ਕੇਜਰੀਵਾਲ ਪਹੁੰਚੇ ਅੰਮ੍ਰਿਤਸਰ, ਨਜਾਇਜ ਮਾਇਨਿੰਗ ਸਬੰਧੀ ਕੀਤਾ ਪੰਜਾਬ ਸਰਕਾਰ ‘ਤੇ ਹਮਲਾ

Corona-crisis-will-vaccinate-entire-Delhi-in-3-months-Kejriwal

ਕੇਜਰੀਵਾਲ ਪਹੁੰਚੇ ਅੰਮ੍ਰਿਤਸਰ, ਨਜਾਇਜ ਮਾਇਨਿੰਗ ਸਬੰਧੀ ਕੀਤਾ ਪੰਜਾਬ ਸਰਕਾਰ ‘ਤੇ ਹਮਲਾ

ਅੰਮ੍ਰਿਤਸਰ (ਸੱਚ ਕਹੂੰ ਨਿਊਜ਼)। ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਤੋਂ ਫਲਾਈਟ ਰਾਹੀਂ ਇਥੇ ਪਹੁੰਚੇ। ਇਸ ਮੌਕੇ ਹਵਾਈ ਅੱਡੇ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਸ਼ਬਦੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 20 ਹਜ਼ਾਰ ਕਰੋੜ ਰੁਪਏ ਦੀ ਨਜਾਇਜ਼ ਮਾਇਨਿੰਗ ਹੋ ਰਹੀ ਹੈ ਤੇ ਮੁੱਖ ਮੰਤਰੀ ਚੰਨੀ ਦੇ ਆਪਣੇ ਹਲਕੇ ਵਿਚ ਹੀ ਨਜਾਇਜ਼ ਮਾਇਨਿੰਗ ਚਲ ਰਹੀ ਹੈ। ਉਹਨਾਂ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਐਫ ਆਈ ਆਰ ਦਰਜ ਹੋਣੀ ਚਾਹੀਦੀ ਹੈ।

ਉਹਨਾਂ ਇਹ ਵੀ ਕਿਹਾ ਕਿ ਆਪ ਸਰਕਾਰ ਬਣਨ ’ਤੇ ਨਜਾਇਜ਼ ਮਾਇਨਿੰਗ ਬੰਦ ਕੀਤੀ ਜਾਵੇਗੀ ਤੇ ਇਹੀ ਪੈਸਾ ਮਹਿਲਾਵਾਂ ਨੂੰ ਹਰ ਮਹੀਨੇ ਇਕ ਇਕ ਹਜ਼ਾਰ ਰੁਪਏ ਦੇਣ ਵਾਸਤੇ ਵਰਤਿਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here