ਬੰਬੇ ਹਾਈਕੋਰਟ ‘ਚ ਕੰਗਨਾ ਰਣੌਤ ਦੀ ਅਰਜੀ ਖਾਰਜ, ਚੱਲਦਾ ਰਹੇਗਾ ਮਾਣਹਾਨੀ ਦਾ ਮੁੱਕਦਮਾ
ਮੁੰਬਈ (ਏਜੰਸੀ)। ਬੰਬੇ ਹਾਈ ਕੋਰਟ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਕੰਗਨਾ ਨੇ ਅੰਧੇਰੀ ਅਦਾਲਤ ‘ਚ ਆਪਣੇ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਰੱਦ ਕਰਨ ਦੀ ਮੰਗ ਕੀਤੀ ਸੀ। ਮਸ਼ਹੂਰ ਗੀਤਕਾਰ ਅਤੇ ਲੇਖਕ ਜਾਵੇਦ ਅਖਤਰ ਨੇ ਕੰਗਨਾ ਦੇ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਬੰਬੇ ਹਾਈ ਕੋਰਟ ਨੇ 1 ਸਤੰਬਰ ਨੂੰ ਜਾਵੇਦ ਅਖ਼ਤਰ ਦੀ ਸ਼ਿਕਾਇਤ ‘ਤੇ ਸ਼ਹਿਰ ਦੀ ਮੈਟਰੋਪੋਲੀਟਨ ਮੈਜਿਸਟ੍ਰੇਟ ਅਦਾਲਤ ਦੁਆਰਾ ਸ਼ੁਰੂ ਕੀਤੀ ਗਈ ਅਪਮਾਨਜਨਕ ਕਾਰਵਾਈ ਨੂੰ ਰੱਦ ਕਰਨ ਦੀ ਕੰਗਨਾ ਦੀ ਪਟੀਸ਼ਨ ‘ਤੇ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ














