ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ’ਚ ਕੇਜਰੀਵਾਲ ਤੇ ਭਗਵੰਤ ਮਾਨ ਨੇ ਦਿੱਤਾ ਵੱਡਾ ਤੋਹਫਾ

Aam Aadmi Party Rally

(ਸੁਖਜੀਤ ਮਾਨ) ਬਠਿੰਡਾ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ’ਚ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਬਠਿੰਡਾ-ਮਾਨਸਾ ਜ਼ਿਲ੍ਹੇ ਲਈ 1125 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। (Aam Aadmi Party Rally)

ਇਹ ਵੀ ਪਡ਼੍ਹੋ :IND Vs SA : ਭਾਰਤੀ ਗੇਂਦਬਾਜ਼ਾਂ ਦਾ ਕਹਿਰ, ਦੱਖਣੀ ਅਫਰੀਕਾ ਦੇ 8 ਬੱਲੇਬਾਜ਼ 87 ਦੌੜਾਂ ’ਤੇ ਆਊਟ

ਰੈਲੀ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੀ ਤੀਰਥ ਯਾਤਰਾ ਸਕੀਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ ਅਤੇ ਦਿੱਲੀ ਵਿੱਚ ਵੀ ਅਜਿਹਾ ਹੀ ਕੀਤਾ ਗਿਆ ਸੀ ਪਰ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਵਿੱਚ ਇਸ ਦਾ ਹੱਲ ਕੱਢਣਗੇ।
ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਦਾ ਸਤਿਕਾਰ ਕਰਦੇ ਹਨ।

LEAVE A REPLY

Please enter your comment!
Please enter your name here