ਕੇਜਰੀਵਾਲ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਹਾਲੇ ਰਹਿਣ ਪਵੇਗਾ ਜੇਲ੍ਹ ’ਚ

Arvind Kejriwal

ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਲਗਾਈ ਰੋਕ / Arvind Kejriwal

ਨਵੀਂ ਦਿੱਲੀ। ਅਰਵਿੰਦ ਕੇਜਰੀਵਾਲ (Arvind Kejriwal) ਨੂੰ ਵੱਡਾ ਝਟਕਾ ਲੱਗਿਆ ਹੈ। ਅਰਵਿੰਦ ਕੇਜਰੀਵਾਲ ਨੂੰ ਹਾਲੇ ਜੇਲ੍ਹ ’ਚ ਹੀ ਰਹਿਣਾ ਪਵੇਗਾ। ਰਾਊਜ਼ ਐਵੇਨਿਊ ਕੋਰਟ ਨੇ 20 ਜੂਨ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਈਡੀ ਨੇ ਇਸ ਦਾ ਵਿਰੋਧ ਕਰਦੇ ਹੋਏ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਸੋਮਵਾਰ ਜਾਂ ਮੰਗਲਵਾਰ ਨੂੰ ਆਪਣਾ ਫੈਸਲਾ ਸੁਣਾਏਗੀ। ਉਦੋਂ ਤੱਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।

ਇਹ ਵੀ ਪੜ੍ਹੋ: ADGP ਦੀ ਮੌਜੂਦਗੀ ’ਚ ਪੁਲਿਸ ਨੇ ਛਾਉਣੀ ਮੁਹੱਲਾ ਤੇ ਘੋੜਾ ਕਲੋਨੀ ਦਾ ਇਲਾਕਾ ਛਾਣਿਆ

ਦੱਸ ਦੇਈਏ ਕਿ 20 ਜੂਨ ਨੂੰ ਰਾਊਸ ਐਵੇਨਿਊ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ। ਜਸਟਿਸ ਨਿਆ ਬਿੰਦੂ ਦੀ ਬੈਂਚ ਨੇ ਕਿਹਾ ਸੀ ਕਿ ਈਡੀ ਕੋਲ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੋਈ ਸਿੱਧਾ ਸਬੂਤ ਨਹੀਂ ਹੈ। ਅਦਾਲਤ ਨੇ ਕੇਜਰੀਵਾਲ ਨੂੰ 1 ਲੱਖ ਰੁਪਏ ਦੇ ਜ਼ਮਾਨਤੀ ਬਾਂਡ ‘ਤੇ ਜ਼ਮਾਨਤ ਦੇ ਦਿੱਤੀ ਸੀ।

Arvind Kejriwal ਨੂੰ 21 ਮਾਰਚ ਨੂੰ ਕੀਤਾ ਸੀ ਗ੍ਰਿਫਤਾਰ

ਦਿੱਲੀ ਸ਼ਰਾਬ ਨੀਤੀ ਮਾਮਲੇ ਤੇ ਮਨੀ ਲਾਂਡ੍ਰਿੰਗ ਕੇਸ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 1 ਅਪ੍ਰੈਲ ਨੂੰ ਉਸ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਦੌਰਾਨ ਸੁਪਰੀਮ ਕੋਰਟ ਨੇ 10 ਮਈ ਨੂੰ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। 21 ਦਿਨਾਂ ਤੱਕ ਜ਼ਮਾਨਤ ‘ਤੇ ਬਾਹਰ ਰਹਿਣ ਤੋਂ ਬਾਅਦ ਕੇਜਰੀਵਾਲ ਨੇ 2 ਜੂਨ ਨੂੰ ਸ਼ਾਮ 5 ਵਜੇ ਤਿਹਾੜ ‘ਚ ਆਤਮ ਸਮਰਪਣ ਕਰ ਦਿੱਤਾ ਸੀ।