ਕੁਸ਼ਤੀ 82 ਕਿੱਲੋ ਵਰਗ ਵਿਚ ਸਿਲਵਰ ਮੈਡਲ ਜਿੱਤ ਕੇ ਫਿਰੋਜ਼ਪੁਰ ਦਾ ਕੀਤਾ ਨਾਂਅ ਰੌਸ਼ਨ
ਫਿਰੋਜ਼ਪੁਰ, (ਸਤਪਾਲ ਥਿੰਦ)। ਖੇਲੋ ਇੰਡੀਆ ਯੂਨੀਵਰਸਿਟੀ ਉੜੀਸਾ ਵਿਚ ਹੋਈਆਂ ਖੇਡਾਂ ਦੌਰਾਨ ਕਰਨਦੀਪ ਸਿੰਘ ਨੇ ਕੁਸ਼ਤੀ 82 ਕਿਲੋ ਵਰਗ ਵਿਚ ਸਿਲਵਰ ਮੈਡਲ ਜਿੱਤ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਕਰਨਦੀਪ ਵੱਲੋਂ ਜ਼ਿਲ੍ਹੇ ਦਾ ਨਾਂਅ ਰੌਸ਼ਨ ਕਰਨ ਅਤੇ ਸਿਲਵਰ ਮੈਡਲ ਜਿੱਤਣ ‘ਤੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਉਸ ਨੂੰ ਵਧਾਈ ਦਿੱਤੀ। ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫਸਰ ਨੇ ਦੱਸਿਆ ਕਿ ਕਰਨਦੀਪ ਬਹੁਤ ਹੀ ਮਿਹਨਤੀ ਖਿਡਾਰੀ ਹੈ ਅਤੇ ਇਸ ਦੀ ਮਿਹਨਤ ਅਤੇ ਕੋਚ ਵਿਸ਼ਵਦੀਪ ਵੱਲੋਂ ਕਰਵਾਈ ਗਈ ਸਖ਼ਤ ਮਿਹਨਤ ਸਦਕਾ ਹੀ ਇਸ ਨੇ ਖੇਲ੍ਹੋ ਇੰਡੀਆ ਯੂਨੀਵਰਸਿਟੀ ਉੜੀਸਾ ਵਿਖੇ ਹੋਈਆਂ ਖੇਡਾਂ ਵਿਚ ਕੁਸ਼ਤੀ 82 ਕਿਲੋ ਵਰਗ ਵਿਚ ਸਿਲਵਰ ਮੈਡਲ ਜਿੱਤ ਕੇ ਆਪਣੇ ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਉਨਾਂ ਦੱਸਿਆ ਕਿ ਕਰਨਦੀਪ ਸਿੰਘ ਦੇ ਪਿਤਾ ਬਲਦੇਵ ਰਾਜ ਆਪਣੇ ਪੁੱਤਰ ਨੂੰ ਇਕ ਚੰਗੇ ਖਿਡਾਰੀ ਦੇ ਰੂਪ ਵਿਚ ਦੇਖਣਾ ਚਾਹੁੰਦੇ ਹਨ ਅਤੇ ਇਸ ਲਈ ਹਰ ਪੱਖ ਤੋਂ ਉਸ ਦੀ ਹਰ ਸੰਭਵ ਮੱਦਦ ਕਰ ਰਹੇ ਹਨ। ਉਨਾਂ ਦੱਸਿਆ ਕਿ 25 ਫਰਵਰੀ ਤੋਂ 2 ਮਾਰਚ ਤੱਕ ਹੋਈਆਂ ਖੇਡਾਂ ਵਿਚ ਸਿਲਵਰ ਮੈਡਲ ਜਿੱਤ ਕੇ ਕਰਨਦੀਪ ਨੇ ਆਪਣੇ ਪਿੰਡ ਮੋਹਕਮ ਖਾਂ ਅਤੇ ਪੂਰੇ ਜ਼ਿਲੇ ਦਾ ਨਾਮ ਰੌਸ਼ਨ ਕੀਤਾ ਹੈ। ਉਸ ਦੀ ਇਸ ਜਿੱਤ ਲਈ ਡਿਪਟੀ ਕਮਿਸ਼ਨਰ ਨੇ ਉਨਾਂ ਨੂੰ ਵਧਾਈ ਵੀ ਦਿੱਤੀ ਅਤੇ ਖੇਡਾਂ ਵਿਚ ਹੋਰ ਤਰੱਕੀਆਂ ਕਰਕੇ ਜ਼ਿਲੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਵੀ ਕੀਤਾ ਹੈ। ਇਸ ਮੌਕੇ ਐਸ.ਡੀ.ਐਮ. ਫਿਰੋਜ਼ਪੁਰ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਰਣਜੀਤ ਸਿੰਘ, ਸਕੱਤਰ ਰੈੱਡ ਕਰਾਸ ਸੁਸਾਇਟੀ ਅਸ਼ੋਕ ਬਹਿਲ, ਡਾ. ਸਤਿੰਦਰ ਸਿੰਘ, ਅਥਲੈਟਿਕਸ ਕੋਚ ਰੁਪਿੰਦਰ ਸਿੰਘ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।