ਸਰਹੱਦ ਪਾਰ ਦੀਆਂ ਭਾਰਤ ਵਿਰੋਧੀ ਤਾਕਤਾਂ ਦੇ ਹੱਥਾਂ ਵਿੱਚ ਨਾ ਖੇਡਣ ਕੇਜਰੀਵਾਲ

CM Amarinder Singh

ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਵਾਰ

ਅਰਵਿੰਦ ਕੇਜਰੀਵਾਲ ਨੂੰ ਕੈਪਟਨ ਦੀ ਚਿਤਾਵਨੀ, ਲੋਕਾਂ ਨੂੰ ਭੜਕਾਉਣ ਤੋਂ ਕਰਨ ਗੁਰੇਜ਼

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਦੇ ਪਿੰਡਾਂ ਵਿੱਚ ਕੋਵਿਡ ਸੰਕਟ ਦੇ ਨਾਂ ‘ਤੇ ਲੋਕਾਂ ਨੂੰ ਭੜਕਾਉਣ ਦਾ ਦੋਸ਼ ਲਾਇਆ ਮੁੱਖ ਮੰਤਰੀ ਨੇ  ਚਿਤਾਵਨੀ ਦਿੱਤੇ ਕਿ ਵੱਡੀ ਗਿਣਤੀ ਵਿੱਚ ਝੂਠੀਆਂ ਖ਼ਬਰਾਂ ਅਤੇ ਭੜਕਾਊ ਵੀਡੀਓਜ਼ ਸਾਹਮਣੇ ਆਏ ਹਨ, ਜਿਨਾਂ ਵਿੱਚੋਂ ਇਕ ਵਿਦੇਸ਼ਾਂ ਤੋਂ ਸੰਭਾਵੀ ਤੌਰ ‘ਤੇ ਪਾਕਿਸਤਾਨ ਤੋਂ ਉਪਜਿਆ ਹੈ ਅਤੇ ਜਿਨਾਂ ਦਾ ਪ੍ਰਚਾਰ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਦੇ ਇਕ ਸਰਗਰਮ ਵਰਕਰ ਵੱਲੋਂ ਕੀਤਾ ਜਾ ਰਿਹਾ ਹੈ।

ਆਮ ਆਦਮੀ ਪਾਰਟੀ ਦੇ ਵਰਕਰ ਅਮਰਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕਿਸ ਨੇ ਉਸ ਨੂੰ ਇਕ ਲਾਸ਼ ਸਬੰਧੀ ਪੋਸਟ ਨੂੰ ਚਾਰੇ ਪਾਸੇ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਕਿ ਮ੍ਰਿਤਕ ਕੋਰੋਨਾ ਮਰੀਜ਼ਾਂ ਦੇ ਅੰਗ ਪੰਜਾਬ ਸਿਹਤ ਵਿਭਾਗ ਦੁਆਰਾ ਕੱਢੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਪ ਵਰਕਰ ਦੁਆਰਾ ਪ੍ਰਚਾਰਿਤ ਕੀਤੀ ਜਾ ਰਹੀ ਵੀਡੀਓ/ਪੋਸਟ ਵਿੱਚ ਲੋਕਾਂ ਨੂੰ ਸਿਹਤ ਅਥਾਰਟੀਆਂ ਨਾਲ ਸਹਿਯੋਗ ਨਾ ਕਰਨ ਲਈ ਭੜਕਾਇਆ ਜਾ ਰਿਹਾ ਹੈ ਜਿਸ ਨਾਲ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਵੱਡਾ ਖ਼ਤਰਾ ਦਰਪੇਸ਼ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਹਿੱਤਾਂ ਦੇ ਵਿਰੋਧੀ ਗੈਰ-ਸਮਾਜਿਕ ਤੱਤਾਂ ਵੱਲੋਂ ਵਿੱਢੀ ਜਾ ਰਹੀ ਇਕ ਵੱਡੀ ਯੋਜਨਾ ਦਾ ਇਹ ਸਭ ਸੂਚਕ ਹੈ ਅਤੇ ਵੀਰਵਾਰ ਨੂੰ ਪੁਲਿਸ ਨੇ ਥਾਣਾ ਸਿਵਲ ਲਾਈਨਜ਼, ਪਟਿਆਲਾ ਵਿਖੇ ਇਕ ਸਥਾਨਕ ਮੈਡੀਕਲ ਪੱਤਰਕਾਰ ਜਿਸ ਨੂੰ ਕਿ ਕੋਵਿਡ ਸਬੰਧੀ ਇਕ ਨਕਲੀ ਵੀਡੀਓ ਬਣਾਉਣ ਅਤੇ ਪ੍ਰਚਾਰਿਤ ਕਰਨ ਲਈ 100 ਡਾਲਰ ਦੀ ਪੇਸ਼ਕਸ਼ ਹੋਈ ਸੀ, ਦੀ ਸ਼ਿਕਾਇਤ ‘ਤੇ ਇਕ ਹੋਰ ਕੇਸ ਦਰਜ ਕੀਤੀ ਗਈ ਹੈ।

Amit Shah, Arvind Kejriwal, Shaheen Bagh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬੇਹਦ ਮੰਦਭਾਗੀ ਵੀਡੀਓ ਪ੍ਰਚਾਰ ਮੁਹਿੰਮ ਜਿਸ ਵਿੱਚ ਆਪ ਦੇ ਵਰਕਰਾਂ ਨੂੰ ਪੰਜਾਬ ਦੇ ਪਿੰਡਾਂ ਅਤੇ ਗਲੀਆਂ ਵਿੱਚ ਜਾ ਕੇ ਔਕਸੀਮੀਟਰਾਂ ਨਾਲ ਲੋਕਾਂ ਦੇ ਆਕਸੀਜਨ ਦਾ ਪੱਧਰ ਜਾਂਚਣ ਲਈ ਕਿਹਾ ਗਿਆ ਹੈ, ਆਪ ਵੱਲੋਂ ਪੰਜਾਬ ਸਰਕਾਰ ਦੇ ਇਸ ਮਹਾਂਮਾਰੀ ਨੂੰ ਠੱਲ ਪਾ ਕੇ ਸੂਬੇ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਖੋਰਾ ਲਾਉਣ ਸਬੰਧੀ ਕਈ ਗੰਭੀਰ ਸਵਾਲ ਖੜੇ ਕਰਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.