ਕਰਣੀ ਸੈਨਾ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਡ਼ੀ ਦਾ ਗੋਲੀਆਂ ਮਾਰ ਕੇ ਕਤਲ

Sukhdev Singh Gogamedi

ਜੈਪੁਰ। ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਡ਼ੀ (Sukhdev Singh Gogamedi) ਦਾ ਅੱਜ ਜੈਪੁਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸੁਖਦੇਵ ਸਿੰਘ ਗੋਗਾਮੇਡ਼ੀ ਨੂੰ ਗੋਲੀ ਸ਼ਿਆਮਨਗਰ ਇਲਾਕੇ ਵਿੱਚ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਮਾਰੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਮੈਟਰੋ ਮਾਸ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਗੋਗਾਮੇਡ਼ੀ ਨਾਲ ਘਟਨਾ ਸਮੇਂ ਮੌਜੂਦ ਅਜੀਤ ਸਿੰਘ ਵੀ ਗੰਭੀਰ ਜ਼ਖ਼ਮੀ ਹੋ ਗਿਆ ਹੈ।

ਇਹ ਵੀ ਪੜ੍ਹੋ : ਹਾਰ ’ਤੇ ਸਚਿਨ ਪਾਇਲਟ ਨੇ ਦਿੱਤਾ ਵੱਡਾ ਬਿਆਨ, ਮੱਚੀ ਹਲਚਲ!

ਇਸ ਤੋਂ ਬਾਅਦ ਸਥਿਤੀ ਨੂੰ ਸੰਭਾਲਣ ਲਈ ਉਥੇ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ। ਸੁਖਦੇਵ ਸਿੰਘ ਨੂੰ ਚਾਰ ਗੋਲੀਆਂ ਮਾਰੀਆਂ ਗਈਆਂ ਹਨ। ਗੋਲੀਆਂ ਕਿਸ ਨੇ ਚਲਾਈਆਂ ਇਸ ਬਾਰੇ ਅਜੇ ਤੱਕ ਕੋਈ ਸੁਰਾਗ ਨਹੀਂ ਲੱਗ ਸਕਿਆ ਹੈ।

LEAVE A REPLY

Please enter your comment!
Please enter your name here