ਸਾਡੇ ਨਾਲ ਸ਼ਾਮਲ

Follow us

10.2 C
Chandigarh
Sunday, January 18, 2026
More
    Home Breaking News ਪੰਜਾਬ ਦੇ ਖੇਡ ...

    ਪੰਜਾਬ ਦੇ ਖੇਡ ਸਟੇਡੀਅਮਾਂ ‘ਚ 1 ਦਸੰਬਰ ਤੋਂ ਪਵੇਗੀ ਕਬੱਡੀ ਦੀ ਗੂੰਜ

    Kabaddi, Echoes , Punjab's , Sports , Stadiums ,  December 1

    550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਕਬੱਡੀ ਟੂਰਨਾਮੈਂਟ ਕਰਾਉਣ ਦਾ ਐਲਾਨ

    ਸੁਖਜੀਤ ਮਾਨ/ਚੰਡੀਗੜ੍ਹ/ਬਠਿੰਡਾ। ਕਰੀਬ ਤਿੰਨ ਸਾਲਾਂ ਬਾਅਦ ਪੰਜਾਬ ਦੀ ਧਰਤੀ ‘ਤੇ ਫਿਰ ਕਬੱਡੀ ਦੇ ਕੌਮਾਂਤਰੀ ਮੁਕਾਬਲਿਆਂ ‘ਚ ਖਿਡਾਰੀ ਭਿੜਨਗੇ ਜਦੋਂ ਅਕਾਲੀ-ਭਾਜਪਾ ਸਰਕਾਰ ਵੱਲੋਂ ਕਬੱਡੀ ਵਿਸ਼ਵ ਕੱਪ ਕਰਵਾਇਆ ਜਾਂਦਾ ਸੀ ਤਾਂ ਲੋਕਾਂ ‘ਚ ਕਬੱਡੀ ਪ੍ਰਤੀ ਕਾਫੀ ਜਨੂੰਨ ਪੈਦਾ ਹੋਇਆ ਸੀ ਹੁਣ ਕਾਂਗਰਸ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੌਮਾਂਤਰੀ ਪੱਧਰ ਦੇ ਕਬੱਡੀ ਮੁਕਾਬਲੇ ਕਰਵਾਉਣ ਦਾ ਐਲਾਨ ਕੀਤਾ ਹੈ ਇਨ੍ਹਾਂ ਮੁਕਾਬਲਿਆਂ ਦਾ ਐਲਾਨ ਅੱਜ ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਚੰਡੀਗੜ੍ਹ ‘ਚ ਪੰਜਾਬ ਭਵਨ ਵਿਖੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਅਤੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਤੋਂ ਇਲਾਵਾ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਕੀਤਾ । Kabaddi

    ਇਹ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ 1 ਦਸੰਬਰ ਤੋਂ 10 ਦਸੰਬਰ ਤੱਕ ਕਰਵਾਇਆ ਜਾਵੇਗਾ ਟੂਰਨਾਮੈਂਟ ਦਾ ਉਦਘਾਟਨ 1 ਦਸੰਬਰ ਨੂੰ ਗੁਰੂ ਨਾਨਕ ਸਟੇਡੀਅਮ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਅਤੇ ਇਸ ਦਿਨ ਚਾਰ ਕਬੱਡੀ ਮੈਚ ਖੇਡੇ ਜਾਣਗੇ। ਟੂਰਨਾਮੈਂਟ ਦਾ ਸਮਾਪਨ ਸਮਾਰੋਹ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਅਤੇ ਇਸ ਦਿਨ ਫਾਈਨਲ ਮੈਚ ਤੋਂ ਇਲਾਵਾ ਤੀਜੇ ਅਤੇ ਚੌਥੇ ਸਥਾਨ ਲਈ ਮੈਚ ਹੋਣਗੇ। ਇਸ ਤੋਂ ਇਲਾਵਾ ਦੋ ਮੈਚ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਦੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ, ਦੋ ਸਪੋਰਟਸ ਸਟੇਡੀਅਮ ਬਠਿੰਡਾ, ਦੋ ਸਪੋਰਟਸ ਸਟੇਡੀਅਮ ਵਾਈ.ਪੀ.ਐਸ. ਪਟਿਆਲਾ ਅਤੇ ਸੈਮੀ ਫਾਈਨਲ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ। Kabaddi

    ਖੇਡ ਮੰਤਰੀ ਨੇ ਅੱਜ ਡਿਪਟੀ ਕਮਿਸ਼ਨਰਾਂ ਅਤੇ ਖੇਡ ਵਿਭਾਗ ਦੇ ਸੀਨੀਅਰ ਅਧਿਕਾਰੀ ਦੀ ਉੱਚ ਪੱਧਰ ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਟੂਰਨਾਮੈਂਟ ਨੂੰ ਯਾਦਗਾਰੀ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਬੰਧ ਵਿੱਚ ਕੋਈ ਵੀ ਢਿੱਲਮੱਠ ਨਾ ਵਰਤਣ ਲਈ ਆਖਦੇ ਹੋਏ ਸਾਰੇ ਪ੍ਰਬੰਧ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਹੀ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਇਸ ਮੌਕੇ ਐਡੀਸ਼ਨਲ ਚੀਫ ਸੈਕਟਰੀ ਖੇਡਾਂ ਸੰਜੇ ਕੁਮਾਰ, ਡਾਇਰੈਕਟਰ ਖੇਡਾਂ ਸੰਜੇ ਪੋਪਲੀ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਅਤੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਮਿੱਡੂਖੇੜਾ ਵੀ ਹਾਜ਼ਰ ਸਨ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

     

    LEAVE A REPLY

    Please enter your comment!
    Please enter your name here