ਕਰਮਚਾਰੀਆਂ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ
ਨਵੀਂ ਦਿੱਲੀ। ਖਤਰਨਾਕ ਕੋਰੋਨਾਵਾਇਰਸ ਕਾਰਨ ਸ਼ਹੀਦ ਹੋਏ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ-ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਅੱਜ ਭਾਵ ਬੁੱਧਵਾਰ ਨੂੰ ਸੀ.ਐੱਮ. ਕੇਜਰੀਵਾਲ ਨੇ ਕਿਹਾ ਹੈ ਕਿ ਕੋਰੋਨਾ ਨਾਲ ਲੜਦੇ ਹੋਏ ਜੇਕਰ ਕਿਸੇ ਕਰਮਚਾਰੀ, ਡਾਕਟਰ ਜਾਂ ਨਰਸ ਦੀ ਮੌਤ ਹੋ ਜਾਂਦੀ ਹੈ ਤਾਂ ਉਨ੍ਹਾਂ ਦੇ ਪਰਿਵਾਰ ਨੂੰ ਦਿੱਲੀ ਸਰਕਾਰ ਵੱਲੋ ਇਕ ਕਰੋੜ ਰੁਪਏ ਦਿੱਤਾ ਜਾਵੇਗਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਕੋਰੋਨਾ ਪੀੜਤਾ ਦੀ ਸੇਵਾ ਕਰਦਿਆਂ ਚਾਹੇ ਕੋਈ ਸਫਾਈ ਕਰਮਚਾਰੀ ਹੋਵੇ, ਡਾਕਟਰ, ਨਰਸ ਚਾਹੇ ਪ੍ਰਾਈਵੇਟ ਜਾਂ ਸਰਕਾਰੀ ਹੋਵੇ, ਕੋਰੋਨਾ ਮਰੀਜ਼ਾਂ ਦੀ ਸੇਵਾ ਕਰਦੇ ਹੋਏ ਸ਼ਹੀਦ ਹੁੰਦਾ ਹੈ ਤਾਂ ਉਸ ਦੇ ਪਰਿਵਾਰ ਨੂੰ ਦਿੱਲੀ ਸਰਕਾਰ ਇਕ ਕਰੋੜ ਰੁਪਏ ਦੀ ਰਾਸ਼ੀ ਦੇਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।