ਕੰਝਾਵਲਾ ਮਾਮਲਾ : ਅੰਜਲੀ ਨੂੰ ਘਸੀਟਣ ਵਾਲੀ ਕਾਰ ਕੌਣ ਚਲਾ ਰਿਹਾ ਸੀ? ਛੇਵਾਂ ਮੁਲਜ਼ਮ ਕਾਬੂ

Kanjhawala Case

ਕੰਝਾਵਲਾ ਮਾਮਲੇ ’ਚ ਛੇਵਾਂ ਮੁਲਜ਼ਮ ਗਿ੍ਰਫ਼ਤਾਰ : ਪੁਲਿਸ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਰਾਸ਼ਟਰੀ ਰਾਜਧਾਨੀ ਦੇ ਕੰਝਾਵਲਾ ਮਾਮਲੇ (Kanjhawala Case) ’ਚ ਪੁਲਿਸ ਨੇ ਛੇਵੇਂ ਮੁਲਜ਼ਮ ਆਸ਼ੂਤੋਸ਼ ਨੂੰ ਗਿ੍ਰਫ਼ਤਾਰ ਕੀਤਾ ਹੈ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਿ੍ਰਫ਼ਤਾਰ ਮੁਲਜ਼ਮ ਦੀ ਪਛਾਣ ਆਸ਼ੂਤੋਸ਼ ਦੇ ਤੌਰ ’ਤੇ ਹੋਈ ਹੈ। ਉਹ ਇਸ ਮਾਮਲੇ ’ਚ ਗਿ੍ਰਫ਼ਤਾਰ ਕੀਤਾ ਗਿਆ ਛੇਵਾਂ ਮੁਲਜ਼ਮ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ’ਚ ਪੰਜ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ ਜੋ ਪੁਲਿਸ ਦੀ ਹਿਰਾਸਤ ਵਿੱਚ ਹਨ। ਵਿਸ਼ੇਸ਼ ਪੁਲਿਸ ਕਮਿਸ਼ਨਰ (ਕਾਨੂੰਨ ਵਿਵਸਥਾ) ਸਾਗਰ ਪ੍ਰੀਤ ਹੁੱਡਾ ਨੇ ਕਿਹਾ ਕਿ ਸੁਲਤਾਨਪੁਰੀ ਮਾਮਲੇ ’ਚ ਛੇਵੇਂ ਮੁਲਜ਼ਮ ਆਸ਼ੂਤੋਸ਼ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਉਸ ਨੇ ਪੁਲਿਸ ਨੂੰ ਗਲਤ ਜਾਣਕਾਰੀ ਦਿੱਤੀ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ

ਇਸ ਮਾਮਲੇ ’ਚ (Kanjhawala Case) ਪਹਿਲਾਂ ਗਿ੍ਰਫ਼ਤਾਰ ਕੀਤੇ ਗਏ ਪੰਜਾਂ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਆਸ਼ੂਤੋਸ਼ ਤੋਂ ਕਾਰ ਲਈ ਸੀ। ਪੁਲਿਸ ਨੇ ਵੀਰਵਾਰ ਨੂੰ ਦੱਸਿਆ ਸੀ ਕਿ ਉਹ ਦੋ ਸ਼ੱਕੀਆਂ ਦੀ ਭਾਲ ਕਰ ਰਹੀ ਹੈ, ਜੋ ਕਥਿਤ ਤੌਰ ’ਤੇ ਪੰਜਾਂ ਮੁਲਜ਼ਮਾਂ ਨੂੰ ਬਚਾਉਣ ’ਚ ਸ਼ਾਮਲ ਸੀ। ਹੁੱਡਾ ਨੇ ਕਿਹਾ ਕਿ ਅਠਾਰਾਂ ਟੀਮਾਂ ਸਾਰੇ ਪਹਿਲੂਆਂ ’ਤੇ ਜਾਂਚ ਕਰ ਰਹੀਆਂ ਹਨ। ਟੀਮਾਂ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕੀਤਾ ਗਿਆ ਹੈ। ਪੰਜੇ ਮੁਲਜ਼ਮ ਪੁਲਿਸ ਦੀ ਗਿ੍ਰਫ਼ਤ ’ਚ ਹਨ ਅਤੇ ਪੁੱਛਗਿੱਛ ਜਾਰੀ ਹੈ ਅਤੇ ਜੋ ਵੀ ਨਵੇਂ ਸੁਰਾਗ ਸਾਹਮਣੇ ਆਉਣਗੇ ਉਸ ਦੀ ਤਸਦੀਕ ਕੀਤੀ ਜਾ ਰਹੀ ਹੈ।

12 ਕਿਲੋਮੀਟਰ ਤੱਕ ਘਸੀਟਣ ਨਾਲ ਹੋਈ ਮੌਤ

ਵਿਸ਼ੇਸ਼ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਕੋਲ ਇਸ ਗੱਲ ਦੇ ਵਿਗਿਆਨਿਕ ਸਬੂਤ ਹਨ ਕਿ ਦੀਪਕ ਜਿਸ ਨੇ ਕਾਰ ਚਲਾਉਣ ਦਾ ਦਾਅਵਾ ਕੀਤਾ ਸੀ, ਪਰ ਅਸਲ ’ਓ ਕਾਰ ਅਮਿਤ ਚਲਾ ਰਿਹਾ ਸੀ, ਜਿਸ ਕੋਲ ਡਰਾਈਵਿੰਗ ਲਾਇਸੰਸ ਨਹੀਂ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਕੀਤੀ ਜਾਂਚ ’ਚ ਕਾਲ ਡਿਟੇਲ ਅਨੁਸਾਰ ਮਿ੍ਰਤਕਾ ਅਤੇ ਚਸ਼ਮਦੀਦ ਦਾ ਮੁਲਜ਼ਮਾਂ ਨਾਲ ਕੋਈ ਸਬੰਧ ਨਹੀਂ ਹੈ।

ਪੁਲਿਸ ਨੇ ਕਿਹਾ ਕਿ ਇਸ ਘਟਨਾ ’ਚ ਚਸ਼ਮਦੀਦਾਂ ਦੇ ਬਿਆਨ ਦਰਜ਼ ਕੀਤੇ ਗਏ ਹਨ। ਹੁੱਡਾ ਨੇ ਪਹਿਲਾਂ ਦੱਸਿਆ ਸੀ ਕਿ ਹੱਤਿਆ ਦਾ ਮਾਮਲਾ ਅਜੇ ਤੱਕ ਨਹੀਂ ਬਣਿਆ ਹੈ ਕਿਉਂਕਿ ਕਤਲ ਕਰਨ ਲਈ ਇੱਕ ਮਕਸਦ ਦੀ ਲੋੜ ਹੁੰਦੀ ਹੈ ਪਰ ਹੁਣ ਤੱਕ ਦੀ ਜਾਂਚ ’ਚ ਕੋਈ ਮਕਸਦ ਸਾਹਮਣੇ ਨਹੀਂ ਆਇਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਸ਼ਹਿਰ ਦੇ ਕੰਝਾਵਲਾ ਇਲਾਕੇ ’ਚ ਕਾਰ ਨਾਲ ਲੜਕੀ ਨੂੰ ਟੱਕਰ ਮਾਰਨ ਤੋਂ ਬਾਅਦ ਵਾਹਨ ਨਾਲ 12 ਕਿਲੋਮੀਟਰ ਤੱਕ ਘਸੀਟਣ ਨਾਲ ਹੋਈ ਮੌਤ ਦੇ ਮਾਮਲੇ ’ਚ ਹੁਣ ਤੱਕ ਛੇ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਜਾ ਚੁੱਕਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ