ਕਾਬੁਲ ਸ੍ਰੀ ਗੁਰਦੁਆਰਾ ਸਾਹਿਬ ’ਚ ਫਿਰ ਹੋਇਆ ਧਮਾਕਾ

Explosion

ਕਾਬੁਲ ਸ੍ਰੀ ਗੁਰਦੁਆਰਾ ਸਾਹਿਬ ’ਚ ਫਿਰ ਹੋਇਆ ਧਮਾਕਾ

ਕਾਬੁਲ | ਕਾਬੁਲ ਦੇ ਗੁਰਦੁਆਰਾ ਕਰਤੇ ਪਰਵਾਨ ਸਾਹਿਬ ’ਤੇ ਬੁੱਧਵਾਰ ਦੁਪਹਿਰ ਨੂੰ ਫਿਰ ਧਮਾਕਾ ਹੋਇਆ। ਮੁੱਢਲੀ ਜਾਣਕਾਰੀ ਅਨੁਸਾਰ ਇਸ ਪਵਿੱਤਰ ਅਸਥਾਨ ਦੇ ਮੁੱਖ ਗੇਟ ’ਤੇ ਧਮਾਕਾ ਹੋਇਆ। ਘਟਨਾ ਸਮੇਂ ਸਿੱਖਾਂ ਦੇ ਨਾਲ-ਨਾਲ ਹਿੰਦੂ ਭਾਈਚਾਰੇ ਦੇ ਕੁਝ ਲੋਕ ਵੀ ਇੱਥੇ ਮੌਜੂਦ ਸਨ। ਇਸ ਗੁਰਦੁਆਰੇ ’ਤੇ 18 ਜੂਨ ਨੂੰ ਵੀ ਹਮਲਾ ਹੋਇਆ ਸੀ। ਇਸ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ। ਘਟਨਾ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਖਾਸ ਗੱਲ ਇਹ ਹੈ ਕਿ ਮੰਗਲਵਾਰ ਨੂੰ ਹੀ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਸਿੱਖਾਂ ਅਤੇ ਹਿੰਦੂਆਂ ਦੇ ਵਫਦ ਨੂੰ ਬੁਲਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਸੀ। ਤਾਲਿਬਾਨ ਸਰਕਾਰ ਨੇ ਬਿਆਨ ‘ਚ ਕਿਹਾ ਸੀ ਕਿ ਅਸੀਂ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਦੀ ਪੂਰੀ ਸੁਰੱਖਿਆ ਦਾ ਭਰੋਸਾ ਦਿੰਦੇ ਹਾਂ ਜੋ ਦੇਸ ਛੱਡ ਕੇ ਚਲੇ ਗਏ ਹਨ। ਸਾਡੀ ਅਪੀਲ ਹੈ ਕਿ ਉਹ ਆਪਣੇ ਵਤਨ ਪਰਤਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ