ਪਾਰਟੀ ਛੱਡਣ ਵਾਲਿਆਂ ਬਾਰੇ ਬੋਲੇ ਕੇਜਰੀਵਾਲ

Kejriwal talked about leaving the party

ਚੰਡੀਗੜ੍ਹ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਰਿਸ਼ਟਾਚਾਰ ਮੁਕਤ ਭਾਰਤ ਅਤੇ ਦੇਸ਼ ‘ਚ ਰਾਜਨੀਤੀ ਬਦਲਣ ਲਈ ਬਣੀ ਹੈ। ਉਨ੍ਹਾਂ ਨੇ ਕਿਹਾ ਕਿ ਇਕ ਟੀ.ਵੀ. ਚੈਨਲ ਵੱਲੋਂ ਆਮ ਆਦਮੀ ਪਾਰਟੀ ਦੇ ਕੰਮਾਂ ਸਬੰਧੀ ਦੇਸ਼ ਤੇ ਦੁਨੀਆਂ ‘ਚ ਸਰਵੇ ਕਰਵਾਇਆ ਗਿਆ, ਜਿਸ ‘ਚ 75 ਫੀਸਦੀ ਲੋਕ ਸਾਡੀ ਪਾਰਟੀ ਦੇ ਕੰਮਾਂ ਤੋਂ ਖੁਸ਼ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੁਝ ਲੋਕਾਂ ਦੀ ਸੱਤਾ ਅਤੇ ਅਹੁਦੇ ਦੇ ਸੁੱਖ ਨੂੰ ਪੂਰਾ ਕਰਨ ਲਈ ਨਹੀਂ ਬਣੀ ਹੈ ਅਤੇ ਜਿਨ੍ਹਾਂ ਲੋਕਾਂ ਨੂੰ ਅਹੁਦਾ ਅਤੇ ਸੱਤਾ ਦਾ ਲਾਲਚ ਹੈ, ਉਹ ‘ਆਪ’ ਪਾਰਟੀ ਛੱਡ ਦੇਣ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦੇ ਜਾਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here