ਪੰਜਾਬ ਕਾਂਗਰਸ ਦੇ ਇੱਕ ਹੋਰ ਆਗੂ ਵੱਲੋਂ ਬਗਾਵਤ: ਕੇਵਲ ਕ੍ਰਿਸ਼ਨ ਬਾਵਾ ਨੇ ਲੁਧਿਆਣਾ ਪੱਛਮੀ ਤੋਂ ਆਜ਼ਾਦ ਚੋਣ ਲੜਨ ਦਾ ਕੀਤਾ ਐਲਾਨ
(ਸੱਚ ਕਹੂੰ ਨਿਊਜ਼) ਲੁਧਿਆਣਾ। ਕਾਂਗਰਸ ਦੀ ਅੰਤਿਮ ਸੂਚੀ ਸਾਹਮਣੇ ਆਉਣ ਤੋਂ ਬਾਅਦ ਬਗਾਵਤ ਤੇਜ਼ ਹੋ ਗਈ ਹੈ। ਹੁਣ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਕੇਕੇ ਬਾਵਾ ਨੇ ਬਾਗ਼ੀ ਸੁਰ ਅਪਣਾ ਲਈ ਹੈ। ਕੇਵਲ ਕ੍ਰਿਸ਼ਨ ਬਾਵਾ ਨੇ ਕਿਸੇ ਦਾ ਨਾਂਅ ਲਏ ਬਿਨਾਂ ਕਿਹਾ ਹੈ ਕਿ ਟਿਕਟਾਂ ਪੈਸੇ ਨਾਲ ਦਿੱਤੀਆਂ ਗਈਆਂ ਹਨ, ਭਾਵੇਂ ਕਿ ਉਹ ਪਿਛਲੇ 40 ਸਾਲਾਂ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਉਹ ਮੰਗਲਵਾਰ ਨੂੰ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕਰਨਗੇ। ਇੱਥੋਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਚੋਣ ਲੜ ਰਹੇ ਹਨ।
ਦੱਸਣਯੋਗ ਹੈ ਕਿ ਭਾਰਤ ਭੂਸ਼ਣ ਆਸ਼ੂ ਦੇ ਇੱਕ ਹੋਰ ਸਾਥੀ ਨੇ ਬਗਾਵਤ ਕੀਤੀ ਹੈ। ਇਸ ਤੋਂ ਪਹਿਲਾਂ ਤਰੁਣ ਜੈਨ ਬਾਵਾ ਅਤੇ ਗੁਰਪ੍ਰੀਤ ਗੋਗੀ ਉਸ ਖਿਲਾਫ ਬਗਾਵਤ ਕਰ ਚੁੱਕੇ ਹਨ। ਇਸ ਕਾਰਨ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ