Ludhiana News Today: ਕੇਜਰੀਵਾਲ ਤੇ ਮਾਨ ਅੱਜ ਲੁਧਿਆਣਾ ’ਚ ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ

Ludhiana News Today
Ludhiana News Today: ਕੇਜਰੀਵਾਲ ਤੇ ਮਾਨ ਅੱਜ ਲੁਧਿਆਣਾ ’ਚ ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ

Ludhiana News Today:ਦੋਵੇਂ ਆਗੂ ਉਦਯੋਗ ਅਤੇ ਵਪਾਰ ਨਾਲ ਜੁੜੇ ਮੁੱਦਿਆਂ ਨੂੰ ਕਰਨਗੇ ਸੰਬੋਧਿਤ

Ludhiana News Today: ਲੁਧਿਆਣਾ (ਜਸਵੀਰ ਸਿੰਘ ਗਹਿਲ)। ਅੱਜ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਦੋਵੇਂ ਆਗੂ ਇੱਥੇ ਕੁਝ ਆਮ ਲੋਕਾਂ ਨੂੰ ਵੀ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਤਵਾਰ ਨੂੰ ਮੀਡੀਆ ਨੂੰ ਦਿੱਤੀ।

Read Also : Civil Hospital Ludhiana: ਅਪਗ੍ਰੇਡ ਹੋਏ ਸਿਵਲ ਹਸਪਤਾਲ ਦਾ ਕੇਜਰੀਵਾਲ ਭਲਕੇ ਕਰਨਗੇ ਉਦਘਾਟਨ

ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਲੁਧਿਆਣਾ ਦੇ ਹੋਟਲ ਰੈਡੀਸਨ ਵਿਖੇ ਕਰਵਾਇਆ ਜਾ ਰਿਹਾ ਹੈ। ਲੱਗਭੱਗ 400 ਕਾਰੋਬਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਦੋਵੇਂ ਆਗੂ ਇੱਥੇ ਉਦਯੋਗ ਅਤੇ ਵਪਾਰ ਨਾਲ ਸਬੰਧਿਤ ਮੁੱਦਿਆਂ ਨੂੰ ਹੱਲ ਕਰਨਗੇ ਅਤੇ ਵਪਾਰੀਆਂ ਨਾਲ ਸਲਾਹ ਕਰਕੇ ੳਹੁਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀਆਂ ਸਮੱਸਿਆਵਾਂ ਮਾਮੂਲੀ ਹਨ, ਉਨ੍ਹਾਂ ਨੂੰ ਮੌਕੇ ਹੀ ਹੱਲ ਕੀਤਾ ਜਾਵੇਗਾ। ਜੋ ਵੀ ਮੁੱਦਾ ਲੰਮਾ ਸਮਾਂ ਲਵੇਗਾ ਜਾਂ ਕਾਨੂੰਨੀ ਪ੍ਰਕਿਰਿਆ ਨਾਲ ਸਬੰਧਿਤ ਹੈ, ਸਰਕਾਰ ਉਸ ਨੂੰ ਨੋਟ ਕਰੇਗੀ ਅਤੇ ਜਲਦੀ ਤੋਂ ਜਲਦੀ ਹੱਲ ਕਰਨ ਦੀ ਕੋਸ਼ਿਸ਼ ਕਰੇਗੀ। Ludhiana News Today

LEAVE A REPLY

Please enter your comment!
Please enter your name here