ਖੇਡਾਂ ਵਤਨ ਪੰਜਾਬ ਦੀਆਂ-2 ਦਾ ਰੰਗਾਰੰਗ ਪ੍ਰੋਗਰਾਮ ਨਾਲ ਹੋਇਆ ਆਗਾਜ਼

khada Watan Punjab Diya

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਉਦਘਾਟਨ (khada Watan Punjab Diya)

2017 ਤੋਂ 2022 ਤੱਕ ਦੇ ਜੇਤੂ ਖਿਡਾਰੀਆਂ ਨੂੰ ਵੰਡੇ 5.94 ਕਰੋੜ ਰੁਪਏ

(ਸੁਖਜੀਤ ਮਾਨ) ਬਠਿੰਡਾ। ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਦਾ ਰਸਮੀ ਉਦਘਾਟਨ ਅੱਜ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ’ਚ ਹੋਇਆ। ਇਸ ਮੌਕੇ ਨਾਮੀ ਕਲਾਕਾਰਾਂ ਵੱਲੋਂ ਆਪਣੀ ਗਾਇਕੀ ਦੇ ਜੌਹਰ ਦਿਖਾਏ ਗਏ। ਇਹ ਖੇਡਾਂ ਦੀ ਸ਼ੂਰੂਆਤ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਵਾਲੇ ਦਿਨ ਹੋਈ, ਇਸ ਦਿਨ ਨੂੰ ਕੌਮੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਸਮੀ ਤੌਰ ’ਤੇ ਖੇਡਾਂ ਦਾ ਉਦਘਾਟਨ ਕੀਤਾ। (khada Watan Punjab Diya )

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਦੀ ਸ਼ੁਰੂਆਤ ਮੁੱਖ ਮੰਚ ਤੋਂ ‘’ਖੇਡਾਂ ਵਤਨ ਪੰਜਾਬ ਦੀਆਂ ਸੀਜਨ-2’ ਸ਼ੁਰੂ ਕਰਨ ਦਾ ਰਸਮੀ ਤੌਰ ’ਤੇ ਐਲਾਨ ਕਰਦਾ ਹਾਂ’’ ਕਹਿ ਕੇ ਕੀਤੀ। ਖੇਡਾਂ ਦੇ ਰਸਮੀ ਉਦਘਾਟਨ ਦੇ ਐਲਾਨ ਨਾਲ ਹੀ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਰੰਗ ਬਿਰੰਗੀਆਂ ਆਤਿਸ਼ਬਾਜੀਆਂ ਨਾਲ ਚਮਕ ਉੱਠਿਆ। ਮੁੱਖ ਮੰਤਰੀ ਵੱਲੋਂ ਰੰਗ ਬਿਰੰਗੇ ਗੁਬਾਰੇ ਅਸਮਾਨ ’ਚ ਛੱਡੇ ਗਏ।ਮੁੱਖ ਮੰਤਰੀ ਵੱਲੋਂ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਯਾਦ ਕਰਦਿਆਂ ਉਨ੍ਹਾਂ ਦੀ ਫੋਟੋ ’ਤੇ ਫੁੱਲ ਅਰਪਿਤ ਕੀਤੇ ਗਏ। ਇਸ ਮੌਕੇ ਮੁੱਖ ਮੰਤਰੀ ਵੱਲੋਂ 2017 ਤੋਂ 2022 ਤੱਕ ਦੇ 1807 ਜੇਤੂ ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਰਾਸ਼ੀ ਆਨਲਾਈਨ ਉਹਨਾਂ ਦੇ ਖਾਤਿਆਂ ਵਿੱਚ ਪਾਈ ਗਈ।ਖੇਡਾਂ ਵਤਨ ਪੰਜਾਬ ਦੀਆਂ ’ਚ ਵੱਖ-ਵੱਖ 35 ਖੇਡਾਂ ’ਚ ਖਿਡਾਰੀ ਹਿੱਸਾ ਲੈਣਗੇ।

ਇਹ ਵੀ ਪੜ੍ਹੋ : ਅਧਿਆਪਕ ਦੀ ਬਦਲੀ ਲਈ ਰਿਸ਼ਵਤ ਲੈਣਾ ਪਿਆ ਮਹਿੰਗਾ, ਹੁਣ ਲੈਕਚਰਾਰ ਜਾਏਗਾ ਜੇਲ੍ਹ

ਇਸ ਮੌਕੇ ਖੇਡ ਮੰਤਰੀ ਮੀਤ ਹੇਅਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਪਹਿਲੇ ਸੀਜਨ ’ਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਨੇ ਪੂਰਾ ਉਤਸ਼ਾਹ ਦਿਖਾਇਆ ਸੀ ਅਤੇ ਇਸ ਸੀਜਨ ਲਈ ਵੀ ਖਿਡਾਰੀਆਂ ਵਿੱਚ ਪੂਰਾ ਜੋਸ਼ ਤੇ ਉਤਸ਼ਾਹ ਹੈ।ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਸੁਪਨਾ ਸੀ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ’ਚ ਲੈ ਕੇ ਆਉਣਾ ਹੈ ਜਿਸ ਲਈ ਖੇਡ ਨੀਤੀ ’ਚ ਸੋਧ ਕਰਕੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਦੇਣ ਦਾ ਉਪਰਾਲਾ ਕੀਤਾ ਹੈ। ਖੇਡ ਨੀਤੀ ਤਹਿਤ ਕੌਮਾਂਤਰੀ ਖਿਡਾਰੀਆਂ ਨੂੰ ਤਮਗੇ ਜਿੱਤਣ ’ਤੇ ਸਰਕਾਰੀ ਨੌਕਰੀਆਂ, ਜਿੰਨੇ ਵੀ ਕੌਮਾਂਤਰੀ ਮੁਕਾਬਿਲਆਂ ’ਚ ਖਿਡਾਰੀ ਖੇਡਣ ਜਾਣਗੇ ਉਨ੍ਹਾਂ ਦੀ ਤਿਆਰੀ ਲਈ ਵੀ ਵਿੱਤੀ ਮੱਦਦ ਦਿੱਤੀ ਜਾਵੇਗੀ। ਜੋ ਖਿਡਾਰੀ ਏਸ਼ੀਅਨ ਖੇਡਾਂ ’ਚ ਹਿੱਸਾ ਲੈਣਗੇ (khada Watan Punjab Diya )

kheda Watan Punjab Diya2

ਮਾਰਚ ਪਾਸਟ ਦੀ ਅਗਵਾਈ ਹਾਕੀ ਓਲੰਪੀਅਨ ਰੁਪਿੰਦਰਪਾਲ ਸਿੰਘ ਵੱਲੋਂ ਕੀਤੀ

ਉਨ੍ਹਾਂ ਨੂੰ 8-8 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਇਨ੍ਹਾਂ ਖੇਡਾਂ ’ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਹਿੱਸਾ ਲੈਣ ਅਤੇ ਜਿੱਤਾਂ ਹਾਸਿਲ ਕਰਕੇ ਅਗਾਊਂ ਮੁਕਾਬਲਿਆਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦੀ ਸਹੁੰ ਬਠਿੰਡਾ ਜ਼ਿਲ੍ਹੇ ਦੀ ਜੰਮਪਲ ਕੌਮਾਂਤਰੀ ਤੀਰਅੰਦਾਜ਼ ਅਵਨੀਤ ਕੌਰ ਅਤੇ ਹਾਕੀ ਓਲੰਪੀਅਨ ਰੁਪਿੰਦਰਪਾਲ ਸਿੰਘ ਵੱਲੋਂ ਚੁਕਾਈ ਗਈ। ਖੇਡਾਂ ਵਤਨ ਪੰਜਾਬ ਦੀਆਂ ਨਾਲ ਸਬੰਧਿਤ ਮਸ਼ਾਲ ਮਾਰਚ ਵੀ ਕੀਤਾ ਗਿਆ, ਜਿਸ ’ਚ ਬਾਸਕਿਟਬਾਲ ਖਿਡਾਰੀ ਅਵੈਜੋਤ ਸਿੰਘ ਤੇ ਬਾਕਸਿੰਗ ਚੈਂਪੀਅਨ ਹਰਪ੍ਰੀਤ ਸਿੰਘ, ਕੌਮਾਂਤਰੀ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ, ਸ਼ਾਟ ਪੁੱਟ ਵਾਲੇ ਤੇਜਿੰਦਰਪਾਲ ਸਿੰਘ ਤੂਰ ਆਦਿ ਖਿਡਾਰੀਆਂ ਨੇ ਹਿੱਸਾ ਲਿਆ। ਖਿਡਾਰੀਆਂ ਵੱਲੋਂ ਕੀਤੇ ਗਏ ਮਾਰਚ ਪਾਸਟ ਦੀ ਅਗਵਾਈ ਹਾਕੀ ਓਲੰਪੀਅਨ ਰੁਪਿੰਦਰਪਾਲ ਸਿੰਘ ਵੱਲੋਂ ਕੀਤੀ ਗਈ। ਇਸ ਮਾਰਚ ਪਾਸਟ ’ਚ 23 ਜ਼ਿਲਿ੍ਹਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ। ਬਠਿੰਡਾ ਦੇ ਐਮਜੀਡੀਐਮ ਸਕੂਲ ਫਾਰ ਸਪੈਸ਼ਲਿਟੀ ਏਬਲਡ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ ।

ਸਰਕਾਰ ‘ਰਨਵੇ’ ਬਣੇਗੀ, ਖਿਡਾਰੀ ਉਡਾਨ ਭਰਨ ਲਈ ਤਿਆਰ ਰਹਿਣ : ਭਗਵੰਤ ਮਾਨ

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲਵੇ ਦੇ ਦਿਲ ਬਠਿੰਡਾ ਦੀ ਧਰਤੀ ‘ਤੇ ਪੁੱਜੇ ਖਿਡਾਰੀਆਂ ਤੇ ਉਹਨਾਂ ਦੇ ਮਾਪਿਆਂ ਤੇ ਖੇਡ ਪ੍ਰੇਮੀਆਂ ਦਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਅੱਜ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਇਹ ਖੇਡਾਂ ਸ਼ੁਰੂ ਕਰ ਰਹੇ ਹਾਂ। ਉਹਨਾਂ ਕਿਹਾ ਕਿ ਪਿਛਲੇ ਸਾਲ ਹੋਈਆਂ ਇਹਨਾਂ ਖੇਡਾਂ ਦੇ 10 ਹਜ਼ਾਰ ਜੇਤੂ ਖਿਡਾਰੀਆਂ ਨੂੰ 6 ਕਰੋੜ ਰੁਪਏ ਇਨਾਮੀ ਰਾਸ਼ੀ ਵੰਡੀ ਗਈ ਸੀ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਨਾਲ ਸਾਡੇ ਵਿਰਸੇ ਵਿੱਚੋਂ ਅਲੋਪ ਹੋ ਰਹੀਆਂ ਖੇਡਾਂ ਮੁੜ ਖੇਡੀਆਂ ਜਾਣ ਲੱਗੀਆਂ ਹਨ। ਉਹਨਾਂ ਕਿਹਾ ਕਿ ਜੋ ਅੱਜ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਵੰਡੀ ਗਈ ਹੈ, ਉਹ ਪਿਛਲੇ 5 ਸਾਲ ਤੋਂ ਰੁਕੇ ਹੋਏ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਕੌਮਾਂਤਰੀ ਖਿਡਾਰੀਆਂ ਨੂੰ ਜਿੱਤਣ ’ਤੇ ਤਾਂ ਇਨਾਮ ਮਿਲੇਗਾ ਹੀ ਪਰ ਅਸੀਂ 50 ਖਿਡਾਰੀਆਂ ਨੂੰ 8-8 ਲੱਖ ਰੁਪਏ ਖੇਡਾਂ ਦੀ ਤਿਆਰੀ ਲਈ ਹੀ ਦੇ ਰਹੇ ਹਾਂ ਤਾਂ ਜੋ ਬਿਹਤਰ ਤਿਆਰੀ ਖਿਡਾਰੀ ਕਰ ਸਕਣ। ਉਹਨਾਂ ਖਿਡਾਰੀਆਂ ਦਾ ਹੌਂਸਲਾ ਵਧਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਲਈ ‘ਰਨਵੇ’ ਬਣੇਗੀ, ਖਿਡਾਰੀ ਉਡਾਨ ਭਰਨ ਲਈ ਤਿਆਰ ਰਹਿਣ। ਉਹਨਾਂ ਕਿਹਾ ਕਿ ਇਸ ਵੇਲੇ ਭਾਰਤ ਦੀ ਹਾਕੀ ਟੀਮ ਵਿੱਚ ਪੰਜਾਬ ਦੇ 9 ਖਿਡਾਰੀ ਹਨ। ਉਹਨਾਂ ਕਿਹਾ ਕਿ ਭਾਰਤੀ ਹਾਕੀ ਖਿਡਾਰੀਆਂ ਨੂੰ ਜੋ ਨੌਕਰੀ 2021 ਵਿੱਚ ਨਹੀਂ ਦਿੱਤੀ ਗਈ ਤੇ ਜੋ ਹੋਰ ਖਿਡਾਰੀ ਇਸ ਦੇ ਦਾਆਵੇਦਾਰ ਹਨ ਉਹਨਾਂ ਨੂੰ ਛੇਤੀ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਹਨਾਂ ਖਿਡਾਰੀਆਂ ਨੂੰ ਆਪਣੇ ਹੀ ਸੂਬੇ ਤੇ ਮੁਲਕ ਵਿੱਚ ਰਹਿ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।