Delhi Excise Policy Case: ਆਪ ਕਨਵੀਨਰ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਅਦਾਲਤ ਨੇ ਕੀਤਾ ਬਰੀ

Sach Kahoon Punjabi Desk Picture
Published On

Delhi Excise Policy Case: ਨਵੀਂ ਦਿੱਲੀ (ਏਜੰਸੀ)। ਦਿੱਲੀ ਦੀ ਇੱਕ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਕਈ ਹੋਰਾਂ ਨੂੰ ਕਥਿਤ ਸ਼ਰਾਬ ਨੀਤੀ ਮਾਮਲੇ ’ਚ ਬਰੀ ਕਰ ਦਿੱਤਾ ਹੈ। ਹਾਲਾਂਕਿ, ਕੇਜਰੀਵਾਲ ਨੂੰ ਅਜੇ ਤੱਕ ਮਨੀ ਲਾਂਡਰਿੰਗ ਮਾਮਲੇ ’ਚ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਆਪਣੇ ਫੈਸਲੇ ’ਚ ਕਿਹਾ ਕਿ ਪਹਿਲੀ ਨਜ਼ਰੇ ਕੋਈ ਅਪਰਾਧਿਕ ਸਾਜ਼ਿਸ਼ ਨਹੀਂ ਮਿਲੀ। ਅਦਾਲਤ ਸੀਬੀਆਈ ਕੇਸ ਦੀ ਸੁਣਵਾਈ ਕਰ ਰਹੀ ਸੀ। ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਉਨ੍ਹਾਂ ਨੂੰ ਬਰੀ ਕਰ ਦਿੱਤਾ। ਚਾਰਜਸ਼ੀਟ ’ਚ ਕਈ ਖਾਮੀਆਂ ਵੀ ਦੱਸੀਆਂ ਗਈਆਂ ਹਨ। Delhi Excise Policy Case

ਇਹ ਖਬਰ ਵੀ ਪੜ੍ਹੋ : Holi 2026: ਹੋਲੀ ’ਤੇ ਰੇਲਵੇ ਦਾ ਤੋਹਫਾ, ਇਨ੍ਹਾਂ ਸੂਬਿਆਂ ਲਈ ਚਲਾਈਆਂ ਸਪੈਸ਼ਲ ਟ੍ਰੇਨਾਂ

About The Author

Related Posts