ਬਾਘਾ, (ਏਜੰਸੀ)। ਪਾਕਿਸਤਾਨ ਸਥਿਤ ਡੇਰਾ ਬਾਬਾ ਨਾਨਕ ਸਾਹਿਬ ਤੱਕ ਜਾਣ ਵਾਲੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਐਤਵਾਰ ਦੀ ਸਵੇਰੇ ਇੱਥੇ ਗੱਲਬਾਤ ਸ਼ੁਰੂ ਹੋਈ। ਇਸ ਬੈਠਕ ਵਿੱਚ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਹੋਵੇਗੀ ਅਤੇ ਕਰਤਾਰਪੁਰ ਸਾਹਿਬ ਲਾਂਘਾ ਦਾ ਤੇਜੀ ਨਾਲ ਨਿਰਮਾਣ ਕਰਨ ਨੂੰ ਲੈਕੇ ਦੋਵਾਂ ਦੇਸ਼ਾਂ ਵੱਲੋਂ ਕੀਤੀਆਂ ਗਈਆਂ ਕਾਰਵਾਈਆਂ ਦੀ ਤਰੱਕੀ ‘ਤੇ ਚਰਚਾ ਹੋਵੇਗੀ। ਭਾਰਤੀ ਅਧਿਕਾਰੀਆਂ ਨੇ ਬੈਠਕ ਦੇ ਚੰਗੇ ਨਤੀਜਾ ਨਿਕਲਣ ਦੀ ਉਮੀਦ ਪ੍ਰਗਟਾਈ ਹੈ ਅਤੇ ਕਿਹਾ ਹੈ ਕਿ ਦੇਸ਼ ਹਿੱਤ ਅਤੇ ਯਾਤਰੀਆਂ ਦੀ ਸੁਰੱਖਿਆ ਦੇ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ।
ਇਸ ਲਾਂਘੇ ਨਾਲ ਸਬੰਧਤ ਢਾਂਚਾਗਤ ਸਹੂਲਤਾਂ ਦੇ ਨਿਰਮਾਣ ਅਤੇ ਸ਼ਰਧਾਲੂਆਂ ਦੇ ਆਵਾਗਮਨ ਦੇ ਤੌਰ ਤਰੀਕਿਆਂ ਨੂੰ ਲੈ ਕੇ ਦੋਵਾਂ ਦੇਸ਼ਾਂ ਦੇ ਸ਼ਿਸ਼ਟਮੰਡਲ ਦੇ ਵਿੱਚ ਐਤਵਾਰ ਨੂੰ ਅਟਾਰੀ – ਵਾਘਾ ਸੀਮਾ ਕੈਂਪਸ ਵਿੱਚ ਬੈਠਕ ਜਾਰੀ ਹੈ। ਭਾਰਤੀ ਸ਼ਿਸ਼ਟਮੰਡਲ ਵਿੱਚ ਵਿਦੇਸ਼ ਮੰਤਰਾਲਾ, ਗ੍ਰਹਿ ਮੰਤਰਾਲਾ , ਪੰਜਾਬ ਸਰਕਾਰ ਅਤੇ ਹੋਰ ਏਜੰਸੀਆਂ ਦੇ ਅਧਿਕਾਰੀ ਸ਼ਾਮਿਲ ਹਨ। ਦੋਵੇਂ ਦੇਸ਼ ਇਸ ਗੱਲ ‘ਤੇ ਸਹਿਮਤ ਹਨ ਕਿ ਅਗਲੀ ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਦੋਵਾਂ ਨੂੰ ਆਪਣੇ – ਆਪਣੇ ਖੇਤਰਾਂ ਵਿੱਚ ਕਰਤਾਰਪੁਰ ਸਾਹਿਬ ਭਾਵ ਡੇਰਾ ਬਾਬਾ ਨਾਨਕ ਜਾਣ ਦੀ ਸਹੂਲਤ ਲਈ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਪੂਰਾ ਕਰਨਾ ਹੈ।