ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀਆਂ ਸਰਕਾਰੀ ਵਾਲਵੋ ਬੱਸਾਂ ਦੀ ਕਰਨਗੇ ਸ਼ੁਰੂਆਤ
ਜਲੰਧਰ (ਸੱਚ ਕਹੂੰ ਨਿਊਜ਼), ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਦੌਰੇ ’ਤੇ ਆਉਣਗੇ ਜਿੱਥੇ ਉਹ ਜਲੰਧਰ ’ਚ ਪੰਜਾਬ ਦੀਆਂ ਸਰਕਾਰੀ ਵਾਲਵੋ ਬੱਸਾਂ ਦੇ ਦਿੱਲੀ ਹਵਾਈ ਅੱਡੇ ਤੱਕ ਜਾਣ ਦੀ ਸ਼ੁਰੂਆਤ ਕਰਨਗੇ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਨਾਲ ਹੋਣਗੇ ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਦਿੱਲੀ ਹਵਾਈ ਅੱਡੇ ਦੀ ਸੇਵਾ ਲੰਮੇ ਸਮੇਂ ਤੋਂ ਬੰਦ ਪਈ ਹੈ ਜਿਸ ਕਾਰਨ ਪ੍ਰਾਈਵੇਟ ਟਰਾਂਸਪੋਰਟ ਦੀਆਂ ਬੱਸਾਂ ਫਾਇਦਾ ਚੁੱਕ ਰਹੀਆਂ ਹਨ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਜਾਣ ਲਈ ਟਿਕਟ ਆਵਾਜਾਈ ਵਿਭਾਗ ਦੀ ਵੈਬਸਾਈਟ ਤੋਂ ਬੁੱਕ ਕੀਤੀ ਜਾ ਸਕਦੀ ਹੈ
ਇਨ੍ਹਾਂ ਸਾਈਟਾਂ ’ਤੇ ਬੱਸਾਂ ਦੀ ਸਮਾਂ-ਸਾਰਣੀ ਵੀ ਮੁਹੱਈਆ ਕਰਵਾਈ ਗਈ ਹੈ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੀਆਂ ਸਰਕਾਰੀ ਵਾਲਵੋ ਬੱਸਾਂ ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਉਨ੍ਹਾਂ ਦਾ ਕਹਿਣਾ ਸੀ ਕਿ ਬੱਸਾਂ ਦਾ ਕਿਰਾਇਆ ਵੀ ਪ੍ਰਾਈਵੇਟ ਬੱਸਾਂ ਦੇ ਅੱਧੇ ਤੋਂ ਵੀ ਘੱਟ ਹੋਵੇਗਾ ਅਤੇ ਸਹੂਲਤਾਂ ਵੀ ਜ਼ਿਆਦਾ ਦਿੱਤੀਆਂ ਜਾਣਗੀਆਂ
ਸਰਕਾਰੀ ਵਾਲਵੋ ਬੱਸਾਂ ਦਿੱਲੀ ਹਵਾਈ ਅੱਡੇ ਤੱਕ ਜਾਣ ਨਾਲ ਬਾਦਲ ਪਰਿਵਾਰ ਦੀ ਟਰਾਂਸਪੋਰਟ ਨੂੰ ਵੱਡਾ ਝਟਕਾ ਲੱਗਾ ਹੈ ਹੁਣ ਤੱਕ ਉੱਥੋਂ ਇੰਡੋ ਕੈਨੈਡੀਅਨ ਟਰਾਂਸਪੋਰਟ ਦੀਆਂ ਬੱਸਾਂ ਹੀ ਚਲਦੀਆਂ ਸਨ ਜੋ ਆਪਣੇ ਹਿਸਾਬ ਨਾਲ ਕਿਰਾਇਆ ਵਸੂਲਦੀਆਂ ਸਨ ਜ਼ਿਕਰਯੋਗ ਹੈ ਕਿ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਬੱਸਾਂ ਲਈ ਕੋਸ਼ਿਸ਼ ਕੀਤੀ ਸੀ ਪਰ ਉਹ ਸਫਲ ਨਹੀਂ ਹੋ ਸਕੇ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ