ਕਬੱਡੀ ਖਿਡਾਰੀ ਸੰਦੀਪ ਕਤਲ ਕੇਸ: ਗਵਾਹਾਂ ਨੂੰ ਸੁਰੱਖਿਆ ਦੇਣ ਦੀ ਮੰਗ

Sandeep Ambian murder case

ਚੰਡੀਗੜ੍ਹ (ਸੱਚ ਕਹੂੰ ਨਿਊਜ਼) ਇੱਕ ਸਾਲ ਪਹਿਲਾਂ ਹੋਏ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ ਨੰਗਲ ਅੰਬੀਆਂ (Sandeep Nangal Ambian) ਦੇ ਕਤਲ ਦੇ ਮਾਮਲੇ ਵਿੱਚ ਉਸ ਦੀ ਪਤਨੀ ਰੁਪਿੰਦਰ ਕੌਰ ਸੰਧੂ ਨੇ ਅੱਜ ਸਾਜਿਸ਼ਕਰਤਾਵਾਂ ਨੂੰ ਗਿ੍ਰਫਤਾਰ ਕਰਨ ਅਤੇ ਗਵਾਹਾਂ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ। ਯੂਨਾਈਟਿਡ ਕਿੰਗਡਮ ਤੋਂ ਇੱਥੇ ਆਈ ਰੁਪਿੰਦਰ ਕੌਰ ਨੇ ਪ੍ਰੈੱਸ ਕਾਨਫਰੰਸ ’ਚ ਇਸ ਕੜੀ ’ਚ ਪੁਲਿਸ ਦੀ ਕਾਰਵਾਈ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਕਤਲ ਦੀ ਸਾਜਿਸ਼ ਰਚਣ ਵਾਲੇ ਸਰੇ੍ਹਆਮ ਘੁੰਮ ਰਹੇ ਹਨ ਪਰ ਪੁਲਿਸ ਉਨ੍ਹਾਂ ਨੂੰ ਗਿ੍ਰਫ਼ਤਾਰ ਨਹੀਂ ਕਰ ਰਹੀ। ਉਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਮੇਲ ਰਾਹੀਂ ਪੰਜਾਬ ਦੇ ਥਾਣਾ ਮੁਖੀ ਨੂੰ ਇਨਸਾਫ਼ ਦੀ ਅਪੀਲ ਕਰ ਚੁੱਕੇ ਹਨ ਅਤੇ ਮੁਲਜ਼ਮਾਂ ਦਾ ਟਿਕਾਣਾ ਵੀ ਦੱਸ ਚੁੱਕੇ ਹਨ ਪਰ ਇਸ ਤੋਂ ਬਾਅਦ ਵੀ ਗਿ੍ਰਫਤਾਰੀ ਨਹੀਂ ਹੋਈ।

ਕੀ ਹੈ ਮਾਮਲਾ | Sandeep Nangal Ambian

ਰੁਪਿੰਦਰ ਕੌਰ ਨੇ ਸੰਦੀਪ ਦੇ ਕਤਲ ਦੇ ਗਵਾਹਾਂ ਦੀ ਜਾਨ ਨੂੰ ਵੀ ਖਤਰਾ ਜਾਹਰ ਕਰਦਿਆਂ ਥਾਣਾ ਮੁਖੀ ਤੋਂ ਸਾਰੇ ਗਵਾਹਾਂ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੰਦੀਪ ਦੀ ਕਬੱਡੀ ਟੀਮ ਦੇ ਕਪਤਾਨ ਅਤੇ ਲੀਗ ਕਬੱਡੀ ਫੈਡਰੇਸ਼ਨ ਦੇ ਮੈਂਬਰ ਸੁਲੱਖਣ ਸਿੰਘ ਨੇ ਫੇਸਬੁੱਕ ’ਤੇ ਕਬੱਡੀ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਫੈਡਰੇਸ਼ਨ ਵਿੱਚ ਹੋ ਰਹੀ ਧਾਂਦਲੀ ਅਤੇ ਇਸ ਦੀ ਆੜ ਵਿੱਚ ਚੱਲ ਰਹੇ ਗੋਰਖ ਧੰਦੇ ਦਾ ਖੁਲਾਸਾ ਕਰਦਿਆਂ ਕਬੱਡੀ ਨੂੰ ਸਾਫ਼-ਸੁਥਰਾ ਬਣਾਉਣ ਵਿੱਚ ਸਹਿਯੋਗ ਦੀ ਮੰਗ ਕੀਤੀ। ਜਿਸ ਤੋਂ ਬਾਅਦ ਉਸ ਦੇ ਪਤੀ ਦੇ ਕਤਲ ਦੇ ਦੋਸ਼ੀਆਂ ਨੇ ਵੀ ਸੁਲਤਾਨ ਸਿੰਘ ਨੂੰ ਫੇਸਬੁੱਕ ’ਤੇ ‘ਸੰਦੀਪ ਵਰਗਾ ਹਸ਼ਰ ਕਰਨ’ ਦੀ ਧਮਕੀ ਦਿੱਤੀ ਸੀ ਅਤੇ ਸਵੀਕਾਰ ਕੀਤਾ ਸੀ ਕਿ ਉਨ੍ਹਾਂ ਨੇ ਸੰਦੀਪ ਨੂੰ ਮਾਰਿਆ ਹੈ। ਉਸ ਨੇ ਦੱਸਿਆ ਕਿ ਉਸ ਨੇ ਥਾਣਾ ਮੁਖੀ ਨੂੰ ਸ਼ਿਕਾਇਤ ਦੇ ਨਾਲ ਉਪਰੋਕਤ ਫੇਸਬੁੱਕ ਦਾ ਸਕਰੀਨ ਸ਼ਾਰਟ ਵੀ ਭੇਜਿਆ ਸੀ, ਫਿਰ ਵੀ ਕੁਝ ਨਹੀਂ ਹੋਇਆ।

ਰੁਪਿੰਦਰ ਕੌਰ ਨੇ ਮੰਗ ਕੀਤੀ ਕਿ ਪੁਲਿਸ ਦੇ ਉੱਚ ਅਧਿਕਾਰੀ ਦੀ ਨਿਗਰਾਨੀ ਹੇਠ ਐਸਆਈਟੀ ਬਣਾਈ ਜਾਵੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਗਵਾਹ ਹਾਕਮ ਸਿੰਘ, ਪ੍ਰੀਤਮ ਸਿੰਘ, ਇੰਦਰਪਾਲ ਸਿੰਘ ਅਤੇ ਸੋਹਣ ਸਿੰਘ ਨੂੰ ਤੁਰੰਤ ਸੁਰੱਖਿਆ ਦੇਣ ਦੀ ਮੰਗ ਕਰਦਿਆਂ ਐਫਆਈਆਰ ਵਿੱਚ ਨਾਮਜਦ ਸਾਰੇ ਮੁਲਜ਼ਮਾਂ ਨੂੰ ਤੁਰੰਤ ਗਿ੍ਰਫਤਾਰ ਕਰਨ ਦੀ ਮੰਗ ਕੀਤੀ। ਐਫਆਈਆਰ ਵਿੱਚ ਸੁਰਜਨ ਸਿੰਘ ਚੱਠਾ, ਸਨੋਵਰ ਢਿੱਲੋਂ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ ਤੇ ਹੋਰਾਂ ਨੂੰ ਨਾਮਜਦ ਕੀਤਾ ਗਿਆ ਸੀ। ਪਿਛਲੇ ਸਾਲ 14 ਮਾਰਚ ਨੂੰ ਜਲੰਧਰ ਦੇ ਪਿੰਡ ਮੱਲੀਆਂ ਵਿਖੇ ਕਬੱਡੀ ਮੈਚ ਦੌਰਾਨ ਇਸ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।