ਨਰਿੰਦਰ ਮੋਦੀ ਦੀ ਫੇਰੀ ਤੋਂ ਪਹਿਲਾਂ ਪਟਿਆਲਾ ‘ਚ ਲਿਖੇ ਗਏ ਖਾਲਿਸਤਾਨੀ ਨਾਅਰੇ

Patiala News

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਪਟਿਆਲਾ ਵਿੱਚ ਕਈ ਥਾਵਾਂ ਉੱਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ ਪੰਜਾਬ ਫੇਰੀ ਉੱਤੇ ਆ ਰਹੇ ਹਨ ਜਿਸ ਤਹਿਤ ਉਹਨਾਂ ਨੇ ਸਭ ਤੋਂ ਪਹਿਲਾਂ ਪਟਿਆਲਾ ਵਿੱਚ ਹੀ ਚੋਣ ਰੈਲੀ ਕਰਨੀ ਹੈ, ਮੋਦੀ ਦੀ ਪਹਿਲੀ ਚੋਣ ਰੈਲੀ ਤੋਂ ਪਹਿਲਾਂ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ ਤੇ ਉਨ੍ਹਾਂ ਦਾ ਵਿਰੋਧ ਕਰਨ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

SFJ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵੀਡੀਓ ਜਾਰੀ ਕਰ ਖਾਲਿਸਤਾਨੀ ਨਾਅਰੇ ਲਿਖੇ ਜਾਣ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਪੰਨੂ ਨੇ ਕਿਹਾ ਕਿ ਉਨ੍ਹਾਂ ਦੇ ਕਾਰਕੁੰਨਾਂ ਨੇ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਤੋਂ ਪਹਿਲਾਂ ਕਈ ਥਾਈਂ ਖਾਲਿਸਤਾਨੀ ਝੰਡੇ ਵੀ ਲਹਿਰਾ ਦਿੱਤੇ ਹਨ ਤੇ ਉਨ੍ਹਾਂ ਦਾ ਪੰਜਾਬ ਫੇਰੀ ਦੌਰਾਨ ਜੰਮਕੇ ਵਿਰੋਧ ਵੀ ਕੀਤਾ ਜਾਵੇਗਾ।

Also Read : 20 ਸਾਲਾਂ ਬਾਅਦ ਪਟਿਆਲਾ ਪੁੱਜਣਗੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮੰਤਰੀ

LEAVE A REPLY

Please enter your comment!
Please enter your name here