Parvinder Singh Jhota: ਪਰਵਿੰਦਰ ਮਾਮਲਾ, ਕੈਬਨਿਟ ਮੰਤਰੀਆਂ ਦੀ ਅਗਵਾਈ ’ਚ ਮੀਟਿੰਗ ਦੀ ਰੱਖੀ ਮੰਗ

ਗੱਲਬਾਤ ਤੋਂ ਪਹਿਲਾਂ ਆਗੂਆਂ ਖਿਲਾਫ਼ ਦਰਜ ਸਾਰੇ ਪਰਚੇ ਹੋਣ ਰੱਦ : ਐਕਸ਼ਨ ਕਮੇਟੀ

Khushdeep Singh Picture
Published On

ਮਾਨਸਾ (ਸੁਖਜੀਤ ਮਾਨ)। ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਚ ਅੱਜ ਐਕਸ਼ਨ ਕਮੇਟੀ ਦੇ ਵਫ਼ਦ ਨੇ ਏਡੀਜੀਪੀ ਗੌਤਮ ਚੀਮਾ ਅਤੇ ਆਈਏਐੱਸ ਕੁਲਵੰਤ ਸਿੰਘ ਸਿੱਧੂ ਨਾਲ ਮੀਟਿੰਗ ਕਰਕੇ ਸਰਕਾਰ ਨਾਲ ਅਗਲੀ ਗੱਲਬਾਤ ਕੈਬਨਿਟ ਮੰਤਰੀਆਂ ਦੀ ਅਗਵਾਈ ਹੇਠ ਕਰਨ ਦੀ ਮੰਗ ਰੱਖੀ ਹੈ। ਕਮੇਟੀ ਨੇ ਪੰਜ ਨਵੰਬਰ ਨੂੰ ਸੰਗਰੂਰ ’ਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਸੱਦਾ ਬਰਕਰਾਰ ਰੱਖਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਵਫ਼ਦ ਨੇ ਅਗਲੀ ਮੀਟਿੰਗ ’ਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਮੁੱਖ ਸਕੱਤਰ ਦੀ ਸ਼ਮੂਲੀਅਤ ਦੀ ਮੰਗ ਕੀਤੀ ਹੈ। ਵਫ਼ਦ ਨੇ ਕਿਹਾ ਕਿ ਮੋਰਚੇ ਦੀਆਂ ਮੰਗਾਂ ਬਾਰੇ ਸਪੱਸ਼ਟ ਫ਼ੈਸਲੇ ਲੈ ਕੇ ਉਨ੍ਹਾਂ ਨੂੰ ਅਮਲੀ ਰੂਪ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਇਨਸਾਫ਼ ਲਈ ਆਵਾਜ਼ ਉਠਾਉਣ ਵਾਲੇ ਆਗੂਆਂ ਖ਼ਿਲਾਫ਼ ਦਰਜ ਸਾਰੇ ਪਰਚੇ ਅਗਲੀ ਮੀਟਿੰਗ ਤੋਂ ਪਹਿਲਾਂ ਰੱਦ ਕੀਤੇ ਜਾਣ।

ਸਿੱਧੂ ਦੇ ਦੱਸਣ ਮੁਤਾਬਿਕ ਕਮੇਟੀ ਨੇ ਪਰਵਿੰਦਰ ਝੋਟਾ ਦੇ ਕਤਲ ਮਾਮਲੇ ’ਚ ਇਨਸਾਫ਼ ਅਤੇ ਨਸ਼ਿਆਂ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ ਦੁਹਰਾਈ ਹੈ। ਇਸ ਤੋਂ ਪਹਿਲਾਂ ਹੋਈ ਐਕਸ਼ਨ ਕਮੇਟੀ ਦੀ ਮੀਟਿੰਗ ’ਚ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ, ਨਿਰਮਲ ਸਿੰਘ ਝੰਡੂਕੇ, ਬੋਘ ਸਿੰਘ ਮਾਨਸਾ, ਰਾਜਵਿੰਦਰ ਸਿੰਘ ਰਾਣਾ, ਹਰਿੰਦਰ ਸਿੰਘ ਮਾਨਸ਼ਾਹੀਆ, ਡਾ. ਲਖਵਿੰਦਰ ਸਿੰਘ ਮੂਸਾ ਸਮੇਤ ਹੋਰ ਮੈਂਬਰ ਹਾਜ਼ਰ ਸਨ।

ਸਰਕਾਰ ਤੈਅ ਕਰੇਗੀ ਮੰਤਰੀਆਂ ਦਾ ਪੈਨਲ : ਏਡੀਜੀਪੀ

ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏਡੀਜੀਪੀ ਗੌਤਮ ਚੀਮਾ ਨੇ ਦੱਸਿਆ ਕਿ ਐਕਸ਼ਨ ਕਮੇਟੀ ਵੱਲੋਂ ਜੋ ਮੰਗਾਂ ਬਾਰੇ ਦੱਸਿਆ ਗਿਆ ਹੈ ਉਸ ਬਾਰੇ ਮੀਟਿੰਗ ’ਚ ਵਿਚਾਰ-ਵਟਾਂਦਰਾ ਕੀਤਾ ਗਿਆ ਹੈ ਕਮੇਟੀ ਵੱਲੋਂ ਪਹਿਲੀਆਂ ਮੰਗਾਂ ਤੋਂ ਇਲਾਵਾ ਹੁਣ ਗ੍ਰਿਫ਼ਤਾਰ ਕੀਤੇ ਗਏ ਸੰਘਰਸ਼ਕਾਰੀਆਂ ਦੇ ਪਰਚੇ ਰੱਦ ਅਤੇ ਰਿਹਾਈ ਦੀ ਮੰਗ ਵੀ ਰੱਖੀ ਗਈ ਹੈ ਕਮੇਟੀ ਵੱਲੋਂ ਮੰਤਰੀਆਂ ਨਾਲ ਮੀਟਿੰਗ ਕਰਵਾਉਣ ਦੀ ਮੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਸਰਕਾਰ ਜੋ ਮੰਤਰੀਆਂ ਦਾ ਪੈਨਲ ਤੈਅ ਕਰੇਗੀ ਉਹ ਇੱਥੇ ਆ ਕੇ ਕਮੇਟੀ ਨਾਲ ਮੀਟਿੰਗ ਕਰਨਗੇ।

ਇਹ ਵੀ ਪੜ੍ਹੋ : Amit Shah: ਰਾਹੁਲ ਗਾਂਧੀ ਦਾ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਫਨਾ ਕਦੇ ਨਹੀਂ ਹੋਵੇਗਾ ਪੂਰਾ : ਅਮਿਤ ਸ਼ਾਹ

Comments

Post Your Comment

About The Author

Related Posts