ਕੇਜਰੀਵਾਲ ਨੇ ਸਿੱਧੂ ਨੂੰ ਪੁੱਛਿਆ, ਚੰਨੀ ਦੇ ਰੇਤ ਮਾਫੀਆ ਨਾਲ ਸਬੰਧ ਦੱਸੇ ਜਾ ਰਹੇ ਹਨ, ਉਹ ਕੋਈ ਐਕਸ਼ਨ ਨਹੀਂ ਲੈ ਰਹੇ

 ਚੰਨੀ ਦੇ ਰੇਤ ਮਾਫੀਆ ਨਾਲ ਸਬੰਧ ਦੱਸੇ ਜਾ ਰਹੇ ਹਨ, ਉਹ ਕੋਈ ਐਕਸ਼ਨ ਨਹੀਂ ਲੈ ਰਹੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਦਿੱਲੀ ਦੇ ਮੁੱਖ ਮੰਤਰੀ ਤੇ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਘੇਰਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਰੇਤ ਮਾਫੀਆ ਨਾਲ ਸਬੰਧ ਦੱਸੇ ਜਾ ਰਹੇ ਹਨ। ਫਿਰ ਉਹ ਚੁੱਪ ਕਿਉਂ ਹਨ। ਜਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਹਲਕੇ ’ਚ ਰੇਤਾ ਚੋਰੀ ਫੜੀ ਹੈ।

ਉਨਾਂ ਦਾ ਕਹਿਣਾ ਹੈ ਮੁੱਖ ਮੰਤਰੀ ਦੇ ਰੇਤ ਮਾਫੀਆ ਨਾਲ ਸਬੰਧ ਹਨ। ਮੁੱਖ ਮੰਤਰੀ ਕੋਈ ਐਕਸ਼ਨ ਵੀ ਨਹੀਂ ਲੈ ਰਹੇ। ਬਾਦਲ ਤੇ ਕੈਪਟਨ ਵੀ ਇਸ ’ਤੇ ਚੁੱਪ ਹਨ। ਆਪ ਵੀ ਚੁੱਪ ਹਨ। ਕਿਉਂ? ਸੀਐਮ ਤੋਂ ਲੈ ਕੇ ਹੇਠਾਂ ਤੱਕ ਰੇਤਾ ਚੋਰੀ ਹੋ ਰਿਹਾ ਹੈ। ਇਸ ਨੂੰ ਰੋਕਾਂਗੇ ਤਾਂ 20 ਹਜ਼ਾਰ ਕਰੋੜ ਰੁਪਏ ਆ ਜਾਣਗੇ। ਜਿਕਰਯੋਗ ਹੈ ਕਿ ਸਿੱਧੂ ਕਈ ਵਾਰੀ ਰੈਲੀਆਂ ਦੌਰਾਨ ਰੇਤ ਮਾਫੀਆ ਮਸਲੇ ’ਤੇ ਆਪਣੀ ਸਰਕਾਰ ਨੂੰ ਘੇਰਦੇ ਨਜ਼ਰ ਆ ਚੁੱਕੇ ਹਨ। ਇੱਕ ਵਾਰੀ ਸਿੱਧੂ ਨੇ ਸਟੇਜ ’ਤੇ ਹੀ ਮੁੱਖ ਮੰਤਰੀ ਦੇ ਸਾਹਮਣੇ ਕਿਹਾ ਸੀ ਕਿ ਸਸਤੀ ਰੇਤ ’ਤੇ ਉਹ ਝੂਠ ਬੋਲ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here