ਚੰਡੀਗੜ੍ਹ। ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਤਿਆਰੀ ਕਰ ਰਹੇ ਹਨ ਅਤੇ ਪੰਜਾਬ ‘ਚ ਬੁਰੀ ਤਰ੍ਹਾਂ ਨੁਕਸਾਨੀ ਗਈ ਪਾਰਟੀ ਦੇ ਢਾਂਚੇ ਨੂੰ ਮੁੜ ਤੋਂ ਖੜਾ ਕਰਨ ਲਈ ਸਾਫ਼ ਅਕਸ ਵਾਲੇ ਲੋਕਾਂ ਨੂੰ ਅੱਗੇ ਲਿਆਉਣ ਦਾ ਕੰਮ ਵੀ ਸ਼ੁਰੂ ਕਰ ਲਿਆ ਹੈ। ਆਪ ਇਸ ਕੰਮ ਦੀ ਸ਼ੁਰੂਆਤ ਸਾਬਕਾ ਜੱਜ ਤੋਂ ਕਰਨ ਜਾ ਰਹੀ ਹੈ। ਸ਼ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲਿਆਂ ਦੀ ਤਫ਼ਤੀਸ਼ ਕਰ ਚੁੱਕੇ ਜਸਟਿਸ ਜੋਰਾ ਸਿੰਘ ਨੇ ਆਮ ਆਦਮੀ ਪਾਰਟੀ ਨਾਲ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਸਟਿਸ ਜੋਰਾ ਸਿੰਘ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਪਹੁੰਚੇ ਹਨ। ਜੋਰਾ ਸਿੰਘ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸਾਲ 2015 ਵਿੱਚ ਵਾਪਰੇ ਬੇਅਦਬੀ ਮਾਮਲਿਆਂ ਦੀ ਜਾਂਚ ਕੀਤੀ ਸੀ ਪਰ ਉਨ੍ਹਾਂ ਦੀ ਰਿਪੋਰਟ ਤੇ ਤਤਕਾਲੀ ਸਰਕਾਰ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਕੇਜਰੀਵਾਲ ਨਾਲ ਬੈਠਕ ਤੋਂ ਬਾਅਦ ਜ਼ੋਰਾ ਸਿੰਘ ਬਾਰੇ ਰਸਮੀ ਐਲਾਨ ਹੋ ਸਕਦਾ ਹੈ
ਵਿਧਾਇਕ ਜੈਕਿਸ਼ਨ ਰੋੜੀ ਵੀ ਹੋਏ ਆਪ ਪਾਰਟੀ ‘ਚ ਸ਼ਾਮਲ
ਗੜ੍ਹਸ਼ੰਕਰ ਤੋਂ ਵਿਧਾਇਕ ਜੈਕਿਸ਼ਨ ਰੋੜੀ ਨੇ ਸੁਖਪਾਲ ਖਹਿਰਾ ਦਾ ਸਾਥ ਛੱਡ ਕੇ ਮੁੜ ਕੇਜਰੀਵਾਲ ਨਾਲ ਹੱਥ ਮਿਲ ਲਿਆ।।ਵਿਧਾਇਕ ਰੋੜੀ ਨੇ ਪਹਿਲਾਂ ਹੀ ਬਾਗੀ ਧੜੇ ਤੋਂ ਦੂਰੀ ਬਣਾਈ ਹੋਈ ਸੀ। ਅੱਜ ਦਿੱਲੀ ਵਿੱਚ ਉਨ੍ਹਾਂ ਨੇ ਮੁੜ ਆਮ ਆਦਮੀ ਪਾਰਟੀ ਜੁਆਇਨ ਕਰ ਲਈ।। ਰੋੜੀ ਸਣੇ ਸੱਤ ਵਿਧਾਇਕਾਂ ਨੇ ਸੁਖਪਾਲ ਖਹਿਰਾ ਦੀ ਅਗਵਾਈ ਹੇਠ ਕੇਜਰੀਵਾਲ ਖਿਲਾਫ ਝੰਡਾ ਚੁੱਕਿਆ ਸੀ ਇਸ ਮਗਰੋਂ ਪਾਰਟੀ ਨੇ ਇਨ੍ਹਾਂ ਸਾਰੇ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਸੀ। ਰੋੜੀ ਨੇ ਆਮ ਆਦਮੀ ਪਾਰਟੀ ਵਿੱਚ ਹੀ ਰਹਿਣ ਦਾ ਫੈਸਲਾ ਕੀਤਾ ਹੈ।। ਇਸ ਤਰ੍ਹਾਂ ਖਹਿਰਾ ਨਾਲ ਹੁਣ ਛੇ ਵਿਧਾਇਕ ਰਹਿ ਗਏ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।













