ਸੀਐਮ ਭਗਵੰਤ ਮਾਨ ਤੋਂ ਬਿਨਾਂ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ਕਰਨ ’ਤੇ ਘਿਰੇ ਕੇਜਰੀਵਾਲ

Manish Sisodia

ਸੀਐਮ ਭਗਵੰਤ ਮਾਨ ਤੋਂ ਬਿਨਾਂ ਪੰਜਾਬ ਦੇ ਅਫਸਰਾਂ ਨਾਲ ਮੀਟਿੰਗ ਕਰਨ ’ਤੇ ਘਿਰੇ ਕੇਜਰੀਵਾਲ

ਚੰਡੀਗੜ੍ਹ। ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਇੱਕ ਵਾਰ ਫਿਰ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਵਾਰ ਵਿਵਾਦ ਦਾ ਕਾਰਨ ਪੰਜਾਬ ਦੇ ਅਧਿਕਾਰੀ ਹਨ। ਮੀਡੀਆ ਵਿੱਚ ਖਬਰ ਆਈ ਸੀ ਕਿ ਕੇਜਰੀਵਾਲ ਨੇ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕੇਜਰੀਵਾਲ ਦੀ ਇਸ ਮੀਟਿੰਗ ‘ਚ ਸੀਐਮ ਭਗਵੰਤ ਮਾਨ ਮੌਜੂਦ ਨਾ ਹੋਣ ਕਾਰਨ ਇਸ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ‘ਤੇ ਵਿਰੋਧੀ ਧਿਰ ਭਾਜਪਾ ਅਤੇ ਕਾਂਗਰਸ ਨੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ।

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਮੀਡੀਆ ਵਿੱਚ ਇਸ ਖ਼ਬਰ ਦਾ ਸਕਰੀਨ ਸ਼ਾਟ ਸਾਂਝਾ ਕਰਦਿਆਂ ਸਵਾਲ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ (Arvind Kejriwal) ਨੇ ਸੀਐਮ ਭਗਵੰਤ ਦੀ ਗੈਰ-ਮੌਜੂਦਗੀ ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਕਿਸ ਸਮਰੱਥਾ ਵਿੱਚ ਕੀਤੀ? ਸਿਰਸਾ ਨੇ ਟਵੀਟ ਵਿੱਚ ਲਿਖਿਆ ਕਿ, ਕੀ ਭਗਵੰਤ ਮਾਨ ਨੂੰ ਇਸ ਮੁਲਾਕਾਤ ਬਾਰੇ ਪਤਾ ਹੈ। ਜੇਕਰ ਹਾਂ, ਤਾਂ ਉਨ੍ਹਾਂ ਨੂੰ ਅਤੇ ਕੇਜਰੀਵਾਲ ਨੂੰ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਪੰਜਾਬ ਦੇ ਕੱਦ ਅਤੇ ਮਾਣ-ਸਨਮਾਨ ਨੂੰ ਸਮਰਪਣ ਕੀਤਾ ਹੈ। ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਬਰਾੜ ਉਰਫ਼ ਰਾਜਾ ਵੜਿੰਗ ਨੇ ਵੀ ਕੇਜਰੀਵਾਲ ‘ਤੇ ਅਜਿਹਾ ਹੀ ਸਵਾਲ ਉਠਾਇਆ ਹੈ। ਉਨ੍ਹਾਂ ਨੇ ਇਹ ਵੀ ਇੱਕ ਬਿਆਨ ਜਾਰੀ ਕਰਕੇ ਪੁੱਛਿਆ ਹੈ ਕਿ ਕੇਜਰੀਵਾਲ ਨੇ ਇਸ ਤਰ੍ਹਾਂ ਦੀ ਮੀਟਿੰਗ ਕਿਵੇਂ ਕੀਤੀ। ਦੱਸ ਦਈਏ ਕਿ ਪੰਜਾਬ ‘ਚ ਚੋਣਾਂ ਜਿੱਤ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਚਰਚਾ ਛਿੜੀ ਹੋਈ ਹੈ ਕਿ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਸਿਰਫ ਨਾਂ ਦੀ ਖਾਤਰ ਹੀ ਮੁੱਖ ਮੰਤਰੀ ਬਣਾਇਆ ਹੈ ਅਤੇ ਪਰਦੇ ਪਿੱਛੇ ਉਹ ਹੀ ਸਾਰਾ ਕੰਮ ਦੇਖਣਗੇ। ਯਾਨੀ ਕੇਜਰੀਵਾਲ ਸੁਪਰ ਸੀਐਮ ਵਾਂਗ ਹੋਣਗੇ। ਅਜਿਹੇ ‘ਚ ਕੇਜਰੀਵਾਲ ਦੀ ਅਫਸਰਾਂ ਨਾਲ ਮੁਲਾਕਾਤ ਨੇ ਅਜਿਹੀਆਂ ਅਟਕਲਾਂ ਨੂੰ ਹੋਰ ਹੁਲਾਰਾ ਦਿੱਤਾ ਹੈ। ਖੁਦ ‘ਤੇ ਲੱਗੇ ਦੋਸ਼ਾਂ ‘ਤੇ ਨਾ ਤਾਂ ਭਗਵੰਤ ਮਾਨ ਅਤੇ ਨਾ ਹੀ ਕੇਜਰੀਵਾਲ ਨੇ ਕੋਈ ਬਿਆਨ ਦਿੱਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ