ਕੰਗਨਾ ਰਣੌਤ ਨੂੰ ਮਿਲੀ ਹਾਈਕੋਰਟ ਰਾਹਤ: 14 ਜੁਲਾਈ ਨੂੰ ਹੋਣਾ ਸੀ ਬਠਿੰਡਾ ਅਦਾਲਤ ‘ਚ ਪੇਸ਼

ਹਾਈ ਕੋਰਟ ਨੇ 8 ਸਤੰਬਰ ਤੱਕ ਛੋਟ ਦਿੱਤੀ ਹੈ

  • ਬਜ਼ੁਰਗ ਕਿਸਾਨ ਬੇਬੇ ਮਹਿੰਦਰ ਕੌਰ ’ਤੇ ਕੀਤੀ ਸੀ ਟਿੱਪਣੀ

(ਸੱਚ ਕਹੂੰ ਨਿਊਜ਼) ਬਠਿੰਡਾ। ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਗਈ ਹੈ। ਬਠਿੰਡਾ ਦੀ ਇਕ ਬਜ਼ੁਰਗ ਔਰਤ ‘ਤੇ ਇਤਰਾਜ਼ਯੋਗ ਟਵੀਟ ਕਰਨ ‘ਤੇ ਕੰਗਨਾ ਰਣੌਤ ‘ਤੇ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਪੁਲੀਸ ਰਾਹੀਂ 14 ਜੁਲਾਈ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣਾ ਸੀ। ਹੁਣ 8 ਸਤੰਬਰ ਤੱਕ ਉਨ੍ਹਾਂ ਨੂੰ ਪੇਸ਼ੀ ਤੋਂ ਰਾਹਤ ਮਿਲੀ ਗਈ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਇੱਥੇ ਸੁਣਵਾਈ ਹੋਣ ਤੱਕ ਕੋਈ ਸੁਣਵਾਈ ਨਾ ਕਰਨ ਲਈ ਕਿਹਾ ਹੈ।

ਜਿਕਰਯੋਗ ਹੈ ਕਿ ਹੀਰੋਈਨ ਕੰਗਨਾ ਰਣੌਤ (Kangana Ranaut) ਨੇ ਕਿਸਾਨ ਅੰਦੋਲਨ ਦੌਰਾਨ ਇੱਕ ਵਿਵਾਦਿਤ ਟਵੀਟ ਕੀਤਾ ਸੀ। ਜਿਸ ਵਿੱਚ ਕੰਗਨਾ ਰਣੌਤ ਨੇ ਇੱਕ ਬਜੁ਼ਰਗ ਔਰਤ ਨੂੰ ਕਿਹਾ ਸੀ ਕਿ ਉਹ 100 ਰੁਪਏ ਲੈ ਕੇ ਧਰਨੇ ‘ਚ ਸ਼ਾਮਲ ਹੋਣ ਜਾ ਰਹੀ ਹੈ। ਇਹ ਔਰਤ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ 87 ਸਾਲਾ ਔਰਤ ਕਿਸਾਨ ਮਹਿੰਦਰ ਕੌਰ ਸੀ। ਜਿਸ ਦੇ ਖਿਲਾਫ ਉਸ ਨੇ ਬਠਿੰਡਾ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। 13 ਮਹੀਨਿਆਂ ਦੀ ਸੁਣਵਾਈ ਤੋਂ ਬਾਅਦ ਬਠਿੰਡਾ ਅਦਾਲਤ ਨੇ ਕੰਗਨਾ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ।

pic-400x229

ਕੰਗਨਾ ਦੇ ਟਵੀਟ ਤੋਂ ਬਾਅਦ ਬਜ਼ੁਰਗ ਕਿਸਾਨ ਬੇਬੇ ਮਹਿੰਦਰ ਕੌਰ ਨੇ 4 ਜਨਵਰੀ 2021 ਨੂੰ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਜਿਸ ਦੀ ਸੁਣਵਾਈ ਕਰੀਬ 13 ਮਹੀਨੇ ਚੱਲੀ। ਜਿਸ ਤੋਂ ਬਾਅਦ ਬਠਿੰਡਾ ਦੀ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕਰਕੇ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ