ਕਮਲਨਾਥ ਨੇ ਖਿਡਾਰੀਆਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਕਮਲਨਾਥ ਨੇ ਖਿਡਾਰੀਆਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ | players

ਭੋਪਾਲ (ਏਜੰਸੀ)। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਹੋਸ਼ੰਗਾਬਾਦ ਜ਼ਿਲ੍ਹੇ ‘ਚ ਅੱਜ ਸੜਕ ਹਾਦਸੇ ‘ਚ ਚਾਰ ਹਾਕੀ ਖਿਡਾਰੀਆਂ players ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਸ੍ਰੀ ਕਮਲਨਾਥ ਨੇ ਟਵੀਟ ਦੇ ਜ਼ਰੀਏ ਹਾਦਸੇ ‘ਚ ਜ਼ਖਮੀ ਖਿਡਾਰੀਆਂ ਦੇ ਜਲਦੀ ਸਿਹਤਮੰਦ ਹੋਣ ਦੀ ਅਰਦਾਸ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਰੈਸਲਪੁਰ ਪਿੰਡ ਦੇ ਨੇੜੇ ਹਾਦਸੇ ‘ਚ ਚਾਰ ਖਿਡਾਰੀਆਂ ਦੇ ਦੇਹਾਂਤ ਦੀ ਘਟਨਾ ਬਹੁਤ ਦੁੱਖਦਾਈ ਹੈ। ਉਨ੍ਹਾਂ ਖਿਡਾਰੀਆਂ ਦੇ ਪ੍ਰਤੀ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਹਨ ਕਿ ਜਖ਼ਮੀਆਂ ਨੂੰ ਪੂਰਾ ਇਲਾਜ਼ ਮੁਹੱਈਆ ਕਰਵਾਇਆ ਜਾਤੇ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

players