ਬਾਘਾਪੁਰਾਣਾ ’ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ

Khalistan

ਮੋਗਾ (ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਲਈ ਸਮਾਜ ਵਿਰੋਧੀ ਅਨਸਰ ਆਪਣੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ। ਇਸੇ ਤਹਿਤ ਖਾਲਿਸਤਾਨੀ ਅੱਤਵਾਦੀ ਸੰਗਠਨ ‘ਸਿੱਖਸ ਫਾਰ ਜਸਟਿਸ’ (Khalistan) ਦਾ ਮੁਖੀ ਗੁਰਪਤਵੰਤ ਸਿੰਘ ਪੰਨੂੰ ਪੂਰੀ ਤਰ੍ਹਾਂ ਬੌਖਲਾ ਗਿਆ ਹੈ। ਹੁਣ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜ਼ਿਲ੍ਹਾ ਮੋਗਾ ਦੇ ਬਾਘਾਪੁਰਾਣਾ ਤੋਂ। ਦਰਅਸਲ ਬਾਘਾਪੁਰਾਣਾ ਦੇ ਐੱਸਡੀਐੱਮ ਦਫ਼ਤਰ ਦੇ ਬਾਹਰ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ।

ਇਸ ਦੀ ਵੀਡੀਓ ਗੁਰਪਤਵੰਤ ਪੰਨੂੰ ਵੱਲੋਂ ਜਾਰੀ ਕੀਤੀ ਗਈ ਹੈ। ਪੰਨੂੰ ਨੇ ਜੀ-20 ਦੇ ਵਿਦੇਸ਼ ਮੰਤਰੀਆਂ ਨੂੰ ਸੰਦੇਸ਼ ਜਾਰੀ ਕਰਕੇ ਕਿਹਾ ਹੈ ਕਿ ਦਿੱਲੀ ਏਅਰਪੋਰਟ ’ਤੇ ਖਾਲਿਸਤਾਨੀ ਝੰਡੇ ਲਹਿਰਾਏ ਜਾਣਗੇ ਤਾਂ ਜੋ ਮੰਤਰੀਆਂ ਨੂੰ ਪਤਾ ਲੱਗ ਸਕੇ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ।

Khalistan

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ