ਖੰਨਾ (ਸੱਚ ਕਹੂੰ ਨਿਊਜ਼)। ਅੱਜ ਸਵੇਰੇ ਖੰਨਾ ਦੇ ਬੀਜਾ ਇਲਾਕੇ ’ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇੱਕ ਧਾਗਾ ਫੈਕਟਰੀ ਦੀ ਬੱਸ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਡੇਢ ਦਰਜਨ ਦੇ ਕਰੀਬ ਫੈਕਟਰੀ ਵਰਕਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਹਾਦਸੇ ਦਾ ਮੁੱਖ ਕਾਰਨ ਇੱਕ ਤੇਜ਼ ਰਫ਼ਤਾਰ ਟਿੱਪਰ ਸੀ, ਜੋ ਚੌਕ ’ਚ ਆ ਰਹੀ ਫੈਕਟਰੀ ਬੱਸ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਪਲਟ ਗਈ। ਬੱਸ ਵਿੱਚ ਲਗਭਗ 20 ਤੋਂ 25 ਮਜ਼ਦੂਰ ਸਵਾਰ ਦੱਸੇ ਜਾ ਰਹੇ ਹਨ। ਹਾਦਸੇ ਸਮੇਂ ਦੋਵਾਂ ਵਾਹਨਾਂ ਦੀ ਰਫ਼ਤਾਰ ਬਹੁਤ ਜ਼ਿਆਦਾ ਦੱਸੀ ਜਾ ਰਹੀ ਹੈ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਮਜ਼ਦੂਰਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ। ਮਾਮਲੇ ਦੀ ਜਾਂਚ ਜਾਰੀ ਹੈ।
ਇਹ ਖਬਰ ਵੀ ਪੜ੍ਹੋ : Organic Farming In India: ਹੁਣ ਸਮਾਂ ਹੈ ਜੈਵਿਕ ਖੇਤੀ ਨਾਲ ਜੁੜਨ ਦਾ