ਖਰੜ : ਮਹਿਲਾ ਡਰੱਗ ਇੰਸਪੈਕਟਰ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ

Kharar, Female, Inspector, Dead

ਹਮਲਾਵਰ ਨੇ ਵੀ ਕੀਤੀ ਖੁਦਕੁਸ਼ੀ

ਖਰੜ । ਖਰੜ ਦੀ ਫੌਰਾਂਸਿਕ ਲੈਬੋਰਟਰੀ ਵਿੱਚ ਤਾਇਨਾਤ ਮਹਿਲਾ ਡਰੱਗ ਇੰਸਪੈਕਟਰ ਨੂੰ ਦਫਤਰ ਵਿੱਚ ਹੀ ਇਕ ਵਿਅਕਤੀ ਨੇ ਗੋਲੀ ਮਾਰ ਦਿੱਤੀ। ਡਰੱਗ ਇੰਸਪੈਕਟਰ ਨੂੰ ਗੋਲੀ ਮਾਰਨ ਤੋਂ ਬਾਅਦ ਉਕਤ ਵਿਅਕਤੀ ਨੇ ਆਪਣੇ ਸਿਰ ਅਤੇ ਛਾਤੀ ਵਿਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਖਰੜ ਦੀ ਫੌਰਾਂਸਿਕ ਲੈਬ ਵਿਚ ਤਾਇਨਾਤ ਨੇਹਾ ਸੌਰਿਆ ਜੋ ਕਿ ਪੰਚਕੂਲਾ ਦੇ ਰਹਿਣ ਵਾਲੇ ਹਨ, ਆਪਣੇ ਦਫਤਰ ਵਿਚ ਬੈਠੇ ਹੋਏ ਸਨ। ਇਸ ਦੌਰਾਨ ਇਕ ਨੌਜਵਾਨ ਆਇਆ ਅਤੇ ਨੇਹਾ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਤੋਂ ਡਰੱਗ ਇੰਸਪੈਕਟਰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਦੌਰਾਨ ਜਦੋਂ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋਣ ਲੱਗਾ ਤਾਂ ਲੋਕਾਂ ਨੇ ਉਸ ਨੂੰ ਦਬੋਚ ਲਿਆ, ਜਿਸ ਤੋਂ ਬਾਅਦ ਉਕਤ ਨੇ ਆਪਣੀ ਛਾਤੀ ਅਤੇ ਸਿਰ ਵਿਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫਿਲਹਾਲ ਵਾਰਦਾਤ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।