ਪੰਜਾਬ ਵਾਸੀਆਂ ਨੂੰ ਦਿੱਤੀ ਕਿਸਾਨ ਅੰਦੋਲਨ ਦੀ ਜਿੱਤ ’ਤੇ ਵਧਾਈ
(ਸੱਚ ਕਹੂੰ ਨਿਊਜ਼) ਮੋਗਾ। ਦਿੱਲੀ ਦੇ ਮੁੱਖ ਮੰਤਰੀ ਅੱਜ ਪੰਜਾਬ ਪੁੱਜੇ ਪੰਜਾਬ ਪਹੁੰਚਣ ’ਤੇ ਉਨ੍ਹਾਂ ਮੋਗਾ ’ਚ ਇੱਕ ਰੈਲੀ ਕੀਤੀ। ਰੈਲੀ ਦੌਰਾਨ ਉਨ੍ਹਾਂ ਕਈ ਐਲਾਨ ਕੀਤੇ। ਖਾਸ ਕਰਕੇ ਮਹਿਲਾਵਾਂ ਨੂੰ ਲੈ ਕੇ ਕੇਜਰੀਵਾਲ ਨੇ ਕਈ ਵੱਡੇ ਐਲਾਨ ਕੀਤੇ। ਉਨਾਂ ਐਲਾਨ ਕੀਤਾ ਕਿ ਪੰਜਾਬ ’ਚ 18 ਸਾਲ ਤੋਂ ਉੱਪਰ ਹਰ ਔਰਤ ਨੂੰ 1000 ਰੁਪਏ ਮਹੀਨਾ ਦਿੱਤਾ ਜਾਵੇਗਾ। ਇਹ ਇੱਕ ਹਜ਼ਾਰ ਰੁਪਏ ਪੈਨਸ਼ਨ ਤੋਂ ਇਲਾਵਾ ਦਿੱਤਾ ਜਾਵੇਗਾ। ਉਨ੍ਹਾਂ ਪੰਜਾਬ ਵਾਸੀਆਂ ਨੂੰ ਕਿਸਾਨ ਅੰਦੋਲਨ ਦੀ ਸਫ਼ਲਤਾ ’ਤੇ ਵਧਾਈ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ’ਤੇ ਵੀ ਜੰਮ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਚੰਨੀ ਦੇ ਸੱਜੇ ਪਾਸੇ ਟਰਾਂਸਪੋਰਟ ਮਾਫ਼ੀਆ ਬੈਠਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਕਲੀ ਕੇਜਰੀਵਾਲ ਘੁੰਮ ਰਿਹਾ ਹੈ।
ਉਨ੍ਹਾਂ ਕਿਹਾ ਕਿਹਾ ਮੈਂ ਜੋ ਵੀ ਵਾਅਦਾ ਕਰਕੇ ਜਾਂਦਾ ਹੈ ਦੋ ਦਿਨਾਂ ਬਾਅਦ ਓਹੀ ਵਾਅਦਾ ਕੀਤਾ ਜਾਂਦਾ ਹੈ ਉਨ੍ਹਾਂ ਕਿਹਾ ਕਿ ਕੇਜਰੀਵਾਲ ਜੋ ਬੋਲਦਾ ਹੈ ਉਹ ਕਰਦਾ ਹੈ। ਮੈਂ ਹਵਾ ’ਚ ਗੱਲਾਂ ਨਹੀਂ ਕਰਦਾ, ਜੋ ਵੀ ਮੈਂ ਵਾਅਦੇ ਕਰਦਾ ਹਾਂ। ਉਹ ਪੂਰੇ ਕਰਦਾ ਹਾਂ। ਇਸ ਤੋਂ ਪਹਿਲਾਂ ਆਪ ਆਗੂ ਭਗਵੰਤ ਮਾਨ ਨੇ ਕਿਹਾ ਕਿ ਹੁਣ ਬਦਲਾਅ ਦੀ ਸ਼ੁਰੂਆਤ ਹੋ ਚੁੱਕੀ ਹੈ ਜਿਸ ਸਮਾਜ ’ਚ ਔਰਤ ਤੇ ਮਰਦ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕਰਦੇ ਹਨ ਉਹ ਵਿਕਸਿਤ ਸਮਾਜ ਹੈ ਉੱਥੇ ਸਮਾਜਿਕ ਸੁਰੱਖਿਆ ਹੈ, ਇਸ ਲਈ ਉਹ ਸਾਡੇ ਤੋਂ ਅੱਗੇ ਹਨ। ਜ਼ਿਕਰਯੋਗ ਹੈ ਕਿ ਕੇਜਰੀਵਾਲ ਦੁਪਹਿਰ 1:35 ਵਜੇ ਮੋਗਾ ਪਹੁੰਚੇ ਤੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ ਮੋਗਾ ਪਹੁੰਚਣ ’ਤੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਉਹ ਮਹਿਲਾਵਾਂ ਲਈ ਵੱਡਾ ਐਲਾਨ ਕਰਨ ਜਾ ਰਹੇ ਹਨ ਕੇਜਰੀਵਾਲ ਪੰਜਾਬ ਦੇ ਇੱਕ ਰੋਜ਼ਾ ਦੌਰੇ ’ਤੇ ਆਏ ਹਨ।।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ