ਰਾਊਜ਼ ਐਵੇਨਿਊਜ਼ ਕੋਰਟ ’ਚ ਕੇਜਰੀਵਾਲ ਦੀ ਪੇਸ਼ੀ

ਨਵੀਂ ਦਿੱਲੀ। ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੁਪਹਿਰ 2 ਵਜੇ ਰੌਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ। ਉਸ ਦੇ ਰਿਮਾਂਡ ‘ਤੇ ਸੁਣਵਾਈ ਚੱਲ ਰਹੀ ਹੈ। ਜਾਂਚ ਏਜੰਸੀ ਨੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ। ਸੀ.ਐਮ ਨੂੰ ਇਸ ਮਾਮਲੇ ਦਾ ਮਾਸਟਰਮਾਈਂਡ ਵੀ ਕਿਹਾ ਜਾਂਦਾ ਹੈ। ਅਰਵਿੰਦ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਦਲੀਲਾਂ ਦਿੰਦਿਆਂ ਕਿਹਾ ਕਿ ਗ੍ਰਿਫਤਾਰੀ ਕਿਉ ਜ਼ਰੂਰੀ ਸੀ। ਪੁੱਛਗਿਛ ਰਾਹੀਂ ਵੀ ਮਨੀ ਟਰਾਇਲ ਦਾ ਪਤਾ ਲਾਇਆ ਜਾ ਸਕਦਾ ਸੀ। Delhi News

ਇਹ ਵੀ ਪੜ੍ਹੋ: ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਮੋਹਾਲੀ ’ਚ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

ਈਡੀ ਨੇ ਕਿਹਾ ਕਿ ਦਿੱਲੀ ਸ਼ਰਾਬ ਨੀਤੀ ਬਣਾਉਣ ਵਿੱਚ ਕੇਜਰੀਵਾਲ ਸਿੱਧੇ ਤੌਰ ‘ਤੇ ਸ਼ਾਮਲ ਸੀ। ਦੋ ਵਾਰ ਕੈਸ਼ ਟਰਾਂਸਫਰ ਕੀਤਾ ਗਿਆ। ਪਹਿਲਾਂ 10 ਕਰੋੜ ਅਤੇ ਫਿਰ 15 ਕਰੋੜ ਰੁਪਏ ਦਿੱਤੇ ਗਏ। ਕੇਜਰੀਵਾਲ ਪੰਜਾਬ ਅਤੇ ਗੋਆ ਚੋਣਾਂ ਲਈ ਫੰਡ ਚਾਹੁੰਦੇ ਸਨ। ਗੋਆ ਚੋਣਾਂ ‘ਚ 45 ਕਰੋੜ ਰੁਪਏ ਦੀ ਵਰਤੋਂ ਕੀਤੀ ਗਈ ਸੀ। Delhi News

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ‘ਆਪ’ ਵਰਕਰਾਂ ਦਾ ਪ੍ਰਦਰਸ਼ਨ

ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ‘ਆਪ’ ਵਰਕਰਾਂ ਨੇ ਦਿੱਲੀ ਦੇ ਆਈਟੀਓ ‘ਚ ਪ੍ਰਦਰਸ਼ਨ ਕੀਤਾ। ਦਿੱਲੀ ਸਰਕਾਰ ਦੇ ਦੋ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਦੇ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਸੀਐਮ ਕੇਜਰੀਵਾਲ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਸਕਦੇ ਹਨ।