Kangana Ranaut: ਚੰਡੀਗੜ੍ਹ। ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਤਿੰਨ ਖੇਤੀ ਕਾਨੂੰਨਾਂ ਵਾਲੇ ਬਿਆਨ ’ਤੇ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮੈਂ ਆਪਣੇ ਸ਼ਬਦ ਵਾਪਸ ਲੈਂਦੀ ਹਾਂ ਜੇ ਕਿਸੇ ਨੂੰ ਮੇਰੇ ਕਾਰਨ ਠੇਸ ਪਹੁੰਚੀ ਹੈ ਤਾਂ ਮੈਨੂੰ ਖੇਦ ਹੈ। ਉਨ੍ਹਾਂ ਕਿਹਾ ਕਿ ਮੈਨੂੰ ਧਿਆਨ ਰੱਖਣਾ ਪਵੇਗਾ ਕਿ ਮੈਂ ਇਕ ਭਾਜਪਾ ਵਰਕਰ ਹਾਂ। ਮੈਨੂੰ ਆਪਣੇ ਵਿਚਾਰ ਨਹੀਂ ਰੱਖਣੇ ਚਾਹੀਦੇ।
ਜ਼ਿਕਰਯੋਗ ਹੈ ਕਿ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਹਾ ਸੀ ਕਿ ਤਿੰਨ ਖੇਤੀ ਕਾਨੂੰਨ ਮੁੜ ਬਹਾਲ ਕੀਤੇ ਜਾਣੇ ਚਾਹੀਦੇ ਹਨ। ਮੰਡੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੰਗਨਾ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਇਹ ਬਿਆਨ ਵਿਵਾਦਤ ਹੋ ਸਕਦਾ ਹੈ ਪਰ ਤਿੰਨ ਖੇਤੀ ਕਾਨੂੰਨਾਂ ਨੂੰ ਬਹਾਲ ਕੀਤਾ ਜਾਣਾ ਚਾਹੀਦਾ ਹੈ। ਕਿਸਾਨਾਂ ਨੂੰ ਖ਼ੁਦ ਇਨ੍ਹਾਂ ਦੀ ਮੰਗ ਕਰਨੀ ਚਾਹੀਦੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਤਿੰਨੇ ਕਾਨੂੰਨ ਕਿਸਾਨਾਂ ਲਈ ਫ਼ਾਇਦੇਮੰਦ ਹਨ ਪਰ ਕੁਝ ਸੂਬਿਆਂ ’ਚ ਕਿਸਾਨਾਂ ਦੇ ਵਿਰੋਧ ਕਾਰਨ ਸਰਕਾਰ ਨੇ ਇਹ ਰੱਦ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਤਰੱਕੀ ਦਾ ਪਿਲਰ ਹਨ। Kangana Ranaut
Read Also : Punjab Government: ਐਕਸ਼ਨ ਮੋਡ ’ਚ ਪੰਜਾਬ ਸਰਕਾਰ, ਤੁਰੰਤ ਸੱਦ ਲਏ ਇਹ ਅਫ਼ਸਰ
ਮੈਂ ਚਾਹੁੰਦੀ ਹਾਂ ਕਿ ਉਹੀ ਇਨ੍ਹਾਂ ਦੀ ਬਹਾਲੀ ਦੀ ਮੰਗ ਕਰਨ। ਓਧਰ ਕਾਂਗਰਸ ਨੇ ਕੰਗਨਾ ਦੇ ਬਿਆਨ ’ਤੇ ਤਿੱਖਾ ਪ੍ਰਤੀਕ੍ਰਮ ਕੀਤਾ ਤੇ ਕਿਹਾ ਕਿ ਉਹ ਕਦੇ ਵੀ ਇਨ੍ਹਾਂ ਦੀ ਬਹਾਲੀ ਨਹੀਂ ਹੋਣ ਦੇਵੇਗੀ। ਕਾਂਗਰਸ ਦੀ ਤਰਜਮਾਨ ਸੁਪ੍ਰਿਆ ਸ਼ਰੀਨੇਤ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ 750 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ ਸੀ। ਅਸੀਂ ਇਨ੍ਹਾਂ ਨੂੰ ਕਦੇ ਬਹਾਲ ਨਹੀਂ ਹੋਣ ਦਿਆਂਗੇ।