Body Donation: ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ
Body Donation: ਰਾਮਪੁਰਾ ਫੂਲ (ਅਮਿਤ ਗਰਗ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਅਮਲ ਕਰਦਿਆਂ ਬਲਾਕ ਰਾਮਪੁਰਾ ਫੂਲ ਦੇ ਨਿਊ ਭਗਤ ਕਲੋਨੀ ਵਾਸੀ ਕਲਾ ਦੇਵੀ ਇੰਸਾਂ ਪਤਨੀ ਜਗਮਾਲ ਸਿੰਘ ਇੰਸਾਂ ਨੇ ਸਰੀਰਦਾਨੀ ਤੇ ਨੇਤਰਦਾਨੀ ਹੋਣ ਦਾ ਮਾਣ ਹਾਸਿਲ ਕੀਤਾ ਹੈ। ਉਹਨਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕਰਨ ਦੀ ਬਜਾਏ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ। ਇਸ ਮੌਕੇ ਜਾਣਕਾਰੀ ਦਿੰਦਿਆਂ 85 ਮੈਂਬਰ ਰੋਹਿਤ ਇੰਸਾਂ ਨੇ ਦੱਸਿਆ ਕਿ ਕਲਾ ਦੇਵੀ ਇੰਸਾਂ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ।
Read Also : Punjab Weather News: ਮੌਸਮ ਵਿਭਾਗ ਦੀ ਚੇਤਾਵਨੀ, ਫਿਰ ਹੋਣ ਵਾਲੀ ਐ ਪੱਛਮੀ ਗੜਬੜੀ, ਬਦਲੇਗਾ ਮੌਸਮ
ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਵੱਲੋਂ ਲਏ ਪ੍ਰਣ ਨੂੰ ਪੂਰਾ ਕਰਦਿਆਂ ਉਨ੍ਹਾਂ ਦੇ ਪੁੱਤਰ ਸੰਜੇ ਇੰਸਾਂ, ਸੁਨੀਲ ਕੁਮਾਰ ਤੇ ਬੇਟੀਆਂ ਹਰਬੰਸ ਕੌਰ ਇੰਸਾਂ 85 ਮੈਂਬਰ ਹਰਿਆਣਾ, ਕੁਸਮ ਪਾਲ ਇੰਸਾਂ ਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਉਹਨਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ। ਉਹਨਾਂ ਦੀ ਅੰਤਿਮ ਇੱਛਾ ’ਤੇ ਫੁੱਲ ਚੜ੍ਹਾਉਂਦਿਆਂ ਉਹਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਤਰਾਂਚਲ ਮੈਡੀਕਲ ਕਾਲਜ ਆਫ ਆਯੂਰਵੈਦਿਕ ਐਂਡ ਰਿਸਰਚ ਦੇਹਰਾਦੂਨ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ।
ਇਸ ਮੌਕੇ ਪਰਿਵਾਰਕ ਮੈਬਰਾਂ, ਰਿਸ਼ਤੇਦਾਰਾਂ, ਪਿੰਡ ਵਾਸੀਆਂ, ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਇਕੱਠੀ ਹੋਈ ਸਾਧ-ਸੰਗਤ ਵੱਲੋਂ ਇੱਕ ਕਾਫਲੇ ਦੇ ਰੂਪ ’ਚ ‘ਮਾਤਾ ਕਲਾ ਦੇਵੀ ਇੰਸਾਂ ਅਮਰ ਰਹੇ’ ਤੇ ‘ਸਰੀਰਦਾਨ ਮਹਾਂਦਾਨ’ ਦੇ ਆਕਾਸ਼ ਗੁਜਾਊ ਨਾਅਰਿਆਂ ਦੇ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਗੁਰਪ੍ਰੀਤ ਇੰਸਾਂ ਮਹਿਰਾਜ, ਰਾਜ ਇੰਸਾਂ ਰਾਜੂ, ਵਕੀਲ ਇੰਸਾਂ, ਬਲਾਕ ਪ੍ਰੇਮੀ ਸੇਵਕ ਸੱਤਪਾਲ ਇੰਸਾਂ, ਮਿੰਟੂ ਇੰਸਾਂ, ਚੰਦਨਜੀਤ ਇੰਸਾਂ, ਦਰਸ਼ਨ ਇੰਸਾਂ, ਗਿਆਨੀ ਇੰਸਾਂ ਅਤੇ ਜਿੰਮੇਵਾਰ ਸੇਵਾਦਾਰ, ਯੂਥ ਵੈਲਫੇਅਰ ਫੈਡਰੇਸ਼ਨ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਸਾਧ-ਸੰਗਤ ਹਾਜ਼ਰ ਸੀ।