ਕੇਸਰੋ ਦੇਵੀ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜ਼ਾਂ ਲਈ ਹੋਵੇਗੀ ਵਰਦਾਨ ਸਾਬਿਤ
ਬਠਿੰਡਾ, (ਸੁਖਨਾਮ) ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਬਲਾਕ ਬਠਿੰਡਾ ਦੀ ਇੱਕ ਡੇਰਾ ਸ਼ਰਧਾਲੂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ (Body Donate) ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਕੇਸਰੋ ਦੇਵੀ ਇੰਸਾਂ ਵਾਸੀ ਗਲੀ ਨੰ.4, ਨਵੀਂ ਬਸਤੀ, ਬਠਿੰਡਾ ਦੇ ਦੇਹਾਂਤ ਤੋਂ ਬਾਅਦ ਉਸਦੇ ਪੁੱਤਰਾਂ ਰਮੇਸ਼ ਇੰਸਾਂ, ਸੁਰੇਸ਼ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਜੀਵਨ ਜੋਤੀ ਆਯੂਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ, ਲੋਢਾ, ਅਲੀਗੜ੍ਹ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ
ਕੇਸਰੋ ਦੇਵੀ ਇੰਸਾਂ ਅਮਰ ਰਹੇ ਦੇ ਆਸਮਾਨ ਗੁੰਜਾਊ ਨਾਅਰਿਆਂ ਨਾਲ ਮ੍ਰਿਤਕ ਦੀ ਦੇਹ ਨੂੰ ਰਿਸ਼ਤੇਦਾਰਾਂ ਅਤੇ ਵੱਡੀ ਗਿਣਤੀ ‘ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ‘ਚ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਏਰੀਆ ਭੰਗੀਦਾਸ ਭੂਸ਼ਣ ਇੰਸਾਂ ਨੇ ਦੱਸਿਆ ਕਿ ਕੇਸਰੋ ਦੇਵੀ ਇੰਸਾਂ ਨੇ ਮੌਤ ਉਪਰੰਤ ਸ਼ਰੀਰਦਾਨ ਕਰਨ ਦਾ ਪ੍ਰਣ ਲਿਆ ਹੋਇਆ ਸੀ ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ ਇਸ ਮੌਕੇ ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸੇਵਾਦਾਰ, ਰਿਸ਼ੇਤਦਾਰ, ਸਨੇਹੀ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।