ਕਬੱਡੀ ਪ੍ਰਮੋਟਰ ਜਸਦੇਵ ਸਿੰਘ ਗੋਲਾ ਦੀ ਸੜਕ ਹਾਦਸੇ ਦੌਰਾਨ ਮੌਤ

Road Accident

ਕਬੱਡੀ ਪ੍ਰਮੋਟਰ ਜਸਦੇਵ ਸਿੰਘ ਗੋਲਾ ਦੀ ਸੜਕ ਹਾਦਸੇ ਦੌਰਾਨ ਮੌਤ

(ਜਸਵੀਰ ਸਿੰਘ ਗਹਿਲ) ਲੁਧਿਆਣਾ। ਕਬੱਡੀ ਪ੍ਰਮੋਟਰ ਜਸਦੇਵ ਸਿੰਘ ਗੋਲਾ ਦੀ ਇੱਕ ਸੜਕ ਹਾਦਸੇ (Road Accident) ‘ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਗੋਲਾ ਅਮਰੀਕਾ ਤੋਂ ਆਪਣੇ ਪਿੰਡ ਕਬੱਡੀ ਟੂਰਨਾਮੈਂਟ ‘ਚ ਹਿੱਸਾ ਲੈਣ ਆ ਰਹੇ ਸਨ।
ਪ੍ਰਾਪਤ ਜਾਣਕਾਰੀ ਮੁਤਾਬਕ ਜਸਦੇਵ ਸਿੰਘ ਗੋਲਾ ਜੋ ਇਸ ਸਮੇਂ ਅਮਰੀਕਾ ਵਿਖੇ ਰਹਿ ਰਹੇ ਸਨ, ਆਪਣੇ ਪਿੰਡ ਝਾੜ ਸਾਹਿਬ ਵਿਖੇ ਹੋਣ ਵਾਲੇ ਕਬੱਡੀ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਦੇਰ ਰਾਤ ਆਪਣੇ ਪਿੰਡ ਵੱਲ ਨੂੰ ਜਾ ਰਹੇ ਸਨ, ਜਿਉਂ ਹੀ ਉਹ ਪਿੰਡ ਪਵਾਤ ਲਾਗੇ ਨਹਿਰ ਦੇ ਪੁਲ ਨਜਦੀਕ ਪਹੁੰਚੇ ਤਾਂ ਅਚਾਨਕ ਹੀ ਇੱਕ ਬੇਸਹਾਰਾ ਪਸੂ ਉਹਨਾਂ ਦੀ ਗੱਡੀ ਦੇ ਸਾਹਮਣੇ ਆ ਗਿਆ।

ਜਿਸ ਕਾਰਨ ਉਹਨਾਂ ਦਾ ਗੱਡੀ ਬੇਕਾਬੂ ਹੋ ਗਈ ਤੇ ਉਸ ਨੂੰ ਪਿੱਛੇ ਆ ਰਹੇ ਇੱਕ ਟਰੱਕ ਨੇ ਜੋਰਦਾਰ ਟੱਕਰ ਮਾਰ ਦਿੱਤੀ। ਜਿਸ ਕਾਰਨ ਜਸਦੇਵ ਸਿੰਘ ਗੋਲਾ ਗੰਭੀਰ ਰੂਪ ਵਿਚ ਜਖਮੀ ਹੋ ਗਏ। ਜਿੰਨਾ ਨੂੰ ਰਾਹਗੀਰਾਂ ਨੇ ਤੁਰੰਤ ਹਸਪਤਾਲ ਪਹੁੰਚਾਇਆ ਪਰ ਤੇ ਤਕ ਜਸਦੇਵ ਸਿੰਘ ਗੋਲਾ ਜਖਮਾਂ ਦੀ ਤਾਬ ਨਾ ਝਲਦਾ ਹੋਇਆ ਦਮ ਤੋੜ ਗਿਆ। ਜਸਦੇਵ ਸਿੰਘ ਗੋਲਾ ਜੋ ਖੁਦ ਅੰਤਰਰਾਸਟਰੀ ਪੱਧਰ ਦੇ ਕਬੱਡੀ ਦੇ ਖਿਡਾਰੀ ਹਨ, ਦੀ ਮੌਤ ਦੀ ਖਬਰ ਸੁਣਦਿਆਂ ਹੀ ਖੇਡ ਪ੍ਰੇਮੀਆਂ ’ਚ ਸੋਗ ਦੇ ਲਹਿਰ ਦੌੜ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here