(ਏਜੰਸੀ) ਰਾਂਚੀ। ਕੇਂਦਰ ਸਰਕਾਰ ਦੇ ਆਰਡੀਨੈਂਸ ਖਿਲਾਫ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਨਾਲ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਸਮੇਤ ‘ਆਪ’ ਦੇ ਸੰਸਦ ਮੈਂਬਰ ਅਤੇ ਮੰਤਰੀ ਨੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਸਮਰੱਥਨ ਮੰਗਿਆ। ਮੁੱਖ ਮੰਤਰੀ ਹੇਮੰਤ ਸੋਰਨ ਦੀ ਰਿਹਾਇਸ਼ ’ਤੇ ਕਰੀਬ 2 ਘੰਟੇ ਤੱਕ ਇਸ ਮੁੱਦੇ ’ਤੇ ਚਰਚਾ ਹੋਈ।
ਇਹ ਵੀ ਪੜ੍ਹੋ : ਕਾਊਟਰ ਇੰਟੈਲੀਜੈਸ ਵੱਲੋਂ ਹੈਰੋਇਨ ਸਮੇਤ ਇਕ ਕਾਬੂ
ਚਰਚਾ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਦੇ ਸਾਹਮਣੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਨੂੰ 8 ਦਿਨਾਂ ’ਚ ਆਰਡੀਨੈਂਸ ਰਾਹੀਂ ਬਦਲ ਦਿੱਤਾ ਗਿਆ। ਕੇਜਰੀਵਾਲ ਨੇ ਕਿਹਾ ਕਿ ਇਹ ਦਿੱਲੀ ਦੇ ਲੋਕਾਂ ਦਾ ਅਪਮਾਨ ਹੈ। ਇਸ ਆਰਡੀਨੈਂਸ ਨੂੰ ਰਾਜ ਸਭਾ ਵਿੱਚ ਸਾਰਿਆਂ ਦੀ ਇਕਜੁੱਟਤਾ ਨਾਲ ਹਰਾਇਆ ਜਾ ਸਕਦਾ ਹੈ। ਇਹ ਸਿਰਫ਼ ਦਿੱਲੀ ਦਾ ਮਾਮਲਾ ਨਹੀਂ ਹੈ, ਇਹ ਝਾਰਖੰਡ, ਰਾਜਸਥਾਨ, ਹਰਿਆਣਾ ਜਾਂ ਹੋਰ ਸੂਬਿਆਂ ਵਿੱਚ ਵੀ ਹੋ ਸਕਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰ ਭਾਰਤੀ ਨੂੰ ਇਸ ਆਰਡੀਨੈਂਸ ਦਾ ਵਿਰੋਧ ਕਰਨਾ ਚਾਹੀਦਾ ਹੈ।
ਇਹ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ… ਅੱਜ ਰਾਂਚੀ ਵਿਖੇ ਝਾਰਖੰਡ ਦੇ CM Hemant Soren ਜੀ ਨਾਲ ਮੁਲਾਕਾਤ ਤੋਂ ਬਾਅਦ Arvind Kejriwal ਜੀ ਨਾਲ ਪ੍ਰੈੱਸ ਕਾਨਫਰੰਸ…Live https://t.co/A24RbvJBVk
— Bhagwant Mann (@BhagwantMann) June 2, 2023
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਹੇਮੰਤ ਸੋਰੇਨ ਨੇ ਲੋਕਤੰਤਰ ਨੂੰ ਕੁਚਲਣ ਵਾਲੇ ਆਰਡੀਨੈਂਸ ਖਿਲਾਫ਼ ਸਮਰੱਥਨ ਦਿੱਤਾ ਹੈ। ਕਾਂਗਰਸ ਤੋਂ ਵੀ ਸਮਾਂ ਮੰਗਿਆ ਗਿਆ ਹੈ। ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਕਿਹਾ ਕਿ ਇਹ ਆਰਡੀਨੈਂਸ ਸੰਘੀ ਢਾਂਚੇ ’ਤੇ ਹਮਲਾ ਹੈ। ਸੰਘੀ ਢਾਂਚੇ ਦੀ ਗੱਲ ਕਰੀਏ ਤਾਂ ਕੇਂਦਰ ਸਰਕਾਰ ਇਸ ਤੋਂ ਉਲਟ ਕੰਮ ਕਰ ਰਹੀ ਹੈ। ਇਹ ਸਿਰਫ ਗੈਰ-ਭਾਜਪਾ ਸਰਕਾਰ ’ਤੇ ਹਮਲਾ ਨਹੀਂ ਹੈ, ਇਹ ਸੂਬੇ ਅਤੇ ਦੇਸ਼ ਦੇ ਲੋਕਾਂ ’ਤੇ ਹਮਲਾ ਹੈ।