ਕੈਪਟਨ ਦੇ ਗੜ੍ਹ ’ਚ ਕੇਜਰੀਵਾਲ ਨੇ ਕੱਢਿਆ ਸ਼ਾਂਤੀ ਮਾਰਚ 

kejriwla

ਕਿਹਾ, ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼

(ਸੱਚ ਕਹੂੰ ਨਿਊਜ਼) ਪਟਿਆਲਾ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਪਟਿਆਲਾ ਵਿਖੇ ਸ਼ਾਂਤੀ ਮਾਰਚ ਕੱਢਿਆ ਗਿਆ। ਜਿਸ ’ਚ ਪਾਰਟੀ ਵਰਕਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਪਟਿਆਲਾ ‘ਚ ਸ਼ਾਂਤੀ ਮਾਰਚ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਦੁਸ਼ਮਣ ਚੋਣਾਂ ਤੋਂ ਪਹਿਲਾਂ ਹੀ ਗੰਦੀ ਹਰਕਤਾਂ ’ਤੇ ਉਤਰ ਆਏ ਹਨ। ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਚੋਣਾਂ ਆਉਣ ਵਾਲੀਆਂ ਹਨ ਅਤੇ ਇਸ ਦੌਰਾਨ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕੇਜਰੀਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਬੜੀ ਖ਼ੁਸ਼ੀ ਹੈ ਕਿ ਅੱਜ ਇੱਥੇ ਹਜ਼ਾਰਾਂ ਲੋਕ ਤਿਰੰਗਾ ਲੈ ਕੇ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਪੰਜਾਬ ਦੇ ਦੁਸ਼ਮਣਾਂ ਨੂੰ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਉਹ ਪੰਜਾਬ ਦਾ ਭਾਈਚਾਰਾ, ਸ਼ਾਂਤੀ ਅਤੇ ਮਾਹੌਲ ਖ਼ਰਾਬ ਨਹੀਂ ਹੋਣ ਦੇਵਾਂਗੇ। ]

ਕੇਜਰੀਵਾਲ ਨੇ ਕਿਹਾ ਕਿ ਜੇਕਰ ਅਸੀਂ ਪੰਜਾਬ ਨੂੰ ਇਨ੍ਹਾਂ ਪਾਰਟੀਆਂ ਦੇ ਆਗੂਆਂ ਦੇ ਹੱਥਾਂ ਵਿੱਚ ਛੱਡ ਦਿੱਤਾ ਤਾਂ ਸੂਬਾ ਬਰਬਾਦ ਹੋ ਜਾਵੇਗਾ। ਪੰਜਾਬ ਨੂੰ ਬਚਾਉਣ ਲਈ 3 ਕਰੋੜ ਪੰਜਾਬੀਆਂ ਨੂੰ ਇਕੱਠੇ ਹੋਣਾ ਪਵੇਗਾ। ਪੰਜਾਬੀ ਇਨ੍ਹਾਂ ਤਾਕਤਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਪੰਜਾਬ ਵਿੱਚ ਹੁਣ ਲੋਕ ਫੈਸਲੇ ਲੈਣਗੇ ਤੇ ਸਰਕਾਰ ਉਸ ਨੂੰ ਲਾਗੂ ਕਰੇਗੀ। ਮੈਨੂੰ ਦੁੱਖ ਹੈ ਕਿ ਪੰਜਾਬ ਵਿੱਚ ਇਸ ਤੋਂ ਕਮਜ਼ੋਰ ਸਰਕਾਰ ਨਹੀਂ ਆਈ। ਆਪਸ ਵਿੱਚ ਲੜ ਰਹੇ ਹਨ। ਪੰਜਾਬ ਦੀ ਕਿਸੇ ਨੂੰ ਪਰਵਾਹ ਨਹੀਂ। ਸੀਐਮ ਬਣਨ ਨੂੰ ਲੈ ਕੇ ਉਨ੍ਹਾਂ ਵਿੱਚ ਲੜਾਈ ਹੈ। ਮੌਜੂਦਾ ਸਰਕਾਰ ਪੰਜਾਬ ਵਿੱਚ ਸ਼ਾਂਤੀ ਕਾਇਮ ਰੱਖਣ ਵਿੱਚ ਅਸਮਰਥ ਹੈ।

ਸ਼ਾਂਤੀ ਮਾਰਚ ਦੌਰਾਨ ਭਗਵੰਤ ਮਾਨ ਵੀ ਉਨ੍ਹਾਂ ਨਾਲ ਸਨ। ਦਿੱਲੀ ਤੋਂ ਆਏ ਰਾਘਵ ਚੱਢਾ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵੀ ਸ਼ਾਂਤੀ ਮਾਰਚ ’ਚ ਸ਼ਾਮਲ ਹੋਏ। ਕੇਜਰੀਵਾਲ ਨੇ ਲੋਕਾਂ ਨੂੰ ਸੰਬੋਧਨ ਕੀਤਾ ਤਾਂ ਉਨ੍ਹਾਂ ਨਾਲ ਸਿਰਫ਼ ਭਗਵੰਤ ਮਾਨ ਹੀ ਨਜ਼ਰ ਆਏ। ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸੀਐੱਮ ਚਿਹਰੇ ਦੀ ਤਲਾਸ਼ ਭਗਵੰਤ ਮਾਨ ‘ਤੇ ਖਤਮ ਹੋ ਸਕਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ