ਦਿੱਲੀ ਦੰਗਿਆਂ ‘ਚ ਜੋ ਵੀ ਦੋਸ਼ੀ ਹੋਵੇ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ

Kejriwal Meets Modi

ਦਿੱਲੀ ਦੰਗਿਆਂ ‘ਚ ਜੋ ਵੀ ਦੋਸ਼ੀ ਹੋਵੇ ਉਸ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ
ਮੋਦੀ ਨਾਲ ਮੁਲਕਾਤਾ ਤੋਂ ਬਾਅਦ ਬੋਲੇ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, ਏਜੰਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਰਮਿਆਨ ਮੰਗਲਵਾਰ ਨੂੰ ਮੁਲਾਕਾਤ ਹੋਈ। ਇਸ ਦੌਰਾਨ ਦੋਵੇਂ ਨੇਤਾਵਾਂ ਦਰਮਿਆਨ ਦਿੱਲੀ ਹਿੰਸਾ ਅਤੇ ਕੋਰੋਨਾਵਾਇਰਸ ਦੇ ਖਤਰਿਆਂ ਨਾਲ ਨਜਿੱਠਣ ਸਬੰਧੀ ਚਰਚਾ ਹੋਈ। ਕੇਜਰੀਵਾਲ ਨੇ ਸੰਸਦ ਭਵਨ ਕੈਂਪਸ ‘ਚ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ ਅਤੇ ਅੱਗੇ ਅਜਿਹੇ ਦੰਗੇ ਨਹੀਂ ਹੋਣੇ ਚਾਹੀਦੇ। ਦੰਗੇ ਲਈ ਜੋ ਵੀ ਜਿੰਮੇਵਾਰ ਹੈ, ਚਾਹੇ ਉਹ ਕਿਸੇ ਵੀ ਧਰਮ, ਪਾਰਟੀ ਜਾਂ ਚਾਹੇ ਕੋਈ ਵੱਡਾ ਵਿਅਕਤੀ ਹੀ ਕਿਉਂ ਨਾ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਜੋ ਵੀ ਕਦਮ ਉਠਾਏ ਜਾਣ ਦੀ ਲੋੜ ਹੈ ਉਹ ਉਠਾਏ ਜਾਣਗੇ। ਕੇਜਰੀਵਾਲ ਨੇ ਕਿਹਾ ਕਿ ਐਤਵਾਰ ਸ਼ਾਮ ਨੂੰ ਦਿੱਲੀ ‘ਚ ਹਿੰਸਾ ਸਬੰਧੀ ਜਿਸ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਗਈਆਂ, ਜੋ ਦੁਖਦ ਹੈ। ਉਥੇ ਕੋਰੋਨਾਵਾਇਰਸ ਦੇ ਖਤਰਿਆਂ ਨਾਲ ਨਜਿੱਠਣ ਲਈ ਵੀ ਪ੍ਰਧਾਨ ਮੰਤਰੀ ਨਾਲ ਗੱਲਬਾਤ ਹੋਈ। ਦਿੱਲੀ ‘ਚ ਇਸ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। Kejriwal

  • ਦਿੱਲੀ ਹਿੰਸਾ ‘ਚ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 47 ਹੋ ਚੁੱਕੀ ਹੈ।
  • ਹਿੰਸਾ ‘ਚ ਹੁਣ ਤੱਕ 200 ਤੋਂ ਵੱਧ ਵਿਅਕਤੀ ਜ਼ਖਮੀ ਵੀ ਹੋ ਚੁੱਕੇ ਹਨ।
  • ਜ਼ਖਮੀਆਂ ਦਾ ਵੱਖ-ਵੱਖ ਹਸਪਤਾਲਾਂ ‘ਚ ਚੱਲ ਰਿਹੈ ਇਲਾਜ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here