ਭਗਵੰਤ ਮਾਨ ਦੱਸਣ ਕਿ ਕੇਜਰੀਵਾਲ ਦੇ 54 ਹਜ਼ਾਰ ਕਰੋੜ ਦੇ ਪ੍ਰਬੰਧ ਦਾ ਕੀ ਹੋਇਆ: ਵੜਿੰਗ
ਸੱਚ ਕਹੂੰ ਨਿਊਜ਼ । ਪੰਜਾਬ ’ਚ ਕਰਜ਼ ਲੈ ਕੇ ਸਰਕਾਰ ਚਲਾਉਣ ਸਬੰਧੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀ ਧਿਰ ਦੇ ਨਿਸ਼ਾਨੇ ’ਤੇ ਆ ਗਈ ਹੈ। ਕਾਂਗਰਸ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੇ ਅਪਰੈਲ ਮਹੀਨੇ ’ਚ 7 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਹੈ । ਉਨ੍ਹਾਂ ਪੁੱਛਿਆ ਕਿ ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ’ਚ 54 ਹਜ਼ਾਰ ਕਰੋੜ ਦਾ ਪ੍ਰਬੰਧ ਕੀਤਾ ਸੀ।
ਉਸ ਦਾ ਕੀ ਹੋਇਆ? ਕੇਜਰੀਵਾਲ ਨੇ ਮਾਫੀਆ ਖਤਮ ਕਰਕੇ ਇਹ ਰਕਮ ਸਰਕਾਰੀ ਖਜ਼ਾਨੇ ’ਚ ਲਿਆਉਣ ਦਾ ਦਾਅਵਾ ਕੀਤਾ ਸੀ । ਕਾਂਗਰਸ ਨੇ ਦਾਅਵਾ ਕੀਤਾ ਕਿ ਆਪ ਸਰਕਾਰ ਨੇ ਪਹਿਲਾਂ 10 ਮਾਰਚ ਨੂੰ 1500 ਕਰੋੜ ਰੁਪਏ ਕਰਜ਼ਾ ਲਿਆ। ਇਸ ਤੋਂ ਬਾਅਦ 17 ਮਾਰਚ ਨੂੰ ਮੁੜ 1500 ਕਰੋੜ ਕਰਜ਼ਾ ਲਿਆ 24 ਮਾਰਚ ਨੂੰ 2500 ਕਰੋੜ ਦਾ ਕਰਜ਼ਾ ਲਿਆ ਗਿਆ । ਇਸ ਤਰ੍ਹਾਂ ਕੁੱਲ 7 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਗਿਆ ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਖਜ਼ਾਨੇ ਦੀ ਹਾਲਤ ਡਾਵਾਂਡੋਲ ਹੋ ਗਈ ਹੈ ‘ਆਪ’ ਸਰਕਾਰ ਕਰਜ਼ਾ ਲੈਣ ਲਈ ਮਜ਼ਬੂਰ ਹੋਈ ਹੈ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੇਜਰੀਵਾਲ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ’ਚ ਕੇਜਰੀਵਾਲ ਕਹਿ ਰਹੇ ਹਨ ਕਿ ਦਿੱਲੀ ’ਚ ਕੰਮ ਕੀਤਾ, ਉਸੇ ਤਰ੍ਹਾਂ 34 ਹਜ਼ਾਰ ਕਰੋੜ ਰੁਪਏ ਦਾ ਪ੍ਰਬੰਧ ਹੋ ਜਾਵੇਗਾ, 20 ਹਜ਼ਾਰ ਕਰੋੜ ਰੁਪਏ ਰੇਤੇ ਤੋਂ ਆਵੇਗਾ,54 ਹਜ਼ਾਰ ਕਰੋੜ ਰੁਪਏ ਦਾ ਪ੍ਰਬੰਧ ਕਰਕੇ ਬੈਠਾ ਹਾਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ