ਖਾਲਿਦ ਖਿਲਾਫ਼ ਗੈਰ ਕਾਨੂੰਨੀ ਗਤੀਵਿਧੀਆਂ ਐਕਟ ਤਹਿਤ ਚੱਲੇਗਾ ਮੁਕੱਦਮਾ
ਨਵੀਂ ਦਿੱਲੀ। ਗ੍ਰਹਿ ਮੰਤਰਾਲੇ ਨੇ ਇਸ ਸਾਲ ਦੇ ਸ਼ੁਰੂ ਵਿਚ ਦਿੱਲੀ ਵਿਚ ਹੋਏ ਦੰਗਿਆਂ ਦੇ ਸੰਬੰਧ ਵਿਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਵਿਰੁੱਧ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਉਮਰ ਖਾਲਿਦ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਸ ਦੀ ਪੁਸ਼ਟੀ ਕਰਦਿਆਂ ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਕਿਹਾ ਕਿ ਕਾਨੂੰਨ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਗੈਰਕਾਨੂੰਨੀ ਗਤੀਵਿਧੀਆਂ ਐਕਟ ਤਹਿਤ ਮੁਕੱਦਮਾ ਚਲਾਉਣ ਲਈ ਗ੍ਰਹਿ ਮੰਤਰਾਲੇ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ। ਪੁਲਿਸ ਨੇ ਇਨ੍ਹਾਂ ਦੰਗਿਆਂ ਦੇ ਸਬੰਧ ਵਿੱਚ 15 ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਦਿੱਲੀ ਪੁਲਿਸ ਦੇ ਇਕ ਅਧਿਕਾਰੀ ਨੇ ਇਹ ਵੀ ਕਿਹਾ ਕਿ ਦਿੱਲੀ ਸਰਕਾਰ ਅਤੇ ਗ੍ਰਹਿ ਮੰਤਰਾਲੇ ਦੋਵਾਂ ਨੂੰ ਖਾਲਿਦ ਵਿਰੁੱਧ ਇਸ ਐਕਟ ਤਹਿਤ ਮੁਕੱਦਮਾ ਚਲਾਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.