ਕਰਮ ਚੰਦ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ

Body Donation

ਬਲਾਕ ਬਠਿੰਡਾ ’ਚ ਹੋਇਆ 91ਵਾਂ ਸਰੀਰਦਾਨ (Body Donation)

(ਸੁਖਨਾਮ) ਬਠਿੰਡਾ। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਬਠਿੰਡਾ ਦੇ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ, ਸੇਵਾਦਾਰ ਕਰਮ ਚੰਦ ਇੰਸਾਂ ਪੁਰਾਣਾ ਥਾਣਾ ਰੋਡ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਮਰਾ ਇੰਸਾਂ, ਬੇਟੇ ਦੇਸ਼ ਦੀਪਕ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਅਲ ਫਲਾਹ ਸਕੂਲ ਆਫ ਮੈਡੀਕਲ ਸਾਇੰਸ ਅਤੇ ਰਿਸਰਚ ਸੈਂਟਰ ਧੌਜ, ਫਰੀਦਾਬਾਦ, ਹਰਿਆਣਾ ਨੂੰ ਦਾਨ ਕੀਤਾ। (Body Donation)

‘ਕਰਮ ਚੰਦ ਇੰਸਾਂ ਅਮਰ ਰਹੇ’ ਦੇ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਤੇ ਵੱਡੀ ਗਿਣਤੀ ’ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਏਰੀਆ ਭੰਗੀਦਾਸ ਮਾਸਟਰ ਰਾਜ ਕੁਮਾਰ ਇੰਸਾਂ ਅਤੇ ਭੰਗੀਦਾਸ ਭੈਣ ਸੱਚਵਿੰਦਰ ਇੰਸਾਂ ਨੇ ਦੱਸਿਆ ਕਿ ਕਰਮ ਚੰਦ ਇੰਸਾਂ ਨੇ ਮਰਨ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ।

ਇਸ ਮੌਕੇ ਬਲਾਕ ਭੰਗੀਦਾਸ ਸੁਨੀਲ ਇੰਸਾਂ ਨੇ ਦੱਸਿਆ ਕਿ ਕਰਮ ਚੰਦ ਇੰਸਾਂ ਦਾ ਪੂਰਾ ਪਰਿਵਾਰ ਡੇਰਾ ਸੱਚਾ ਸੌਦਾ ਨਾਲ ਜੁੜਿਆ ਹੋਇਆ ਹੈ ਅਤੇ ਉਹ ਹਮੇਸ਼ਾਂ ਹੀ ਮਾਨਵਤਾ ਭਲਾਈ ਦੇ ਕਾਰਜਾਂ ’ਚ ਅੱਗੇ ਰਹਿੰਦੇ ਸਨ ਉਨ੍ਹਾਂ ਜਿਉਂਦੇ ਜੀ ਵੀ ਮਾਨਵਤਾ ਦੀ ਸੇਵਾ ਕੀਤੀ ਅਤੇ ਜਾਂਦੇ-ਜਾਂਦੇ ਆਪਣਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕਰਕੇ ਮਾਨਵਤਾ ’ਤੇ ਇੱਕ ਵੱਡਾ ਉਪਕਾਰ ਕਰ ਗਏ ਹਨ। ਇਸ ਮੌਕੇ ਬਲਾਕ ਪੰਦਰਾਂ ਮੈਂਬਰ, ਸੁਜਾਨ ਭੈਣਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ, ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ਤੇਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ