੁਪਰੀਮ ਕੋਰਟ ਦੇ ਸੀਨੀਅਰ ਜੱਜ ਸ਼ਰਦ ਅਰਵਿੰਦ ਬੋਬੜੇ ਨੇ ਸੋਮਵਾਰ ਨੂੰ ਦੇਸ਼ ਦੇ 47 ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਭਵਨ ਦੇ ਇਤਿਹਾਸਕ ਦਰਬਾਰ ਹਾਲ ਵਿਖੇ ਹੋਏ ਇੱਕ ਸਮਾਰੋਹ ਵਿੱਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜਸਟਿਸ ਬੋਬੜੇ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। 63 ਸਾਲ ਦੇ ਜਸਟਿਸ ਬੌਬਡੇ ਨੇ ਜਸਟਿਸ ਰੰਜਨ ਗੋਗੋਈ ਦੀ ਥਾਂ ਲਈ, ਜਿਨ੍ਹਾਂ ਦਾ ਕਾਰਜਕਾਲ ਕੱਲ੍ਹ ਖ਼ਤਮ ਹੋਇਆ ਸੀ।

ਉਪ-ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਉਪ ਰਾਸ਼ਟਰਪਤੀ ਮੁਹੰਮਦ ਹਾਮਿਦ ਅੰਸਾਰੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਲੋਕ ਸਭਾ ਸਪੀਕਰ ਓਮ ਬਿਰਲਾ, ਮੌਜੂਦਾ ਮੰਤਰੀ ਮੰਡਲ ਦੇ ਮੈਂਬਰ, ਸੁਪਰੀਮ ਕੋਰਟ ਦੇ ਜੱਜ ਅਤੇ ਦਿੱਲੀ ਹਾਈ ਕੋਰਟ ਦੇ ਜੱਜ, ਬਹੁਤ ਸਾਰੇ ਸਾਬਕਾ ਮੰਤਰੀ ਸਹੁੰ ਚੁੱਕ ਸਮਾਗਮ ਵਿੱਚ ਮੌਜੂਦ ਸਨ।

ਜਸਟਿਸ ਬੋਬੜੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੇ ਅਹੁਦੇ ‘ਤੇ 17 ਮਹੀਨੇ ਰਹਿਣਗੇ ਅਤੇ 23 ਅਪ੍ਰੈਲ 2021 ਨੂੰ ਸੇਵਾਮੁਕਤ ਹੋਣਗੇ। ਉਹ ਮਹਾਰਾਸ਼ਟਰ ਦੇ ਇੱਕ ਵਕੀਲ ਪਰਿਵਾਰ ਤੋਂ ਸਬੰਧ ਰੱਖਦੇ ਹਨ।

ਉਨ੍ਹਾਂ ਦੇ ਪਿਤਾ ਅਰਵਿੰਦ ਸ੍ਰੀਨਿਵਾਸ ਬੋਬਡੇ ਵੀ ਮਸ਼ਹੂਰ ਵਕੀਲ ਸਨ। 24 ਅਪ੍ਰੈਲ 1956 ਨੂੰ ਨਾਗਪੁਰ, ਮਹਾਰਾਸ਼ਟਰ ਵਿੱਚ ਪੈਦਾ ਹੋਏ ਜਸਟਿਸ ਬੋਬਡੇ ਨਾਗਪੁਰ ਯੂਨੀਵਰਸਿਟੀ ਤੋਂ ਆਰਟਸ ਐਂਡ ਲਾਅ ਵਿੱਚ ਗ੍ਰੈਜੂਏਟ ਹੋਏ। ਸਾਲ 1978 ਵਿੱਚ, ਉਨਾਂ ਨੇ  ਮਹਾਰਾਸ਼ਟਰ ਬਾਰ ਕੌਂਸਲ ਵਿੱਚ ਇੱਕ ਵਕੀਲ ਵਜੋਂ ਨਾਮ ਦਰਜ ਕਰਵਾ ਲਿਆ। ਬੰਬੇ ਹਾਈ ਕੋਰਟ ਦੇ ਨਾਗਪੁਰ ਬੈਂਚ ਵਿੱਚ 21 ਸਾਲ ਸੇਵਾ ਨਿਭਾਉਣ ਵਾਲੇ ਜਸਟਿਸ ਬੋਬੜੇ 1998 ਵਿੱਚ ਇੱਕ ਸੀਨੀਅਰ ਵਕੀਲ ਬਣੇ। ਉਨਾਂ ਨੂੰੰ 29 ਮਾਰਚ 2000 ਨੂੰ ਬੰਬੇ ਹਾਈ ਕੋਰਟ ਦਾ ਵਧੀਕ ਜੱਜ ਨਿਯੁਕਤ ਕੀਤਾ ਗਿਆ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।