ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। Kargil Vijay Diwas 2024 : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ 25ਵੇਂ ਕਾਰਗਿਲ ਵਿਜੈ ਦਿਵਸ ਦੇ ਮੌਕੇ ’ਤੇ ਯੁੱਧ ’ਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਇਸ ਯੁੱਧ ’ਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਕਿਹਾ ਕਿ ਕਾਰਗਿਲ ਯੁੱਧ ’ਚ ਸਾਡੀ ਮਾਤਭੂਮੀ ਦੀ ਰੱਖਿਆ ਕਰਦੇ ਹੋਏ ਸਰਵਉੱਚ ਬਲਿਦਾਨ ਦੇਣ ਵਾਲੇ ਸਾਡੇ ਵੀਰਾਂ ਦੀ ਸ਼ਹਾਦਤ ਨੂੰ ਅਸੀਂ ਸਿਰ ਝੁਕਾ ਕੇ ਨਮਨ ਕਰਦੇ ਹਾਂ। ਸਾਨੂੰ ਉਨ੍ਹਾਂ ਦੀ ਵੀਰਤਾ ਤੇ ਪ੍ਰਾਕਰਮ ’ਤੇ ਮਾਣ ਹੈ। ਜੈ ਹਿੰਦ। ਗਾਂਧੀ ਨੇ ਨੇ ਕਿਹਾ ਕਿ ਭਾਰਤ ਦੀ ਰੱਖਿਆ ਲਈ ਆਪਣਾ ਸਭ ਕੁਝ ਵਾਰਨ ਵਾਲੇ ਅਮਰ ਸ਼ਹੀਦਾਂ ਨੂੰ ਕਾਰਗਿਲ ਵਿਜੈ ਦਿਵਸ ’ਤੇ ਮੇਰਾ ਨਮਨ। ਉਨ੍ਹਾਂ ਦੇ ਸਰਵਉੱਚ ਬਲੀਦਾਨ ਲਈ ਦੇਸ਼ ਸਦਾ ਕਰਜਦਾਰ ਰਹੇਗਾ।
Read Also : ਅਧਿਆਪਕਾਂ ਲਈ ਅਹਿਮ ਖ਼ਬਰ, ਲੰਮੀ ਉਡੀਕ ਹੋਵੇਗੀ ਖ਼ਤਮ!