Khanauri Ghaggar Level: ਖਨੌਰੀ। ਖਨੌਰੀ ਸੈਫ਼ਨ ਤੇ ’ਘੱਗਰ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉੱਤੇ ਲੰਘ ਗਿਆ ਹੈ। ਜਾਣਕਾਰੀ ਮੁਤਾਬਕ ਖਨੌਰੀ 749.8 ਫੁੱਟ 13,750 ਕਿਊਸਿਕ ਹੋ ਗਿਆ ਹੈ ਜਦਕਿ ਘੱਗਰ ਹੁਣ ਖ਼ਤਰੇ ਦੇ ਨਿਸ਼ਾਨ ਤੋਂ ਕਰੀਬ ਦੋ ਫੁੱਟ ਉੱਤੇ ਚਲਾ ਗਿਆ ਹੈ। ਇਸ ਸਮੇਂ ਘੱਗਰ ਦਰਿਆ ਦੀ ਸਥਿਤੀ ਖ਼ਤਰੇ ਵਿਚ ਚੱਲ ਰਹੀ ਹੈ।
ਤਾਜ਼ਾ ਸਥਿਤੀ ਨੂੰ ਦੇਖਦੇ ਹੋਏ ਘੱਗਰ ਨੇੜਲੇ ਪਿੰਡਾਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਭਾਵੇਂ ਕਿ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ ਪਰ ਇਸ ਦੇ ਬਾਵਜੂਦ ਘੱਗਰ ਦੇ ਨੇੜੇ ਜਾਣ ਤੋਂ ਗ਼ੁਰੇਜ਼ ਕਰਨ ਲਈ ਕਿਹਾ ਗਿਆ ਹੈ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਘੱਗਰ ਦਰਿਆ ਦੇ ਪਾਣੀ ਦਾ ਪੱਧਰ 750 ਫੁੱਟ ਦੇ ਨੇੜੇ ਪਹੁੰਚਿਆ ਹੈ, ਸਥਿਤੀ ਗੰਭੀਰ ਬਣੀ ਹੋਈ ਹੈ। ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਤੇ ਮਨਰੇਗਾ ਮਜ਼ਦੂਰ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਪਹੁੰਚੇ ਹੋਏ ਹਨ ਜੋ ਕਿ ਜਾਖਲ ਸਾਈਡ ਤੋਂ ਪ੍ਰਭਾਵਿਤ ਹੁੰਦੇ ਹਨ। Khanauri Ghaggar Level
ਮਕੋਰੜ ਸਾਹਿਬ ਆਰਮੀ ਵੀ ਕਾਫੀ ਗਿਣਤੀ ਵਿਚ ਪਹੁੰਚ ਚੁੱਕੀ ਹੈ। ਡੇਰਾ ਸੱਚਾ ਸੌਦਾ ਵੱਲੋਂ ਵੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਸੇਵਾਦਾਰ ਲਾ ਦਿੱਤੇ ਗਏ ਹਨ। ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰ ਜਾਲ ਬਣਾਉਣ ਤੇ ਚਾਹ, ਲੰਗਰ ਦੀ ਸੇਵਾ ਵਿੱਚ ਜੁਟੇ ਹੋਏ ਹਨ।
ਜਲ ਸਰੋਤ ਮੰਤਰੀ ਨੇ ਵੀ ਕੀਤੀ ਸ਼ਲਾਘਾ | Khanauri Ghaggar Level
ਘੱਗਰ ਦੇ ਗੰਭੀਰ ਹੁੰਦੇ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਮੂਣਕ ਦੇ ਮਕਰੋੜ ਸਾਹਿਬ ਵਿਖੇ ਲਗਾਤਾਰ ਜਾਇਜਾ ਲੈਣ ਪਹੁੰਚ ਰਹੇ ਹਨ। ਉਨ੍ਹਾਂ ਬੀਤੇ ਦਿਨ ਵੀ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਅੱਜ ਵੀ ਉਹ ਸਵੇਰੇ ਬੰਨ੍ਹ ’ਤੇ ਪਹੁੰਚੇ ਤੇ ਸੇਵਾਦਾਰਾਂ ਦੀ ਸ਼ਲਾਘਾ ਕੀਤੀ।
Read Also : ਡਿਪਟੀ ਕਮਿਸ਼ਨਰ ਨੇ ਸ਼ੁਤਰਾਣਾ ਹਲਕੇ ਦੇ ਪਿੰਡਾਂ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ ਲਿਆ
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਮੂਣਕ ਨੇੜਲੇ ਪਿੰਡ ਮਕੋਰੜ ਸਾਹਿਬ ਵਿਖੇ ਰਾਹਤ ਕਾਰਜਾਂ ’ਚ ਲੱਗੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰਾਂ ਨੂੰ ਮਿਲ ਕੇ ਜਿੱਥੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਲਈ, ਉੱਥੇ ਉਹਨਾਂ ਡੇਰਾ ਸੱਚਾ ਸੌਦਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦੀ ਸਭ ਤੋਂ ਵੱਡੀ ਖਾਸੀਅਤ ਹੈ ਕਿ ਕਿਸੇ ਵੀ ਕੁਦਰਤੀ ਆਫ਼ਤ ਸਮੇਂ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਸਭ ਤੋਂ ਅੱਗੇ ਹੋ ਕੇ ਮਨੁੱਖਤਾ ਦੀ ਸੇਵਾ ਕਰਦੇ ਹਨ ਤੇ ਇਸ ਦੇ ਲਈ ਮੈਂ ਸਾਰੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਦਾ ਬਹੁਤ ਧੰਨਵਾਦੀ ਹਾਂ ਜਿਹੜੇ ਹੁਣ ਵੀ ਇਸ ਮੁਸ਼ਕਲ ਘੜੀ ’ਚ ਇਕਜੁਟ ਹੋ ਕੇ ਲੱਗੇ ਹੋਏ ਹਨ।
ਉਨ੍ਹਾਂ ਅੱਜ ਸਵੇਰੇ ਕਿਹਾ ਕਿ ਇਹ ਉਹ ਜਾਂਬਾਜ ਸੇਵਾਦਾਰ ਹਨ ਜਿਹੜੇ ਖਾਣਾ ਵੀ ਆਪਣੇ ਨਾਲ ਲੈ ਕੇ ਆਉਂਦੇ ਹਨ। ਇਹ ਜਾਲ ਬਣਾ ਰਹੇ ਹਨ ਇਸ ਤੋਂ ਇਲਾਵਾ ਇਹ ਆਪਣੇ ਡੇਰੇ ਵਿੱਚ ਮਿੱਟੀ ਦੇ ਗੱਟੇ ਭਰ ਕੇ ਰੱਖ ਰਹੇ ਹਨ। ਜਿਹੜੇ ਗੱਟੇ ਲਗਾਤਾਰ ਬੰਨ੍ਹ ’ਤੇ ਪਹੁੰਚ ਰਹੇ ਹਨ ਜਿਨ੍ਹਾਂ ਨਾਲ ਬੰਨ੍ਹ ਦੀ ਮਜ਼ਬੂਤੀ ਹੋਰ ਵੀ ਹੋਵੇਗੀ। ਉਨ੍ਹਾਂ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਨਾਲ ਹੀ ਉਨ੍ਹਾਂ ਦੀ ਹੌਸਲਾ ਅਫ਼ਜਾਈ ਵੀ ਕੀਤੀ।