ਕੇਵਲ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਵੀ ਲੱਗੀ ਮਾਨਵਤਾ ਦੇ ਲੇਖੇ

Body Donation
ਐਂਬੂਲੈਂਸ ਵਿੱਚ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਦੀ ਸਾਧ-ਸੰਗਤ ਤੇ ਇਨਸੈੱਟ ਕੇਵਲ ਸਿੰਘ ਇੰਸਾਂ।

ਜਿਉਂਦੇ ਜੀਅ ਵੀ ਕਰਦੇ ਰਹੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੀ ਵਰਦੀ ’ਚ ਸੇਵਾ

(ਰਘਬੀਰ ਸਿੰਘ/ ਬੂਟਾ ਸਿੰਘ) ਲੁਧਿਆਣਾ। ਸਥਾਨਕ ਕਰਿਸਨਾ ਨਗਰ ਦੇ ਕੇਵਲ ਸਿੰਘ ਇੰਸਾਂ ਜਿੱਥੇ ਜਿਉਂਦੇ ਜੀਅ ਸ਼ਾਹ ਸਤਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੀ ਵਰਦੀ ਵਿੱਚ ਸੇਵਾ ਕਰਦੇ ਰਹੇ ਉਥੇ ਦੇਹਾਂਤ ਉਪਰੰਤ ਵੀ ਆਪਣੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕਰਕੇ ਮਾਨਵਤਾ ਦੇ ਲੇਖੇ ਲਾ ਗਏ। ਉਹ 72 ਸਾਲ ਦੇ ਸਨ। ਉਹ ਪਿਛਲੇ 10 ਕੁ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਅੱਜ ਸਵੇਰੇ 7 ਵਜੇ ਉਨ੍ਹਾਂ ਨੇ ਇੱਥੋਂ ਦੇ ਲਾਈਫਲਾਈਨ ਹਸਪਤਾਲ ਵਿੱਚ ਅੰਤਿਮ ਸਾਹ ਲਿਆ। ਉਹ ਆਪਣੇ ਪਿੱਛੇ ਪਤਨੀ, ਪੁੱਤਰ, ਪੋਤਰੇ, ਪੋਤਰੀਆਂ, ਪੁੱਤਰੀ ਅਤੇ ਦੋਹਤੇ ਦੋਹਤੀਆਂ ਨਾਲ ਭਰਿਆ ਪਰਿਵਾਰ ਛੱਡ ਗਏ ਹਨ। Body Donation

ਉਨ੍ਹਾਂ ਦੀ ਮ੍ਰਿਤਕ ਦੇਹ ਪਰਿਵਾਰ ਨੇ ਅੱਜ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ। ਇਸ ਮੌਕੇ ਕੇਵਲ ਸਿੰਘ ਇੰਸਾਂ ਦੀ ਬੇਟੀ ਅਤੇ ਨੂੰਹ ਨੇ ਅਰਥੀ ਨੂੰ ਮੋਢਾ ਵੀ ਦਿੱਤਾ। ਕੇਵਲ ਸਿੰਘ ਇੰਸਾਂ ਦੇ ਪੁੱਤਰ ਰਿੰਕੂ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ 24 ਸਾਲ ਪਹਿਲਾਂ ਡੇਰਾ ਸੱਚਾ ਸੌਦਾ ਤੋਂ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਾਪਤ ਕੀਤੀ ਸੀ। ਉਹ ਪਿਛਲੇ ਲੰਮੇ ਸਮੇਂ ਤੋਂ ਦਰਬਾਰ ਅਤੇ ਐੱਮਐੱਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਗਹੌਰ ਲੁਧਿਆਣਾ ਵਿੱਚ ਲਗਾਤਾਰ ਸੇਵਾ ਕਰਦੇ ਰਹੇ। ਉਨ੍ਹਾਂ ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ਨਾਲ ਦੇਹਾਂਤ ਉਪਰੰਤ ਸਰੀਰਦਾਨ ਕਰਨ ਦੇ ਫਾਰਮ ਭਰੇ ਹੋਏ ਸਨ। ਅੱਜ ਉਨ੍ਹਾਂ ਦੀ ਮਿ੍ਰਤਕ ਦੇਹ ਫਰੀਦਾਬਾਦ ਦੇ ਅਲ ਫਲਾਹ ਸਕੂਲ ਆਫ ਮੈਡੀਕਲ ਸਾਇੰਸਜ ਐਂਡ ਰਿਸਰਚ ਸੈਂਟਰ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ। Body Donation

ਸਾਧ-ਸੰਗਤ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਦਿੱਤੀ ਅੰਤਿਮ ਵਿਦਾਇਗੀ

ਫੁੱਲਾਂ ਨਾਲ ਸਜਾਈ ਐਂਬੂਲੈਂਸ ’ਚ ਅੱਜ ਕੇਵਲ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਨੂੰ ਫਰੀਦਾਬਾਦ ਲਈ ਰਵਾਨਾ ਕੀਤਾ ਗਿਆ। ਐਂਬੂਲੈਂਸ ਦੇ ਅੱਗੇ ਅਤੇ ਨਾਲ ਵੱਡੀ ਗਿਣਤੀ ਵਿੱਚ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਅਤੇ ਸਾਧ-ਸੰਗਤ ਸਮੇਤ ਰਿਸ਼ਤੇਦਾਰਾਂ ਅਤੇ ਮੁਹੱਲਾ ਵਾਸੀਆਂ ਨੇ ਕੇਵਲ ਸਿੰਘ ਇੰਸਾਂ ‘ਅਮਰ ਰਹੇ’ ਦੇ ਨਾਅਰਿਆਂ ਨਾਲ ਕੇਵਲ ਸਿੰਘ ਇੰਸਾਂ ਨੂੰ ਅੰਤਿਮ ਵਿਦਾਈ ਦਿੱਤੀ। ਇਸ ਮੌਕੇ ਬਿਕਰਮਜੀਤ ਇੰਸਾਂ, ਲਵਲੀ ਇੰਸਾਂ, ਬਲਾਕ ਪ੍ਰੇਮੀ ਸੇਵਕ ਪੂਰਨ ਚੰਦ ਇੰਸਾਂ, ਪਿੰਡਾਂ ਸ਼ਹਿਰਾਂ ਦੇ ਪ੍ਰੇਮੀ ਸੇਵਕ, ਸ਼ਾਹ ਸਤਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਸਾਧ-ਸੰਗਤ, ਰਿਸ਼ਤੇਦਾਰ ਅਤੇ ਮੁਹੱਲਾ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ : ਤਿੰਨ ਮਹੀਨਿਆਂ ਤੋਂ ਲਾਪਤਾ ਨੌਜਵਾਨ ਨੂੰ ਪਰਿਵਾਰ ਨਾਲ ਮਿਲਾਇਆ

85 ਮੈਂਬਰ ਸੰਦੀਪ ਇੰਸਾਂ ਨੇ ਕਿਹਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਸਾਧ-ਸੰਗਤ ਨੂੰ ਪ੍ਰੇਰਨਾ ਦਿੱਤੀ ਹੈ ਕਿ ਦੇਹਾਂਤ ਉਪਰੰਤ ਵੱਧ ਤੋਂ ਵੱਧ ਸਰੀਰ ਦਾਨ ਕੀਤੇ ਜਾਣ ਤਾਂ ਜੋ ਡਾਕਟਰ ਬਣਨ ਵਾਲੇ ਵਿਦਿਆਰਥੀਆਂ ਲਈ ਮੈਡੀਕਲ ਖੋਜਾਂ ਕਰਨ ਲਈ ਮਿ੍ਰਤਕ ਦੇਹਾਂ ਦੀ ਘਾਟ ਨਾ ਆਵੇ। ਡੇਰਾ ਸੱਚਾ ਸੌਦਾ ਵੱਲੋਂ ਸਰੀਰਦਾਨ ਮੁਹਿੰਮ ਚਲਾਉਣ ਤੋਂ ਪਹਿਲਾਂ ਮੈਡੀਕਲ ਖੋਜਾਂ ਲਈ ਮਿ੍ਰਤਕ ਦੇਹਾਂ ਦੀ ਕਮੀ ਮਹਿਸੂਸ ਕੀਤੀ ਜਾਂਦੀ ਸੀ। ਅੱਜ ਡੇਰਾ ਸ਼ਰਧਾਲੂ ਵੱਡੀ ਗਿਣਤੀ ਵਿੱਚ ਦੇਹਾਂਤ ਉਪਰੰਤ ਸਰੀਰਦਾਨ ਕਰ ਰਹੇ ਹਨ।

ਸਰੀਰਦਾਨ ਦੀ ਜੋ ਮੁਹਿੰਮ ਡੇਰਾ ਸੱਚਾ ਸੌਦਾ ਵੱਲੋਂ ਚਲਾਈ ਗਈ ਹੈ ਉਹ ਸ਼ਲਾਘਾਯੋਗ

Body Donation

ਕਾਂਗਰਸ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਗੌਤਮ ਸ਼ਰਮਾ ਨੇ ਕਿਹਾ ਪੂਜਨੀਕ ਗੁਰੂ ਜੀ ਵੱਲੋਂ ਸਰੀਰਦਾਨ ਦੀ ਜੋ ਮੁਹਿੰਮ ਚਲਾਈ ਗਈ ਹੈ ਉਹ ਸ਼ਲਾਘਾਯੋਗ ਹੈ। ਇਸ ਨਾਲ ਮੈਡੀਕਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਵੀਆਂ ਆ ਰਹੀਆਂ ਬਿਮਾਰੀਆਂ ’ਤੇ ਖੋਜਾਂ ਕਰਨ ਦੀ ਸਹੂਲਤ ਮਿਲੇਗੀ। ਸਮਾਜ ਨੂੰ ਇਸ ਪਾਸੇ ਵੱਲ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਪੂਜਨੀਕ ਗੁਰੂ ਜੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।