Kangana Ranaut Case: ਸੀਐਮ ਮਾਨ ਦਾ ਆਇਆ ਪਹਿਲਾ ਬਿਆਨ

Kangana Ranaut Case

ਕਿਹਾ, ਕੰਗਨਾ ਵੱਲੋਂ ਪੂਰੇ ਪੰਜਾਬ ਨੂੰ ਅੱਤਵਾਦੀ ਕਹਿਣਾ ਬਹੁਤ ਹੀ ਗਲਤ | Kangana Ranaut Case

ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋਏ ਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੀ ਮੌਜ਼ੂਦ ਰਹੇ। ਨਤਮਸਤਕ ਹੋਣ ਤੋਂ ਬਾਅਦ ਮੀਡੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਵੀ ਕੰਗਨਾ ਮਾਮਲੇ ’ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਸੀਆਈਐਸਐਫ ਕਾਂਸਟੇਬਲ ਦੇ ਦਿਲ ’ਚ ਗੁੱਸਾ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਖੋ, ਕੰਗਨਾ ਰਣੌਤ ਪਹਿਲਾਂ ਵੀ ਕਿਸਾਨਾਂ ਬਾਰੇ ਮੰਦਾ ਬੋਲ ਚੁੱਕੀ ਹੈ। (Kangana Ranaut Case)

ਇਹ ਵੀ ਪੜ੍ਹੋ : Sunam News: ਫੈਕਟਰੀ ‘ਚੋਂ ਸਿਹਤ ਵਿਭਾਗ ਦੀ ਟੀਮ ਨੇ ਭਰੇ ਸੈਂਪਲ

ਉਸ ਮਹਿਲਾ ਕਾਨਸਟੇਬਲ ਦੇ ਦਿਲ ’ਚ ਕਿਤੇ ਨਾ ਕਿਤੇ ਇਸੇ ਗੱਲ ਦਾ ਗੁੱਸਾ ਸੀ। ਇਹ ਘਟਨਾ ਨਹੀਂ ਵਾਪਰਨੀ ਚਾਹੀਦੀ ਸੀ। ਕੰਗਣਾ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਭਾਵੇਂ ਉਹ ਫਿਲਮੀ ਹੀਰੋ ਹੋਵੇ ਜਾਂ ਸੰਸਦ ਮੈਂਬਰ, ਇਹ ਕਹਿਣਾ ਗਲਤ ਹੈ ਕਿ ਪੂਰਾ ਪੰਜਾਬ ਅੱਤਵਾਦੀ ਸੂਬਾ ਹੈ ਤੇ ਸੂਬੇ ’ਚ ਅੱਤਵਾਦ ਹੈ। ਉਨ੍ਹਾਂ ਦੇਸ਼ ਦੀ ਆਜਾਦੀ ਦੀ ਲਹਿਰ ਨੂੰ ਯਾਦ ਕਰਦਿਆਂ ਕਿਹਾ ਕਿ ਪੰਜਾਬ ਨੇ ਇਸ ’ਚ ਵੱਡਾ ਯੋਗਦਾਨ ਪਾਇਆ ਹੈ। ਮਾਨ ਨੇ ਅੱਗੇ ਕਿਹਾ ਕਿ ਤੁਸੀਂ ਹਰ ਮੁੱਦੇ ’ਤੇ ਕਹਿੰਦੇ ਹੋ ਕਿ ਉਹ ਅੱਤਵਾਦੀ ਤੇ ਵੱਖਵਾਦੀ ਹਨ। ਜੇਕਰ ਕਿਸਾਨ ਵਿਰੋਧ ਕਰਦੇ ਹਨ ਤਾਂ ਉਨ੍ਹਾਂ ਨੂੰ ਅੱਤਵਾਦੀ ਕਿਹਾ ਜਾਂਦਾ ਹੈ। ਇਹ ਸਹੀ ਨਹੀਂ ਹੈ। (Kangana Ranaut Case)

Kangana Ranaut Case

ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬ ਹੀ ਹੈ ਜੋ ਦੇਸ਼ ਨੂੰ ਨਾਲ ਲੈ ਕੇ ਚੱਲਦਾ ਹੈ। ਇਹ ਪੰਜਾਬ ਹੈ ਜੋ ਦੇਸ਼ ਦਾ ਪੇਟ ਪਾਲਦਾ ਹੈ। ਗਰਮੀ ਹੋਵੇ ਚਾਹੇ ਸਰਦੀ ਹਰ ਤਰਾਂ ਦੇ ਮੌਸਮਾਂ ’ਚ ਵੀ ਪੰਜਾਬ ਦੇਸ਼ ਨੂੰ ਲੱਖਾਂ ਟਨ ਕਣਕ ਅਤੇ ਚੌਲ ਮੁਹੱਈਆ ਕਰਵਾਉਂਦਾ ਹੈ। ਅਸੀਂ ਦੇਸ਼ ਲਈ ਬਹੁਤ ਕੁਰਬਾਨੀਆਂ ਕੀਤੀਆਂ ਹਨ। ਅੱਜ ਵੀ ਸਾਡੇ ਸਿਪਾਹੀ ਸਰਹੱਦਾਂ ’ਤੇ ਮਾਇਨਸ ਤੇ ਪਲੱਸ ਤਾਪਮਾਨ ’ਚ ਦੇਸ਼ ਦੀ ਰਾਖੀ ਕਰ ਰਹੇ ਹਨ। ਤੁਸੀਂ ਉਸ ਨੂੰ ਗੱਲ-ਗੱਲ ’ਤੇ ਅੱਤਵਾਦੀ ਕਹਿੰਦੇ ਹੋ। ਜੇਕਰ ਕਿਸਾਨ ਹੜਤਾਲ ’ਤੇ ਬੈਠਦੇ ਹਨ ਤਾਂ ਉਨ੍ਹਾਂ ਨੂੰ ਅੱਤਵਾਦੀ ਕਿਹਾ ਜਾਂਦਾ ਹੈ। ਜੇਕਰ ਕੋਈ ਵਿਰੋਧ ਕਰਦਾ ਹੈ ਤਾਂ ਉਹ ਅੱਤਵਾਦੀ ਹੈ। ਇਸ ਤਰ੍ਹਾਂ ਦੀ ਗੱਲ ਕਰਨੀ ਬਿਲਕੁਲ ਗਲਤ ਹੈ। ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀਆਂ ਸਿਰਫ ਤਿੰਨ ਸੀਟਾਂ ਆਉਣ ਤੇ ਭਗਵੰਤ ਮਾਨ ਨੇ ਜਵਾਬ ਦਿੰਦਿਆਂ ਕਿਹਾ। (Kangana Ranaut Case)

ਕਿ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ’ਚ ਵਧੀਆ ਪ੍ਰਦਰਸ਼ਨ ਕੀਤਾ ਹੈ ਕਿਉਂਕਿ ਮੌਜੂਦਾ ਚੋਣਾਂ ਦੌਰਾਨ ਵੋਟ ਸ਼ੇਅਰ 2019 ’ਚ 7 ਫੀਸਦੀ ਤੋਂ ਵਧ ਕੇ 26 ਫੀਸਦੀ ਤੋਂ ਵੱਧ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ 2019 ਦੀ ਇੱਕ ਸੀਟ ਦੇ ਮੁਕਾਬਲੇ ਇਸ ਵਾਰ ਪਾਰਟੀ ਨੂੰ ਤਿੰਨ ਸੀਟਾਂ ਮਿਲੀਆਂ ਹਨ, ਜਦਕਿ ਕਾਂਗਰਸ ਦਾ ਵੋਟ ਫੀਸਦ ਘਟਿਆ ਹੈ ਅਤੇ ਭਾਜਪਾ ਦਾ ਸਫਾਇਆ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਕੰਮਕਾਜ ’ਚ ਕੋਈ ਕਮੀਆਂ ਹਨ ਤਾਂ ਪਾਰਟੀ ਉਨ੍ਹਾਂ ਦਾ ਨਿਸਚਿਤ ਵਿਸ਼ਲੇਸ਼ਣ ਕਰੇਗੀ ਅਤੇ ਉਨ੍ਹਾਂ ਨੂੰ ਦੂਰ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੋਣ ਜਾਬਤਾ ਬਹੁਤ ਲੰਮਾ ਹੋਣ ਕਾਰਨ ਸੂਬੇ ਦੇ ਵਿਕਾਸ ’ਚ ਰੁਕਾਵਟ ਆਈ ਹੈ। (Kangana Ranaut Case)

ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ : ਸੀਐੱਮ ਮਾਨ | Kangana Ranaut Case

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ‘ਆਪ’ ਕੌਮੀ ਪਾਰਟੀ ਹੈ, ਜੋ ਜ਼ਿਮਨੀ ਚੋਣ ਜੋਰਦਾਰ ਢੰਗ ਨਾਲ ਲੜੇਗੀ ਤੇ ਜਿੱਤ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਇਹ ਚੋਣ ਪੂਰੀ ਤਾਕਤ ਨਾਲ ਲੜੇਗੀ ਤੇ ਵਿਧਾਇਕ ਦੇ ਅਸਤੀਫੇ ਕਾਰਨ ਖਾਲੀ ਹੋਈ ਇਸ ਸੀਟ ’ਤੇ ਜਿੱਤ ਦਰਜ ਕਰੇਗੀ। (Kangana Ranaut Case)