ਮੋਹਾਲੀ: ਸੀਆਈਐਸਐਫ ਮੁਲਾਜ਼ਮ ਕੁਲਵਿੰਦਰ ਕੌਰ ਦੇ ਹੱਕ ‘ਚ ਕਿਸਾਨ ਜਥੇਬੰਦੀਆਂ ਦਾ ਮਾਰਚ (Kangana Ranaut)
- ਕਿਸਾਨ ਜਥੇਬੰਦੀਆਂ ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਮਹਿਲਾ ਸੀਆਈਐਸਐਫ ਸਿਪਾਹੀ ਕੁਲਵਿੰਦਰ ਕੌਰ ਦੇ ਹੱਕ ਵਿੱਚ ਐਤਵਾਰ ਦੁਪਹਿਰ ਨੂੰ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੋਹਾਲੀ ਵਿੱਚ ਇਕੱਠੇ ਹੋ ਕੇ ਡੀਸੀ ਦਫ਼ਤਰ ਨੂੰ ਮੰਗ ਪੱਤਰ ਸੌੰਪਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸੀਆਈਐਸਐਫ ਸਿਪਾਹੀ ਕੁਲਵਿੰਦਰ ਕੌਰ ਖ਼ਿਲਾਫ਼ ਦਰਜ ਕੀਤਾ ਕੇਸ ਵਾਪਸ ਲਿਆ ਜਾਵੇ ਅਤੇ ਮੁਅੱਤਲ ਅਧਿਕਾਰੀ ਨੂੰ ਬਹਾਲ ਕੀਤਾ ਜਾਵੇ। ਇਸ ਦੇ ਲਈ ਉਹਨਾਂ ਮੁੱਖ ਮੰਤਰੀ ਦੇ ਨਾਂਅ ਆਪਣਾ ਮੰਗ ਪੱਤਰ ਮੋਹਾਲੀ ਦੀ ਡੀਸੀ ਆਸ਼ਿਕਾ ਜੈਨ ਨੂੰ ਸੌਂਪਿਆ। (Kangana Ranaut)
ਇਹ ਵੀ ਪੜ੍ਹੋ: ਸੋਮਵਾਰ ਨੂੰ ਸੂਬੇ ’ਚ ਗਜ਼ਟਿਡ ਛੁੱਟੀ ਦਾ ਐਲਾਨ
ਧਰਨੇ ਵਿੱਚ ਮੌਜੂਦ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਸੀਆਈਐਸਐਫ ਜਵਾਨ ਕੁਲਵਿੰਦਰ ਕੌਰ ਦੇ ਹੱਕ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਉਹਨਾਂ ਚੰਡੀਗੜ੍ਹ ਦੇ ਸੈਕਟਰ 35 ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ ਸੀ। ਇਸ ਮੌਕੇ ਦਰਜ ਕੀਤੇ ਗਏ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਪਰ ਪੰਜਾਬ ਸਰਕਾਰ ਵੱਲੋਂ ਇਸ ਕੇਸ ਨੂੰ ਰੱਦ ਨਹੀਂ ਕੀਤਾ ਗਿਆ ਹੈ। ਇਸ ਕਾਰਨ ਅੱਜ ਮੋਹਾਲੀ ਵਿੱਚ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਹੁਣ ਉਹ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦੇ ਕੇ ਆਪਣੀ ਭਵਿੱਖ ਦੀ ਰਣਨੀਤੀ ਦਾ ਐਲਾਨ ਕਰਨਗੇ। (Kangana Ranaut)
ਤੁਹਾਨੂੰ ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਐੱਮਪੀ ਚੁਣੇ ਜਾਣ ਤੋਂ ਪਹਿਲਾਂ ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਕਈ ਟਵੀਟ ਕੀਤੇ ਸਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵੀ ਕੰਗਨਾ ਖਿਲਾਫ ਕੇਸ ਦਰਜ ਕਰਵਾਇਆ ਸੀ। ਹੁਣ ਏਅਰਪੋਰਟ ਤੇ ਸੀਆਈਐਸਐਫ ਦੀ ਮਹਿਲਾ ਕਰਮੀ ਦੁਆਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ’ਤੇ ਹੁਣ ਇਹ ਮੁੱਦਾ ਹੋਰ ਭੱਖ ਗਿਆ ਹੈ।