ਕਬੱਡੀ ਖਿਡਾਰੀ ਸੰਦੀਪ ਨੰਗਲ ਦਾ ਗੋਲੀਆਂ ਮਾਰ ਕੇ ਕਤਲ

sandeerp

ਕਬੱਡੀ ਟੂਰਨਾਮੈਂਟ ਦੌਰਾਨ ਚਲਾਈਆਂ ਗੋਲੀਆਂ

(ਸੱਚ ਕਹੂੰ ਨਿਊਜ਼) ਜਲੰਧਰ। ਪੰਜਾਬ ਦੇ ਚੋਟੀ ਦੇ ਕਬੱਡੀ ਖਿਡਾਰੀ ਸੰਦੀਪ ਨੰਗਲ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਲੰਧਰ ’ਚ ਟੂਰਨਾਮੈਂਟ ਦੌਰਾਨ ਅੰਨੇਵਾਹ ਸੰਦੀਪ ਨੰਗਲ ‘ਤੇ ਗੋਲੀਆਂ ਚਲਾਈਆਂ ਗਈਆ ਜਿਸ ਦੌਰਾਨ ਉਨਾਂ ਦੀ ਮੌਤ ਹੋ ਗਈ। ਨੰਬਲ ਅੰਬੀਆਂ ਪਿੰਡ ਦਾ ਰਹਿਣ ਵਾਲਾ ਸੀ ਤੇ ਕੌਮਾਂਤਰੀ ਪੱਧਰ ਦਾ ਖਿਡਾਰੀ ਸੀ। ਜਾਣਕਾਰੀ ਅਨੁਸਾਰ ਮੱਲੀਆ ਪਿੰਡ ’ਚ ਕਬੱਡੀ ਦਾ ਟੂਰਨਾਮੈਂਟ ਚੱਲ ਰਿਹਾ ਸੀ ਕਿ ਇਸ ਦੌਰਾਨ 4-5 ਅਣਪਛਾਤੇ ਵਿਅਕਤੀ ਗੱਡੀ ’ਚ ਆਏ ਤੇ ਉਨਾਂ ਨੇ ਅੰਨੇਵਾਹ ਸੰਦੀਪ ਨੰਗਲ ਅੰਬੀਆਂ ’ਤੇ ਗੋਲੀਆ ਵਰ੍ਹਾ ਦਿੱਤੀਆਂ। ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਨਾਂ ਦੀ ਮੌਤ ਹੋ ਗਈ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ