ਕਿਹਾ, ਜਲਦ ਹੀ ਪੰਜਾਬ ਅੰਦਰ ਇੰਡਸਟਰੀ ਨੂੰ ਵੀ ਮੁਹੱਈਆ ਕਰਵਾਈ ਜਾਵੇਗੀ ਸਸਤੀ ਬਿਜਲੀ | Ludhiana News
ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਗਾਮੀ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਵਿਖੇ ਵਪਾਰੀਆਂ ਨਾਲ ਵਿਸ਼ੇਸ਼ ਮਿਲਣੀ ਕੀਤੀ। ਇਸ ਦੌਰਾਨ ਕੇਜਰੀਵਾਲ ਨੇ ਵਪਾਰੀਆਂ ਨੂੰ ਆਪਣੀਆਂ ਸਾਰੀਆਂ ਸਮੱਸਿਆਵਾਂ/ਪਰੇਸ਼ਾਨੀਆਂ ਦੇ ਹੱਲ ਲਈ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਅੰਦਰ ਕਾਰੋਬਾਰ ਦਾ ਬੇੜਾ ਗਰਕ ਕੇ ਰੱਖ ਦਿੱਤਾ ਸੀ ਜਿਸ ਕਾਰਨ ਕਾਰੋਬਾਰੀ ਪੰਜਾਬ ਛੱਡ ਕੇ ਦੂਜੇ ਸੂਬਿਆਂ ਵੱਲ ਨੂੰ ਜਾ ਰਹੇ ਸਨ। ਜਿੰਨ੍ਹਾਂ ਨੂੰ ‘ਆਪ’ ਸਰਕਾਰ ਨੇ ਰੋਕਿਆ। ਉਨ੍ਹਾਂ ਕਿਹਾ ਕਿ ਜਦੋਂ ਦੀ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ।
ਇਹ ਵੀ ਪੜ੍ਹੋ : ਵੱਡਾ ਹਾਦਸਾ, ਢਿੱਗਾਂ ਡਿੱਗਣ ਕਾਰਨ 13 ਦੀ ਮੌਤ, 16 ਲਾਪਤਾ
ਵਪਾਰੀ ਰਾਹਤ ਮਹਿਸੂਸ ਕਰ ਰਹੇ ਹਨ ਤੇ ਮੁੜ ਪੰਜਾਬ ਨੂੰ ਪਰਤਣ ਲੱਗੇ ਹਨ। ਜਿੰਨ੍ਹਾਂ ਦੇ ਭਲ੍ਹੇ ਲਈ ‘ਆਪ’ ਸਰਕਾਰ ਨਿਰੰਤਰ ਕਾਰਗਾਰ ਕਦਮ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਅੰਦਰ ਇੰਡਸਟਰੀ ਨੂੰ ਵੀ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਤਾਂ ਕਿ ਇੰਡਸਟਰੀ ਮੁੜ ਆਪਣੇ ਪੈਰਾਂ ’ਤੇ ਹੋ ਕੇ ਅੱਗੇ ਵਧ ਸਕੇ। ਕੇਜਰੀਵਾਲ ਨੇ ਕਿਹਾ ਕਿ ਹਰੇਕ ਸਮੱਸਿਆ ਦਾ ਹੱਲ ਵੋਟ ਹੈ। ਇਸ ਲਈ ਪੰਜਾਬ ਅੰਦਰ 13 ਦੀਆਂ 13 ਸੀਟਾਂ ’ਤੇ ਜਿੱਤ ਦਿਵਾ ਕੇ ਆਮ ਆਦਮੀ ਪਾਰਟੀ ਦੇ ਹੱਥ ਹੋਰ ਮਜ਼ਬੂਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੈ। (Ludhiana News)
ਇਸੇ ਕਰਕੇ ਉਸ ਨੇ ਉਨ੍ਹਾਂ ਨੂੰ ਜ਼ੇਲ੍ਹ ’ਚ ਡੱਕ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਜ਼ਿਆਦਾਤਰ ਮੈਂਬਰ ਪਾਰਲੀਮੈਂਟ ਬਣਕੇ ਉਮੀਦਵਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਇ ਸੈਟਿੰਗ ਕਰਨ ਲੱਗ ਜਾਂਦੇ ਹਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਅੰਦਰ ਕਿਸੇ ਵੀ ਤਰ੍ਹਾਂ ਦੀ ਸੈਟਿੰਗ ਨਹੀਂ ਹੁੰਦੀ। ਬਲਕਿ ਲੋਕਾਂ ਦੇ ਭਲ੍ਹੇ ਨੂੰ ਪਹਿਲ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਨੂੰ ਘੁਮੰਡ ਹੋ ਗਿਆ ਹੈ ਜੋ 1 ਜੂਨ ਨੂੰ ਟੁੱਟ ਜਾਵੇਗਾ। ਇਸ ਮੌਕੇ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਤੇ ਸੰਜੀਵ ਅਰੋੜਾ, ਕੇਂਦਰੀ ਮੰਤਰੀ ਅਮਨ ਅਰੋੜਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਰਾਜਿੰਦਰਪਾਲ ਕੋਰ ਛੀਨਾ ਆਦਿ ਵੀ ਹਾਜ਼ਰ ਸਨ।
(Ludhiana News)